Monday, November 18, 2024  

ਪੰਜਾਬ

ਪੰਚਾਇਤੀ ਚੋਣਾਂ- ਐਨ.ਓ.ਸੀ/ ਐਨ.ਡੀ.ਸੀ. ਨਾ ਮਿਲਣ 'ਤੇ ਹਲਫਨਾਮੇ ਦੇ ਨਾਲ ਦਾਖ਼ਲ ਕੀਤੇ ਜਾ ਸਕਦੇ ਨੇ ਨਾਮਜ਼ਦਗੀ ਪੱਤਰ

September 27, 2024

ਸ੍ਰੀ ਫ਼ਤਹਿਗੜ੍ਹ ਸਾਹਿਬ/27 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)

ਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀਆਂ ਦਾਖਲ ਕਰਨ ਨੂੰ ਲੈ ਕੇ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਪੱਤਰ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ, ਡਾ. ਸੋਨਾ ਥਿੰਦ ਨੇ ਦੱਸਿਆ ਕਿ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਭਰਨ ਸਬੰਧੀ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਜੇਕਰ ਕਿਸੇ ਉਮੀਦਵਾਰ ਨੂੰ ਆਪਣੇ ਵੱਲੋਂ ਕੀਤੀਆਂ ਕੋਸ਼ਿਸ਼ਾਂ ਦੇ ਬਾਵਜੂਦ ਨਾਮਜ਼ਦਗੀ ਪੱਤਰ ਦੇ ਨਾਲ ਲਾਉਣ ਲਈ ਕਿਸੇ ਵੀ ਕਿਸਮ ਦੇ ਟੈਕਸ ਦੇ ਏਰੀਅਰ ਦੇ ਬਕਾਏ ਜਾਂ ਕਿਸੇ ਵੀ ਕਿਸਮ ਦੇ ਹੋਰ ਬਕਾਏ ਬਾਬਤ ਨੋ ਡੀਊ ਸਰਟੀਫਿਕੇਟ (ਐਨ.ਡੀ.ਸੀ.) ਸਬੰਧਤ ਅਥਾਰਟੀ ਵੱਲੋਂ ਜਾਰੀ ਨਹੀਂ ਹੁੰਦਾ ਜਾਂ ਕਿਸੇ ਵੀ ਅਥਾਰਟੀ ਦੀ ਕਿਸੇ ਵੀ ਕਿਸਮ ਦੀ ਜਾਇਦਾਦ ਉੱਤੇ ਕਬਜ਼ੇ ਸਬੰਧੀ ਨੋ ਅਬਜੈਕਸ਼ਨ ਸਰਟੀਫਿਕੇਟ (ਐਨ.ਓ.ਸੀ) ਜਾਰੀ ਨਹੀਂ ਹੁੰਦਾ ਤਾਂ ਸਬੰਧਤ ਉਮੀਦਵਾਰ ਆਪਣੇ ਵੱਲੋਂ ਇੱਕ ਹਲਫਨਾਮਾ ਨਾਮਜ਼ਦਗੀ ਪੱਤਰ ਦੇ ਨਾਲ ਲਾ ਕੇ ਕਾਗਜ਼ ਦਾਖਲ ਕਰ ਸਕਦਾ ਹੈ। ਉਮੀਦਵਾਰ ਇਹ ਹਲਫਨਾਮਾ ਦੇਵੇਗਾ ਕਿ ਪੰਜਾਬ ਰਾਜ ਚੋਣ ਕਮਿਸ਼ਨ ਐਕਟ 1994 ਬਾਬਤ
ਉਸ ਦੇ ਵੱਲ ਕਿਸੇ ਵੀ ਕਿਸਮ ਦੇ ਟੈਕਸਾਂ ਦੇ ਏਰੀਅਰ ਦਾ ਬਕਾਇਆ ਜਾਂ ਕੋਈ ਹੋਰ ਬਕਾਇਆ ਨਹੀਂ ਖੜ੍ਹਾ ਹੈ। ਨਾ ਹੀ ਕਿਸੇ ਅਥਾਰਟੀ ਦੀ ਜਾਇਦਾਦ ਉੱਤੇ ਉਸ ਵੱਲੋਂ ਕੋਈ ਨਾਜਾਇਜ਼ ਕਬਜ਼ਾ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਿਟਰਨਿੰਗ ਅਫ਼ਸਰ (ਆਰ.ਓ.) ਵੱਲੋਂ ਅਜਿਹੇ ਨਾਮਜ਼ਦਗੀ ਪੱਤਰ ਸਬੰਧਤ ਅਥਾਰਟੀਆਂ ਨੂੰ 24 ਘੰਟਿਆਂ ਦੇ ਵਿੱਚ-ਵਿੱਚ ਰਿਪੋਰਟ ਦੇਣ ਦੀ ਹਦਾਇਤ ਦੇ ਨਾਲ ਭੇਜੇ ਜਾਣਗੇ। ਜੇਕਰ 24 ਘੰਟਿਆਂ ਦੇ ਵਿੱਚ-ਵਿੱਚ ਸਬੰਧਤ ਅਥਾਰਟੀ ਵੱਲੋਂ ਰਿਪੋਰਟ ਨਹੀਂ ਦਿੱਤੀ ਜਾਂਦੀ ਤਾਂ ਇਹ ਮੰਨ ਲਿਆ ਜਾਵੇਗਾ
ਕਿ ਪੰਜਾਬ ਰਾਜ ਚੋਣ ਕਮਿਸ਼ਨ ਐਕਟ 1994 ਸਬੰਧੀ ਉਮੀਦਵਾਰ ਕਿਸੇ ਵੀ ਕਿਸਮ ਦਾ ਡਿਫਾਲਟਰ ਨਹੀਂ ਹੈ ਅਤੇ ਨਾ ਹੀ ਉਸ ਨੇ ਅਣ ਅਧਿਕਾਰਤ ਤੌਰ 'ਤੇ ਕੋਈ ਕਬਜ਼ਾ ਕੀਤਾ ਹੋਇਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੂਹ ਅਧਿਕਾਰੀਆਂ ਨੂੰ ਇਹਨਾਂ ਹਦਾਇਤਾਂ ਦੀ ਇਨ-ਬਿਨ ਪਾਲਣਾ ਯਕੀਨੀ ਬਣਾਉਣ ਲਈ ਕਹਿ ਦਿੱਤਾ ਗਿਆ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪ੍ਰਵਾਸੀਆਂ ਵੱਲੋਂ ਜ਼ਮੀਨ ਖਰੀਦਣ 'ਤੇ ਪਾਬੰਦੀ ਲਗਾਉਣ ਹਿੱਤ ਪੰਜਾਬ ਸਰਕਾਰ ਫੌਰੀ ਕਾਨੂੰਨ ਬਣਾਵੇ : ਟਿਵਾਣਾ

ਪ੍ਰਵਾਸੀਆਂ ਵੱਲੋਂ ਜ਼ਮੀਨ ਖਰੀਦਣ 'ਤੇ ਪਾਬੰਦੀ ਲਗਾਉਣ ਹਿੱਤ ਪੰਜਾਬ ਸਰਕਾਰ ਫੌਰੀ ਕਾਨੂੰਨ ਬਣਾਵੇ : ਟਿਵਾਣਾ

ਜ਼ਿਲ੍ਹੇ ਦੇ ਨਵੇਂ ਚੁਣੇ 2457 ਪੰਚਾਂ ਨੂੰ ਕੈਬਨਟ ਮੰਤਰੀ ਤਰੁਨਪ੍ਰੀਤ ਸੌਂਦ ਚੁਕਾਉਣਗੇ ਸਹੁੰ

ਜ਼ਿਲ੍ਹੇ ਦੇ ਨਵੇਂ ਚੁਣੇ 2457 ਪੰਚਾਂ ਨੂੰ ਕੈਬਨਟ ਮੰਤਰੀ ਤਰੁਨਪ੍ਰੀਤ ਸੌਂਦ ਚੁਕਾਉਣਗੇ ਸਹੁੰ

ਰਾਣਾ ਹਸਪਤਾਲ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਰਾਣਾ ਹਸਪਤਾਲ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਬਾਲ ਦਿਵਸ ਨੂੰ ਸਮਰਪਿਤ ਸਮਾਗਮ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਬਾਲ ਦਿਵਸ ਨੂੰ ਸਮਰਪਿਤ ਸਮਾਗਮ

ਮਾਤਾ ਗੁਜਰੀ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ

ਮਾਤਾ ਗੁਜਰੀ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ

ਬੀ.ਜੈਡ.ਐਸ.ਐਫ.ਐਸ. ਖਾਲਸਾ ਸਕੂਲ ਸਰਹਿੰਦ ਵਿਖੇ ਮਨਾਇਆ ਗਿਆ ਗੁਰਪੁਰਬ

ਬੀ.ਜੈਡ.ਐਸ.ਐਫ.ਐਸ. ਖਾਲਸਾ ਸਕੂਲ ਸਰਹਿੰਦ ਵਿਖੇ ਮਨਾਇਆ ਗਿਆ ਗੁਰਪੁਰਬ

ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅਵਾਰਡ ਜੇਤੂ ਪ੍ਰੋਟੈਕਟਡ ਕਲਟੀਵੇਸ਼ਨ ਫਾਰਮਾਂ ਦਾ ਕੀਤਾ ਦੌਰਾ

ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅਵਾਰਡ ਜੇਤੂ ਪ੍ਰੋਟੈਕਟਡ ਕਲਟੀਵੇਸ਼ਨ ਫਾਰਮਾਂ ਦਾ ਕੀਤਾ ਦੌਰਾ

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜਾ ਐਨ.ਐਸ.ਐਸ ਕੈਂਪ 

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜਾ ਐਨ.ਐਸ.ਐਸ ਕੈਂਪ 

ਸਿਹਤ ਵਿਭਾਗ ਡੇਂਗੂ ਦੇ ਪਾਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਸਿਹਤ ਵਿਭਾਗ ਡੇਂਗੂ ਦੇ ਪਾਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ ਸਮਾਗਮ