ਸ੍ਰੀ ਫ਼ਤਹਿਗੜ੍ਹ ਸਾਹਿਬ/30 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਮਾਜ ਵਿਗਿਆਨ ਵਿਭਾਗ ਵੱਲੋਂ ਪੰਜਾਬੀ ਸਮਾਜ ਦੀਆਂ ਸਮੱਸਿਆਵਾਂ ਦੇ ਵਿਸ਼ੇ ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪ੍ਰੋਫੈਸਰ ਹਰਵਿੰਦਰ ਸਿੰਘ ਭੱਟੀ ਨੇ ਮੁੱਖ ਬੁਲਾਰੇ ਦੇ ਤੌਰ ਤੇ ਸ਼ਿਰਕਤ ਕੀਤੀ।ਡਾ. ਭੱਟੀ ਨੇ ਪੰਜਾਬੀ ਸਮਾਜ ਦੀਆਂ ਵੱਖ-ਵੱਖ ਸਮੱਸਿਆਵਾਂ ਜਿਵੇਂ ਕਿ ਨਸ਼ਾਖੋਰੀ, ਬੇਰੁਜ਼ਗਾਰੀ, ਪਰਵਾਸ, ਵਾਤਾਵਰਨ, ਰਾਜਨੀਤਿਕ ਆਦਿ ਦੇ ਕਾਰਨ ਦੱਸਣ ਦੇ ਨਾਲ- ਨਾਲ ਉਹਨਾਂ ਦੇ ਹੱਲ ਨੂੰ ਵੀ ਬਹੁਤ ਹੀ ਸੁਚੱਜੇ ਢੰਗ ਨਾਲ ਵਿਦਿਆਰਥੀਆਂ ਨਾਲ ਸਾਂਝਾ ਕੀਤਾ। ਇਸ ਮੌਕੇ ਪ੍ਰੋਫੈਸਰ ਜਮਸ਼ੀਦ ਅਲੀ ਖਾਨ, ਰਾਜਨੀਤੀ ਸ਼ਾਸਤਰ ਵਿਭਾਗ, ਪ੍ਰੋਫੈਸਰ ਜਸਪਾਲ ਕੌਰ ਕਾਂਗ, ਧਰਮ ਅਧਿਐਨ ਵਿਭਾਗ, ਡਾ. ਅੰਕਦੀਪ ਕੌਰ ਅਟਵਾਲ, ਕੋਡੀਨੇਟਰ ਅੰਦਰੂਨੀ ਗੁਣਵਤਾ ਨਿਰਧਾਰਣ ਸੈੱਲ, ਜਸਪ੍ਰੀਤ ਕੌਰ, ਮੁਖੀ, ਅੰਗਰੇਜ਼ੀ ਵਿਭਾਗ, ਨਰਿੰਦਰ ਕੌਰ, ਇੰਚਾਰਜ, ਸੋਸ਼ਲ ਸਾਇੰਸ ਵਿਭਾਗ, ਡਾ. ਬਲਵਿੰਦਰ ਕੌਰ, ਸਹਾਇਕ ਪ੍ਰੋਫੈਸਰ, ਰਾਜਨੀਤੀ ਸ਼ਾਸਤਰ, ਏਕਰੂਪ ਕੌਰ, ਸਹਾਇਕ ਪ੍ਰੋਫੈਸਰ, ਸਮਾਜ ਵਿਗਿਆਨ ਵਿਭਾਗ ਨੇ ਮਹਿਮਾਨਾਂ ਵਜੋਂ ਸ਼ਮੂਲੀਅਤ ਕੀਤੀ। ਵਿਭਾਗ ਮੁਖੀ ਡਾ. ਨਵ ਸ਼ਗਨ ਦੀਪ ਕੌਰ ਨੇ ਮੁੱਖ ਬੁਲਾਰੇ ਅਤੇ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਸਹਾਇਕ ਪ੍ਰੋਫੈਸਰ ਪਰਮਦੀਪ ਸਿੰਘ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।