Monday, November 18, 2024  

ਪੰਜਾਬ

ਆਯੂਸ਼ਮਾਨ ਭਾਰਤ- ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪੰਜ ਲੱਖ ਤੱਕ ਦਾ ਇਲਾਜ ਮੁਫਤ

September 27, 2024

ਭਵਾਨੀਗੜ੍ਹ , 27 ਸਤੰਬਰ (ਰਾਜ ਖੁਰਮੀ)

ਸਿਵਲ ਸਰਜਨ ਡਾ. ਕਿਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਬਲਾਕ ਭਵਾਨੀਗੜ੍ਹ ਅਧੀਨ 30 ਸਤੰਬਰ ਤੱਕ ਆਯੂਸ਼ਮਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਆਮ ਆਦਮੀ ਕਲੀਨਿਕ ਭਵਾਨੀਗੜ੍ਹ ਵਿਖੇ ਜਾਣਕਾਰੀ ਦਿੰਦਿਆਂ ਗੁਰਵਿੰਦਰ ਸਿੰਘ ਬਲਾਕ ਐਜੂਕੇਟਰ ਅਤੇ ਬਲਦੇਵ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਬਲਾਕ ਅਧੀਨ ਪਿੰਡਾਂ ਦੇ ਲੋਕਾਂ ਨੂੰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਅਧੀਨ ਬਣਨ ਵਾਲੇ ਕਾਰਡ ਰਾਹੀਂ ਇੱਕ ਪਰਿਵਾਰ ਨੂੰ ਪੰਜ ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਇਸ ਯੋਜਨਾ ਅਧੀਨ ਬਣੇ ਕਾਰਡ ‘ਤੇ ਰਜਿਸਟਰਡ ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ ਹਸਪਤਾਲ ਵਿੱਚ ਦਾਖਲ ਹੋਣ ‘ਤੇ ਸਾਲਾਨਾ ਪੰਜ ਲੱਖ ਰੁਪਏ ਤੱਕ ਦੇ ਨਕਦੀ ਰਹਿਤ ਸਿਹਤ ਬੀਮੇ ਦੀ ਸਹੂਲਤ ਮਿਲਦੀ ਹੈ। ਉਨ੍ਹਾਂ ਕਿਹਾ ਕਿ ਇਸ ਬੀਮੇ ਦਾ ਲਾਭ ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰ, ਜੇ ਫਾਰਮ ਧਾਰਕ ਕਿਸਾਨ ਪਰਿਵਾਰ, ਉਸਾਰੀ ਕਿਰਤੀ ਭਲਾਈ ਬੋਰਡ ਨਾਲ ਪੰਜੀਕ੍ਰਿਤ ਮਜ਼ਦੂਰ, ਪ੍ਰਵਾਨਿਤ ਤੇ ਪੀਲ਼ੇ ਕਾਰਡ ਧਾਰਕ ਪੱਤਰਕਾਰ, ਐਸ.ਈ.ਸੀ.ਸੀ. ਡਾਟਾ 2011 ਵਿੱਚ ਸ਼ਾਮਲ ਪਰਿਵਾਰ ਆਦਿ ਲੈ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਹ ਕਾਰਡ ਘਰ ਬੈਠੇ ਆਯੂਸ਼ਮਾਨ ਐਪ ਦੁਆਰਾ ਖੁਦ ਵੀ ਬਣਾਏ ਜਾ ਸਕਦੇ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪ੍ਰਵਾਸੀਆਂ ਵੱਲੋਂ ਜ਼ਮੀਨ ਖਰੀਦਣ 'ਤੇ ਪਾਬੰਦੀ ਲਗਾਉਣ ਹਿੱਤ ਪੰਜਾਬ ਸਰਕਾਰ ਫੌਰੀ ਕਾਨੂੰਨ ਬਣਾਵੇ : ਟਿਵਾਣਾ

ਪ੍ਰਵਾਸੀਆਂ ਵੱਲੋਂ ਜ਼ਮੀਨ ਖਰੀਦਣ 'ਤੇ ਪਾਬੰਦੀ ਲਗਾਉਣ ਹਿੱਤ ਪੰਜਾਬ ਸਰਕਾਰ ਫੌਰੀ ਕਾਨੂੰਨ ਬਣਾਵੇ : ਟਿਵਾਣਾ

ਜ਼ਿਲ੍ਹੇ ਦੇ ਨਵੇਂ ਚੁਣੇ 2457 ਪੰਚਾਂ ਨੂੰ ਕੈਬਨਟ ਮੰਤਰੀ ਤਰੁਨਪ੍ਰੀਤ ਸੌਂਦ ਚੁਕਾਉਣਗੇ ਸਹੁੰ

ਜ਼ਿਲ੍ਹੇ ਦੇ ਨਵੇਂ ਚੁਣੇ 2457 ਪੰਚਾਂ ਨੂੰ ਕੈਬਨਟ ਮੰਤਰੀ ਤਰੁਨਪ੍ਰੀਤ ਸੌਂਦ ਚੁਕਾਉਣਗੇ ਸਹੁੰ

ਰਾਣਾ ਹਸਪਤਾਲ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਰਾਣਾ ਹਸਪਤਾਲ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਬਾਲ ਦਿਵਸ ਨੂੰ ਸਮਰਪਿਤ ਸਮਾਗਮ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਬਾਲ ਦਿਵਸ ਨੂੰ ਸਮਰਪਿਤ ਸਮਾਗਮ

ਮਾਤਾ ਗੁਜਰੀ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ

ਮਾਤਾ ਗੁਜਰੀ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ

ਬੀ.ਜੈਡ.ਐਸ.ਐਫ.ਐਸ. ਖਾਲਸਾ ਸਕੂਲ ਸਰਹਿੰਦ ਵਿਖੇ ਮਨਾਇਆ ਗਿਆ ਗੁਰਪੁਰਬ

ਬੀ.ਜੈਡ.ਐਸ.ਐਫ.ਐਸ. ਖਾਲਸਾ ਸਕੂਲ ਸਰਹਿੰਦ ਵਿਖੇ ਮਨਾਇਆ ਗਿਆ ਗੁਰਪੁਰਬ

ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅਵਾਰਡ ਜੇਤੂ ਪ੍ਰੋਟੈਕਟਡ ਕਲਟੀਵੇਸ਼ਨ ਫਾਰਮਾਂ ਦਾ ਕੀਤਾ ਦੌਰਾ

ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅਵਾਰਡ ਜੇਤੂ ਪ੍ਰੋਟੈਕਟਡ ਕਲਟੀਵੇਸ਼ਨ ਫਾਰਮਾਂ ਦਾ ਕੀਤਾ ਦੌਰਾ

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜਾ ਐਨ.ਐਸ.ਐਸ ਕੈਂਪ 

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜਾ ਐਨ.ਐਸ.ਐਸ ਕੈਂਪ 

ਸਿਹਤ ਵਿਭਾਗ ਡੇਂਗੂ ਦੇ ਪਾਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਸਿਹਤ ਵਿਭਾਗ ਡੇਂਗੂ ਦੇ ਪਾਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ ਸਮਾਗਮ