ਪਠਾਨਕੋਟ, 27 ਸਤੰਬਰ (ਰਮਨ ਕਾਲੀਆ)
ਪੰਜਾਬ ਅੰਦਰ ਵਾਤਾਵਰਣ ਨੂੰ ਸੁੱਧ ਬਣਾਈ ਰੱਖਣ ਦੇ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਵਿਸੇਸ ਮੂਹਿੰਮ ਦਾ ਆਰੰਭ ਕੀਤਾ ਗਿਆ ਹੈ ਤਾਂ ਜੋ ਪੰਜਾਬ ਅੰਦਰ ਫਸਲਾਂ ਦੀ ਰਹਿੰਦ ਖੁੰਹਦ ਨੂੰ ਅੱਗ ਨਾ ਲਗਾਈ ਜਾਵੈ ਇਸ ਮੂਹਿੰਮ ਨੂੰ ਅੱਗੇ ਤੋਰਦੇ ਹੋਏ ਪੂਰੇ ਪੰਜਾਬ ਅੰਦਰ ਕਿਸਾਨਾਂ ਨੂੰ ਜਾਗਰੁਕ ਕਰਨ ਲਈ ਵਿਸੇਸ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਅਧੀਨ ਅੱਜ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਵਿਸੇਸ ਮੀਟਿੰਗ ਕੀਤੀ ਅਤੇ ਜਿਲ੍ਹੇ ਅੰਦਰ ਫਸਲਾਂ ਦੀ ਰਹਿੰਦ ਖੁੰਹਦ ਨੂੰ ਅੱਗ ਨਾ ਲਗਾਉਂਣ ਲਈ ਚਲਾਈ ਜਾ ਰਹੀ ਮੂਹਿੰਮ ਵਿੱਚ ਤੇਜੀ ਲਿਆਉਂਣ ਲਈ ਦਿਸਾ ਨਿਰਦੇਸ਼ ਦਿੱਤੇ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਡਾ. ਹਰਮਿੰਦਰ ਪਾਲ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ, ਏ.ਡੀ.ਓ. ਡਾ. ਪਿ੍ਰਤਪਾਲ ਸਿੰਘ, ਏ.ਡੀ.ਓ. ਅਰਜੂਨ ਸਿੰਘ ਅਤੇ ਹੋਰ ਵੱਖ ਵੱਖ ਸਬੰਧਤ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਵੀ ਹਾਜਰ ਸਨ।
ਮੀਟਿੰਗ ਦੋਰਾਨ ਸ੍ਰੀ ਆਦਿੱਤਿਆਂ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਨੇ ਮੁੱਖ ਖੇਤੀ ਬਾੜੀ ਅਫਸਰ ਪਠਾਨਕੋਟ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਦਿਸਾ ਨਿਰਦੇਸ ਜਾਰੀ ਕਰਦਿਆਂ ਕਿਹਾ ਕਿ ਜਿਲ੍ਹੇ ਅੰਦਰ ਫਸਲਾਂ ਦੀ ਰਹਿੰਦ ਖੁੰਹਦ ਨੂੰ ਖੇਤਾਂ ਅੰਦਰ ਅੱਗ ਨਾ ਲਗਾਉਂਣ ਲਈ ਪ੍ਰੇਰਿਤ ਕਰਨ ਅਤੇ ਫਸਲਾਂ ਦੀ ਰਹਿੰਦ ਖੁੰਹਦ ਨੂੰ ਖੇਤਾਂ ਵਿੱਚ ਹੀ ਮਿਲਾਉਂਣ ਲਈ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾਂ ਜਿਲ੍ਹੇ ਅੰਦਰ ਗੁੱਜਰ ਭਾਈਚਾਰੇ ਦੇ ਲੋਕਾਂ ਦਾ ਵੀ ਡਾਟਾ ਤਿਆਰ ਕੀਤਾ ਜਾਵੈ ਤਾਂ ਜੋ ਸਮੇਂ ਰਹਿੰਦਿਆਂ ਖੇਤਾਂ ਵਿੱਚੋਂ ਫਸਲਾਂ ਦੀ ਰਹਿੰਦ ਖੁੰਹਦ ਨੂੰ ਸੰਭਾਲਿਆਂ ਜਾ ਸਕੇ। ਉਨ੍ਹਾਂ ਜਿਲ੍ਹਾ ਅਧਿਕਾਰੀਆ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਲ੍ਹੇ ਅੰਦਰ ਝੋਨੇ ਦੀ ਕਟਾਈ ਦੇ ਲਈ ਜੋ ਵੀ ਕੰਬਾਇਨ ਕਟਾਈ ਕਰੇਗੀ ਉਸ ਦਾ ਸਮਾਂ ਨਿਰਧਾਰਤ ਕੀਤਾ ਜਾਵੇਗਾ ਅਤੇ ਉਸ ਸਮੇਂ ਤੋਂ ਬਾਅਦ ਝੋਨੇ ਦੀ ਕਟਾਈ ਕਰਨ ਵਾਲੀ ਕੰਬਾਇਨ ਤੇ ਕਾਰਵਾਈ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਵੀ ਧਿਆਨ ਰੱਖਿਆ ਜਾਵੈ ਕਿ ਕੰਬਾਇਨ ਵਿੱਚ ਸੁਪਰ ਐਸ.ਐਮ.ਐਮ. ਸੁਵਿਧਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੁੰਹਦ ਨੂੰ ਅੱਗ ਨਾ ਲਗਾਉਂਣ ਲਈ ਜਾਗਰੂਕ ਕਰਨ ਦੇ ਲਈ ਪਿੰਡ ਪੱਧਰ ਤੇ ਅਤੇ ਤਹਿਸੀਲ ਪੱਧਰ ਤੇ ਸੈਮੀਨਾਰ ਆਦਿ ਲਗਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੈ।