ਕਾਦੀਆਂ 1 October
ਪੁਲਿਸ ਜ਼ਿਲਾ ਬਟਾਲਾ ਦੇ ਮਾਨਯੋਗ ਐਸਐਸਪੀ ਸੁਹੇਲ ਕਾਸਿਮ ਮੀਰ ਆਈਪੀਐਸ ਵੱਲੋਂ ਨਸ਼ਿਆਂ ਵਿਰੁੱਧ ਵਿੱਡੀ ਗਈ ਮੁਹਿੰਮ ਦੇ ਚਲਦਿਆਂ ਪੁਲਿਸ ਥਾਣਾ ਕਾਦੀਆਂ ਦੇ ਐਸਐਚਓ ਪਰਮਿੰਦਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਕਾਦੀਆਂ ਪੁਲਿਸ ਦੇ ਵੱਲੋਂ 14 ਗ੍ਰਾਮ ਹਰੋਇਨ ਸਮੇਤ ਇੱਕ ਨੌਜਵਾਨ ਨੂੰ ਗਿ੍ਰਫਤਾਰ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਥਾਣਾ ਕਾਦੀਆਂ ਦੇ ਐਸਐਚ ਓ ਪਰਮਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਏਐਸਆਈ ਗੁਰਨਾਮ ਸਿੰਘ ਦੇ ਵੱਲੋਂ ਸਾਥੀਆਂ ਸਮੇਤ ਗਸ਼ਤ ਕਰ ਰਹੇ ਸਨ ਤਾਂ ਜਦੋਂ ਉਹ ਬਟਾਲਾ ਕਾਦੀਆਂ ਰੋਡ ਮੌਜੂਦ ਸਨ ਤਾਂ ਇੱਕ ਨਿੱਜੀ ਹਸਪਤਾਲ ਦੇ ਕੋਲ ਇੱਕ ਪੈਦਲ ਆਉਂਦਾ ਨੌਜਵਾਨ ਦਿਖਾਈ ਦਿੱਤਾ ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਆਪਣੀ ਪੈਂਟ ਦੀ ਜੇਬ ਵਿੱਚੋਂ ਲਿਫਾਫਾ ਸੁੱਟਣ ਲੱਗਾ ਤਾਂ ਇਸ ਦੌਰਾਨ ਪੁਲਿਸ ਦੇ ਵੱਲੋਂ ਉਸ ਨੂੰ ਕਾਬੂ ਕੀਤਾ ਗਿਆ ਤੇ ਉਸ ਦਾ ਨਾਮ ਪਤਾ ਪੁੱਛਿਆ ਗਿਆ ਜਿਸ ਨੇ ਆਪਣਾ ਨਾਮ ਮਨਪ੍ਰੀਤ ਸਿੰਘ ਉਰਫ ਬਿੱਲਾ ਪੁੱਤਰ ਜੋਗਿੰਦਰ ਸਿੰਘ ਵਾਸੀ ਕੋਟਲਾ ਮੂਸਾ ਥਾਣਾ ਕਾਦੀਆਂ ਵਜੋਂ ਦੱਸਿਆ ਜਿਸ ਦੇ ਕੋਲੋਂ ਤਲਾਸ਼ੀ ਲੈਣ ਤੇ 14 ਗ੍ਰਾਮ ਹਰੋਇਨ ਬਰਾਮਦ ਹੋਈ । ਪੁਲਿਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਨੌਜਵਾਨ ਨੂੰ ਗਿ੍ਰਫਤਾਰ ਕਰਕੇ ਇਸ ਦੇ ਖਿਲਾਫ ਏਐਸਆਈ ਗੁਰਨਾਮ ਸਿੰਘ ਦੇ ਵੱਲੋਂ ਮੁਕਦਮਾ ਨੰਬਰ 64 ਜੁਰਮ 21-61-85 ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅਖੀਰ ਵਿੱਚ ਐਸਐਚ ਓ ਪਰਮਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਇਲਾਕੇ ਦੇ ਵਿੱਚ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਜੇਕਰ ਕੋਈ ਇਲਾਕੇ ਦੇ ਵਿੱਚ ਨਸ਼ਾ ਵੇਚਦਾ ਹੈ ਤਾਂ ਉਸਦੀ ਇਤਲਾਅ ਤੁਰੰਤ ਕਾਦੀਆਂ ਪੁਲਿਸ ਨੂੰ ਦਿੱਤੀ ਜਾਵੇ ਅਤੇ ਇਤਲਾਅ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।