Sunday, November 17, 2024  

ਪੰਜਾਬ

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਕਰਵਾਇਆ ਸੀ.ਡੀ.ਈ ਪ੍ਰੋਗਰਾਮ

October 01, 2024

ਸ੍ਰੀ ਫ਼ਤਹਿਗੜ੍ਹ ਸਾਹਿਬ/1 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ, ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਦੇ ਪੀਰੀਅਡੌਨਟਿਕਸ ਵਿਭਾਗ ਨੇ ਫੈਕਲਟੀ, ਪੋਸਟ ਗ੍ਰੈਜੂਏਟ ਅਤੇ ਅੰਡਰਗ੍ਰੈਜੁਏਟ ਵਿਦਿਆਰਥੀਆਂ ਲਈ ਆਈਜ਼ੇਨ ਇਮਪਲਾਂਟ ਕੰਪਨੀ ਦੇ ਸਹਿਯੋਗ ਨਾਲ ਬੇਸਿਕ ਇਮਪਲਾਂਟੌਲੋਜੀ 'ਤੇ ਕੰਟੀਨਿਊਇੰਗ ਡੈਂਟਲ ਐਜੂਕੇਸ਼ਨ (ਸੀ.ਡੀ.ਈ.) ਪ੍ਰੋਗਰਾਮ ਕਰਵਾਇਆ।ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਚਾਂਸਲਰ ਡਾ: ਜ਼ੋਰਾ ਸਿੰਘ ਨੇ ਸ਼ਿਰਕਤ ਕੀਤੀ। ਇਸ ਮੌਕੇ ਨੈਸ਼ਨਲ ਡੈਂਟਲ ਕਾਲਜ, ਡੇਰਾਬੱਸੀ (ਪੰਜਾਬ) ਦੇ ਪ੍ਰੋਸਥੋਡੋਨਟਿਕਸ ਵਿਭਾਗ ਦੇ ਪ੍ਰੋਫੈਸਰ ਅਤੇ ਮੁਖੀ ਡਾ. ਅਨੂ ਗਿਰਧਰ ਨੇ ਜਾਣਕਾਰੀ ਭਰਪੂਰ ਗੱਲਾਂ ਸਾਂਝੀਆਂ ਕੀਤੀਆਂ। ਉਸ ਨੇ ਇੰਪਲਾਂਟ ਦੀ ਖੋਜ ਅਤੇ ਡਿਜ਼ਾਈਨ ਤੋਂ ਸ਼ੁਰੂ ਹੋ ਕੇ, ਇੰਪਲਾਂਟ ਦੇ ਆਖਰੀ ਪੜਾਅ ਬਾਰੇ ਖੁਲਾਸਾ ਕੀਤਾ। ਉਨ੍ਹਾਂ ਨੇ ਬੇਸਿਕ ਇੰਪਲਾਂਟੌਲੋਜੀ ਦੇ ਸਾਰੇ ਪਹਿਲੂਆਂ ਨੂੰ ਸਮੇਟਦਿਆਂ ਹੈਂਡ-ਆਨ ਕੋਰਸ ਸੰਬੰਧੀ  ਵੀ ਦੱਸਿਆ। ਇਸ ਵਰਕਸ਼ਾਪ ਵਿੱਚ ਫੈਕਲਟੀ ਅਤੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਦੰਦਾਂ ਦੇ ਸਿਖਲਾਈ ਅਧੀਨ ਡਾਕਟਰਾਂ ਨੇ ਸਮਾਗਮ ਵਿੱਚ ਆਪਣੇ ਹੁਨਰ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਸਮਾਗਮ ਦੀ ਸਮਾਪਤੀ ਕੇਕ ਕੱਟ ਕੇ ਕੀਤੀ ਗਈ। ਅੰਤ ਵਿੱਚ ਧੰਨਵਾਦ ਦਾ ਮਤਾ ਪ੍ਰਿੰਸੀਪਲ ਡਾ.ਵਿਕਰਮ ਬਾਲੀ ਨੇ ਕੀਤਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪ੍ਰਵਾਸੀਆਂ ਵੱਲੋਂ ਜ਼ਮੀਨ ਖਰੀਦਣ 'ਤੇ ਪਾਬੰਦੀ ਲਗਾਉਣ ਹਿੱਤ ਪੰਜਾਬ ਸਰਕਾਰ ਫੌਰੀ ਕਾਨੂੰਨ ਬਣਾਵੇ : ਟਿਵਾਣਾ

ਪ੍ਰਵਾਸੀਆਂ ਵੱਲੋਂ ਜ਼ਮੀਨ ਖਰੀਦਣ 'ਤੇ ਪਾਬੰਦੀ ਲਗਾਉਣ ਹਿੱਤ ਪੰਜਾਬ ਸਰਕਾਰ ਫੌਰੀ ਕਾਨੂੰਨ ਬਣਾਵੇ : ਟਿਵਾਣਾ

ਜ਼ਿਲ੍ਹੇ ਦੇ ਨਵੇਂ ਚੁਣੇ 2457 ਪੰਚਾਂ ਨੂੰ ਕੈਬਨਟ ਮੰਤਰੀ ਤਰੁਨਪ੍ਰੀਤ ਸੌਂਦ ਚੁਕਾਉਣਗੇ ਸਹੁੰ

ਜ਼ਿਲ੍ਹੇ ਦੇ ਨਵੇਂ ਚੁਣੇ 2457 ਪੰਚਾਂ ਨੂੰ ਕੈਬਨਟ ਮੰਤਰੀ ਤਰੁਨਪ੍ਰੀਤ ਸੌਂਦ ਚੁਕਾਉਣਗੇ ਸਹੁੰ

ਰਾਣਾ ਹਸਪਤਾਲ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਰਾਣਾ ਹਸਪਤਾਲ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਬਾਲ ਦਿਵਸ ਨੂੰ ਸਮਰਪਿਤ ਸਮਾਗਮ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਬਾਲ ਦਿਵਸ ਨੂੰ ਸਮਰਪਿਤ ਸਮਾਗਮ

ਮਾਤਾ ਗੁਜਰੀ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ

ਮਾਤਾ ਗੁਜਰੀ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ

ਬੀ.ਜੈਡ.ਐਸ.ਐਫ.ਐਸ. ਖਾਲਸਾ ਸਕੂਲ ਸਰਹਿੰਦ ਵਿਖੇ ਮਨਾਇਆ ਗਿਆ ਗੁਰਪੁਰਬ

ਬੀ.ਜੈਡ.ਐਸ.ਐਫ.ਐਸ. ਖਾਲਸਾ ਸਕੂਲ ਸਰਹਿੰਦ ਵਿਖੇ ਮਨਾਇਆ ਗਿਆ ਗੁਰਪੁਰਬ

ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅਵਾਰਡ ਜੇਤੂ ਪ੍ਰੋਟੈਕਟਡ ਕਲਟੀਵੇਸ਼ਨ ਫਾਰਮਾਂ ਦਾ ਕੀਤਾ ਦੌਰਾ

ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅਵਾਰਡ ਜੇਤੂ ਪ੍ਰੋਟੈਕਟਡ ਕਲਟੀਵੇਸ਼ਨ ਫਾਰਮਾਂ ਦਾ ਕੀਤਾ ਦੌਰਾ

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜਾ ਐਨ.ਐਸ.ਐਸ ਕੈਂਪ 

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜਾ ਐਨ.ਐਸ.ਐਸ ਕੈਂਪ 

ਸਿਹਤ ਵਿਭਾਗ ਡੇਂਗੂ ਦੇ ਪਾਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਸਿਹਤ ਵਿਭਾਗ ਡੇਂਗੂ ਦੇ ਪਾਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ ਸਮਾਗਮ