ਚੰਡੀਗੜ੍ਹ, 28 ਸਤੰਬਰ
ਪੰਜਾਬ ਸਰਕਾਰ ਨੇ ਪੰਜ ਸਾਬਕਾ ਮੰਤਰੀਆਂ ਨੂੰ ਸਰਕਾਰੀ ਕੋਠੀਆਂ ਖਾਲੀ ਕਰਨ ਲਈ ਨੋਟਿਸ ਜਾਰੀ ਕੀਤਾ ਹੈ। ਗੁਰਮੀਤ ਸਿੰਘ ਮੀਤ ਹੇਅਰ, ਚੇਤਨ ਸਿੰਘ ਜੌੜਾਮਾਜਰਾ, ਬ੍ਰਹਮਸ਼ੰਕਰ ਜਿੰਪਾ, ਬਲਕਾਰ ਸਿੰਘ ਅਤੇ ਅਨਮੋਲ ਗਗਨ ਮਾਨ ਨੂੰ ਸਿਵਲ ਸਕੱਤਰੇਤ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਸਾਬਕਾ ਮੰਤਰੀਆਂ ਨੂੰ ਮੰਤਰਾਲੇ ਤੋਂ ਹਟਾਉਣ ਤੋਂ ਬਾਅਦ 15 ਦਿਨਾਂ ਦੇ ਅੰਦਰ ਆਪਣੀਆਂ ਕੋਠੀਆਂ ਖਾਲੀ ਕਰਨੀਆਂ ਪੈਣਗੀਆਂ। ਉਨ੍ਹਾਂ ਨੂੰ ਚਾਹੀਦਾ ਹੈ ਕਿ ਇਸ ਦਾ ਕਬਜ਼ਾ ਲੋਕ ਨਿਰਮਾਣ ਵਿਭਾਗ ਨੂੰ ਸੌਂਪਿਆ ਜਾਵੇ ਤਾਂ ਜੋ ਇਹ ਕੋਠੀਆਂ ਨਵੇਂ ਮੰਤਰੀਆਂ ਨੂੰ ਅਲਾਟ ਕੀਤੀਆਂ ਜਾ ਸਕਣ।