Monday, November 18, 2024  

ਪੰਜਾਬ

ਦਿਵਿਆਂਗਜਨਾਂ ਸਬੰਧੀ ਵੱਖੋ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਸੰਕੇਤਕ ਭਾਸ਼ਾ ਦੀ ਮੁੱਢਲੀ ਜਾਣਕਾਰੀ ਦੇਣਾ ਸ਼ਲਾਘਾਯੋਗ ਉਪਰਲਾ: ਡਾ. ਸੋਨਾ ਥਿੰਦ

September 28, 2024
ਸ੍ਰੀ ਫ਼ਤਹਿਗੜ੍ਹ ਸਾਹਿਬ/28 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)

ਸਮਾਜਕ ਸੁਰੱਖਿਆ ਵਿਭਾਗ ਵੱਲੋਂ ਸੁਣ ਬੋਲ ਨਾ ਸਕਣ ਵਾਲੇ ਦਿਵਿਆਂਗਜਨਾਂ ਨਾਲ ਸੰਚਾਰ ਨੂੰ ਸਰਲ ਬਣਾਉਣ ਦੇ ਉਦੇਸ਼ ਨਾਲ ਵੱਖੋ ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਸੰਕੇਤਕ ਭਾਸ਼ਾ ਦੀ ਮੁੱਢਲੀ ਜਾਣਕਾਰੀ ਦੇਣ ਲਈ ਟ੍ਰੇਨਿੰਗ ਸੈਸ਼ਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੀ ਅਗਵਾਈ ਵਿੱਚ ਕਰਵਾਇਆ ਗਿਆ। ਡਾ. ਥਿੰਦ ਨੇ ਟ੍ਰੇਨਿੰਗ ਸ਼ੈਸ਼ਨ ਦੌਰਾਨ ਕਿਹਾ ਕਿ ਭਵਿੱਖ ਵਿੱਚ ਅਜਿਹੇ ਟ੍ਰੇਨਿੰਗ ਸੈਸ਼ਨ ਹੋਰ ਵੀ ਲਗਾਏ ਜਾਣਗੇ ਤਾਂ ਜੋ ਸੰਕੇਤਕ ਭਾਸ਼ਾ ਦਾ ਗਿਆਨ ਹਰ ਕੋਈ ਹਾਸਿਲ ਕਰ ਸਕੇ ਅਤੇ ਅਜਿਹੇ ਕੈਟਾਗਿਰੀਆਂ ਦੇ ਦਿਵਿਆਂਗਜਨ ਵਿਅਕਤੀਆਂ ਨਾਲ ਤਾਲਮੇਲ ਕਰਨ ਲਈ ਉਹਨਾਂ ਨੂੰ ਆਪਣੀ ਗੱਲ ਸਮਝਾਉਣ ਅਤੇ ਉਹਨਾਂ ਦੀ ਗੱਲ ਨੂੰ ਸਮਝਣ ਲਈ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ। ਡਿਪਟੀ ਕਮਿਸ਼ਨਰ ਅਤੇ ਵੱਖ-ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਇਸ ਨਿਵੇਕਲੀ ਪਹਿਲਕਦਮੀ ਲਈ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਵਰਿੰਦਰ ਸਿੰਘ ਟਿਵਾਣਾ ਅਤੇ ਉਹਨਾਂ ਦੇ ਸਟਾਫ ਦੀ ਸਲਾਘਾ ਕੀਤੀ। ਡਿਪਟੀ ਕਮਿਸ਼ਨਰ ਦੁਆਰਾ ਟ੍ਰੇਨਿੰਗ ਪ੍ਰਾਪਤ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਟ੍ਰੇਨਿੰਗ ਸਰਟੀਫਿਕੇਟ ਵੀ ਵੰਡੇ ਗਏ। ਇਸ ਤੋਂ ਇਲਾਵਾ ਡਾ. ਸੋਨਾ ਥਿੰਦ, ਡਿਪਟੀ ਕਮਿਸ਼ਨਰ, ਦੁਆਰਾ ਉਹਨਾਂ ਬੋਲ ਸੁਣ ਨਾ ਸਕਣ ਵਾਲੇ ਦਿਵਿਆਂਗਜਨ ਬੱਚਿਆਂ, ਜਿਹਨਾਂ ਨੇ ਖੇਡਾਂ "ਵਤਨ ਪੰਜਾਬ ਦੀਆਂ" ਵਿੱਚ ਵੱਖ ਵੱਖ ਖੇਡਾਂ ਵਿੱਚ ਵਧੀਆਂ ਪ੍ਰਦਰਸ਼ਨ ਕਰਦੇ ਹੋਏ ਮੱਲਾਂ ਮਾਰੀਆਂ,  ਉਹਨਾਂ ਨੂੰ ਵਿਸ਼ੇਸ਼ ਤੌਰ 'ਤੇ ਸਰਟੀਫਿਕੇਟ ਦੇ ਕੇ ਹੌਸਲਾ ਅਫ਼ਜ਼ਾਈ ਕੀਤੀ ਅਤੇ ਭਵਿੱਖ ਵਿੱਚ ਉਹਨਾਂ ਨੂੰ ਪੜ੍ਹਾਈ ਅਤੇ ਖੇਡਾਂ ਦੇ ਖੇਤਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਸਹਾਇਤਾ ਤੇ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਇਸ ਟ੍ਰੇਨਿੰਗ ਸ਼ੈਸ਼ਨ ਵਿੱਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵਰਿੰਦਰ ਸਿੰਘ ਟਿਵਾਣਾ, ਮੱਛੀ ਪਾਲਣ ਅਫਸਰ ਫਤਹਿਗੜ੍ਹ ਸਾਹਿਬ, ਬਲਜੋਤ ਕੌਰ, ਖੇਤੀਬਾੜੀ ਵਿਕਾਸ ਅਫਸਰ ਫਤਹਿਗੜ੍ਹ ਸਾਹਿਬ, ਡਾ. ਮੀਨਾ ਰਾਣੀ, ਵਣ ਗਾਰਡ, ਸਰਹਿੰਦ, ਸ਼ਬਨਮਦੀਪ ਕੌਰ, ਜੂਨੀਅਰ ਆਡੀਟਰ, ਜਸਪਾਲ ਸਿੰਘ ਸੋਢੀ, ਫੂਡ ਅਤੇ ਸਪਲਾਈ ਦਫਤਰ, ਫਤਹਿਗੜ੍ਹ ਸਾਹਿਬ ਤੋਂ ਕੁਲਵਿੰਦਰ ਸਿੰਘ, ਹੈਂਡਬਾਲ ਕੋਚ, ਜ਼ਿਲ੍ਹਾ ਖੇਡ ਦਫਤਰ, ਫਤਹਿਗੜ੍ਹ ਸਾਹਿਬ,ਸੁਖਵਿੰਦਰ ਸਿੰਘ  ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪ੍ਰਵਾਸੀਆਂ ਵੱਲੋਂ ਜ਼ਮੀਨ ਖਰੀਦਣ 'ਤੇ ਪਾਬੰਦੀ ਲਗਾਉਣ ਹਿੱਤ ਪੰਜਾਬ ਸਰਕਾਰ ਫੌਰੀ ਕਾਨੂੰਨ ਬਣਾਵੇ : ਟਿਵਾਣਾ

ਪ੍ਰਵਾਸੀਆਂ ਵੱਲੋਂ ਜ਼ਮੀਨ ਖਰੀਦਣ 'ਤੇ ਪਾਬੰਦੀ ਲਗਾਉਣ ਹਿੱਤ ਪੰਜਾਬ ਸਰਕਾਰ ਫੌਰੀ ਕਾਨੂੰਨ ਬਣਾਵੇ : ਟਿਵਾਣਾ

ਜ਼ਿਲ੍ਹੇ ਦੇ ਨਵੇਂ ਚੁਣੇ 2457 ਪੰਚਾਂ ਨੂੰ ਕੈਬਨਟ ਮੰਤਰੀ ਤਰੁਨਪ੍ਰੀਤ ਸੌਂਦ ਚੁਕਾਉਣਗੇ ਸਹੁੰ

ਜ਼ਿਲ੍ਹੇ ਦੇ ਨਵੇਂ ਚੁਣੇ 2457 ਪੰਚਾਂ ਨੂੰ ਕੈਬਨਟ ਮੰਤਰੀ ਤਰੁਨਪ੍ਰੀਤ ਸੌਂਦ ਚੁਕਾਉਣਗੇ ਸਹੁੰ

ਰਾਣਾ ਹਸਪਤਾਲ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਰਾਣਾ ਹਸਪਤਾਲ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਬਾਲ ਦਿਵਸ ਨੂੰ ਸਮਰਪਿਤ ਸਮਾਗਮ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਬਾਲ ਦਿਵਸ ਨੂੰ ਸਮਰਪਿਤ ਸਮਾਗਮ

ਮਾਤਾ ਗੁਜਰੀ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ

ਮਾਤਾ ਗੁਜਰੀ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ

ਬੀ.ਜੈਡ.ਐਸ.ਐਫ.ਐਸ. ਖਾਲਸਾ ਸਕੂਲ ਸਰਹਿੰਦ ਵਿਖੇ ਮਨਾਇਆ ਗਿਆ ਗੁਰਪੁਰਬ

ਬੀ.ਜੈਡ.ਐਸ.ਐਫ.ਐਸ. ਖਾਲਸਾ ਸਕੂਲ ਸਰਹਿੰਦ ਵਿਖੇ ਮਨਾਇਆ ਗਿਆ ਗੁਰਪੁਰਬ

ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅਵਾਰਡ ਜੇਤੂ ਪ੍ਰੋਟੈਕਟਡ ਕਲਟੀਵੇਸ਼ਨ ਫਾਰਮਾਂ ਦਾ ਕੀਤਾ ਦੌਰਾ

ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅਵਾਰਡ ਜੇਤੂ ਪ੍ਰੋਟੈਕਟਡ ਕਲਟੀਵੇਸ਼ਨ ਫਾਰਮਾਂ ਦਾ ਕੀਤਾ ਦੌਰਾ

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜਾ ਐਨ.ਐਸ.ਐਸ ਕੈਂਪ 

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜਾ ਐਨ.ਐਸ.ਐਸ ਕੈਂਪ 

ਸਿਹਤ ਵਿਭਾਗ ਡੇਂਗੂ ਦੇ ਪਾਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਸਿਹਤ ਵਿਭਾਗ ਡੇਂਗੂ ਦੇ ਪਾਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ ਸਮਾਗਮ