Saturday, December 21, 2024  

ਪੰਜਾਬ

ਪਹਿਲਾਂ ਗਲਤ ਬੋਲਣਾ ਫਿਰ ਮੁਆਫੀ ਮੰਗ ਲੈਣਾ ਇਹੋ ਕੰਮ ਹੈ ਕੰਗਣਾ ਦਾ : ਜਗਦੀਪ ਸਿੰਘ ਚੀਮਾ

October 05, 2024
ਸ੍ਰੀ ਫ਼ਤਹਿਗੜ੍ਹ ਸਾਹਿਬ/ 5 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)

ਅੱਜ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਬਿਆਨ ਜਾਰੀ ਕਰਦਿਆਂ ਜਥੇਦਾਰ ਜਗਦੀਪ ਸਿੰਘ ਚੀਮਾ ਕੌਮੀ ਜਨਰਲ ਸਕੱਤਰ ਹਲਕਾ ਇੰਚਾਰਜ ਸ਼੍ਰੀ ਫ਼ਤਹਿਗੜ੍ਹ ਸਾਹਿਬ ਨੇ ਕਿਹਾ ਕਿ ਕੰਗਨਾ ਰਣੌਤ ਦਾ ਕੰਮ ਹੀ ਹੈ ਕਿ ਪਹਿਲਾਂ ਗਲਤ ਬੋਲਣਾ ਫਿਰ ਮੁਆਫੀ ਮੰਗ ਲੈਣਾ। ਉਹ ਵਾਰ-ਵਾਰ ਸ਼ਬਦੀ ਹਮਲੇ ਕਰਕੇ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਨੂੰ ਨਿਸ਼ਾਨਾ ਬਣਾਉਂਦੀ ਆ ਰਹੀ ਹੈ।ਜਿਸ ਨੇ ਇਸ ਵਾਰ ਸਾਡੇ ਨੌਜਵਾਨਾਂ ਨੂੰ ਨਸ਼ੇ ਦੇ ਆਦੀ ਅਤੇ ਹਿੰਸਕ ਦੱਸ ਕੇ ਫਿਰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਅਜਿਹੇ ਬੇਬੁਨਿਆਦ ਇਲਜ਼ਾਮ ਉਸ ਦੇ ਡਿੱਗਦੇ ਬਾਲੀਵੁੱਡ ਕੈਰੀਅਰ ਨੂੰ ਮੁੜ ਸੁਰਜੀਤ ਕਰਨ ਵਿੱਚ ਸਹਾਈ ਨਹੀਂ ਹੋ ਸਕਣਗੇ। ਉਨ੍ਹਾਂ ਕਿਹਾ ਕਿ ਮੀਡੀਆ ਨੂੰ ਵੀ ਕੰਗਣਾ ਨੂੰ ਖਬਰਾਂ ਵਿੱਚ ਬੇਲੋੜੀ ਥਾਂ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਹਨਾਂ ਭਾਰਤੀ ਜਨਤਾ ਪਾਰਟੀ ਦੀ ਲੀਡਰਸ਼ਿਪ ਨੂੰ ਅਪੀਲ ਕੀਤੀ ਕਿ ਉਹ ਕੰਗਨਾ ਦੀ ਜ਼ੁਬਾਨ ਤੇ ਲਗਾਮ ਲਾਉਣ। ਕਿਉਂਕਿ ਇਹ ਵਾਰ ਵਾਰ ਉਕਸਾਊ ਬਿਆਨ ਦੇ ਕੇ ਭਾਈਚਾਰਿਆਂ ਦੇ ਵਿੱਚ ਕੁੜੱਤਣ ਪੈਦਾ ਕਰ ਰਹੀ ਹੈ। ਉਹਨਾਂ ਕਿਹਾ ਕਿ ਕੰਗਣਾ ਨੂੰ ਇਤਿਹਾਸ ਪੜ੍ਹ ਲੈਣਾ ਚਾਹੀਦਾ ਹੈ ਕਿ ਇਹ ਸਿੱਖ ਕੌਮ ਤੇ ਪੰਜਾਬੀ ਉਹੀ ਹਨ ਜਿਨਾਂ ਦੇ ਸਭ ਤੋਂ ਵੱਧ ਯੋਗਦਾਨ ਪਾ ਕੇ ਦੇਸ਼ ਨੂੰ ਅਜ਼ਾਦ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਜੇਕਰ ਗੁਰੂ ਸਹਿਬਾਨ ਕੁਰਬਾਨੀਆਂ ਨਾ ਦਿੰਦੇ ਤਾਂ ਅੱਜ ਇਸ ਦੇਸ਼ ਦੀ ਦਸ਼ਾ ਸ਼ਾਇਦ ਹੋਰ ਹੀ ਹੋਣੀ ਸੀ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਮੈਂਬਰ ਗਿ੍ਰਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਮੈਂਬਰ ਗਿ੍ਰਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਟਰੈਕਟਰ ਕਾਰ ਹਾਦਸੇ ਚ ਔਰਤ ਦੀ ਮੌਤ, 3 ਬੱਚਿਆਂ ਸਮੇਤ 5 ਜਖ਼ਮੀ

ਟਰੈਕਟਰ ਕਾਰ ਹਾਦਸੇ ਚ ਔਰਤ ਦੀ ਮੌਤ, 3 ਬੱਚਿਆਂ ਸਮੇਤ 5 ਜਖ਼ਮੀ

ਸਿਆਸੀ ਆਗੂਆਂ ਵੱਲੋਂ ਸਿੰਘ ਸਾਹਿਬਾਨਾਂ ਸਬੰਧੀ ਸਿਰਜੇ ਜਾ ਰਹੇ ਬਿਰਤਾਂਤ ਤੋਂ ਸਿੱਖ ਸੰਗਤਾਂ ਦੇ ਹਿਰਦੇ ਦੁਖੀ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਸਿਆਸੀ ਆਗੂਆਂ ਵੱਲੋਂ ਸਿੰਘ ਸਾਹਿਬਾਨਾਂ ਸਬੰਧੀ ਸਿਰਜੇ ਜਾ ਰਹੇ ਬਿਰਤਾਂਤ ਤੋਂ ਸਿੱਖ ਸੰਗਤਾਂ ਦੇ ਹਿਰਦੇ ਦੁਖੀ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਦੇਸ਼ ਭਗਤ ਯੂਨੀਵਰਸਿਟੀ ਨੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਲੰਗਰ ਲਗਾਇਆ

ਦੇਸ਼ ਭਗਤ ਯੂਨੀਵਰਸਿਟੀ ਨੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਲੰਗਰ ਲਗਾਇਆ

ਪਠਾਨਕੋਟ ਪੁਲਿਸ ਦੀ ਵੱਡੀ ਕਾਮਯਾਬੀ, 2 ਪਿਸਤੌਲਾਂ, 4 ਮੈਗਜ਼ੀਨਾਂ ਸਮੇਤ ਦੋ ਮੁਲਜ਼ਮ ਕਾਬੂ

ਪਠਾਨਕੋਟ ਪੁਲਿਸ ਦੀ ਵੱਡੀ ਕਾਮਯਾਬੀ, 2 ਪਿਸਤੌਲਾਂ, 4 ਮੈਗਜ਼ੀਨਾਂ ਸਮੇਤ ਦੋ ਮੁਲਜ਼ਮ ਕਾਬੂ

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਅਕਾਦਮਿਕ ਸੈਸ਼ਨ-2024 ਲਈ ਕਰਵਾਇਆ ਵਾਈਟ ਕੋਟ ਸਮਾਰੋਹ 

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਅਕਾਦਮਿਕ ਸੈਸ਼ਨ-2024 ਲਈ ਕਰਵਾਇਆ ਵਾਈਟ ਕੋਟ ਸਮਾਰੋਹ 

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗਿ੍ਰਫ਼ਤਾਰ

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗਿ੍ਰਫ਼ਤਾਰ

ਪਸ਼ੂਆਂ ਦੇ ਦੁੱਧ ਚੋਣ ਵਾਲੀ ਮਸ਼ੀਨ ਚੋਰੀ ਕਰਨ ਵਾਲੇ ਦੋ ਨੌਜਵਾਨ ਚੜ੍ਹੇ ਥਾਣਾ ਨੰਦਗੜ੍ਹ ਦੀ ਪੁਲਿਸ ਅੜਿੱਕੇ

ਪਸ਼ੂਆਂ ਦੇ ਦੁੱਧ ਚੋਣ ਵਾਲੀ ਮਸ਼ੀਨ ਚੋਰੀ ਕਰਨ ਵਾਲੇ ਦੋ ਨੌਜਵਾਨ ਚੜ੍ਹੇ ਥਾਣਾ ਨੰਦਗੜ੍ਹ ਦੀ ਪੁਲਿਸ ਅੜਿੱਕੇ

ਸੀਤ ਲਹਿਰ ਸਮੇਂ ਬੱਚਿਆਂ ਅਤੇ ਬਜ਼ੁਰਗਾਂ ਦਾ ਵਧੇਰੇ ਖਿਆਲ ਰੱਖਣ ਦੀ ਜ਼ਰੂਰਤ- ਡਾ. ਇੰਦੂ ਬਾਂਸਲ

ਸੀਤ ਲਹਿਰ ਸਮੇਂ ਬੱਚਿਆਂ ਅਤੇ ਬਜ਼ੁਰਗਾਂ ਦਾ ਵਧੇਰੇ ਖਿਆਲ ਰੱਖਣ ਦੀ ਜ਼ਰੂਰਤ- ਡਾ. ਇੰਦੂ ਬਾਂਸਲ

60 ਸਾਲਾ ਵਕੀਲ ਨੇ 121 ਵੀਂ ਵਾਰ ਸਵੈ ਇੱਛਾ ਨਾਲ ਕੀਤਾ ਖੂਨ ਦਾਨ

60 ਸਾਲਾ ਵਕੀਲ ਨੇ 121 ਵੀਂ ਵਾਰ ਸਵੈ ਇੱਛਾ ਨਾਲ ਕੀਤਾ ਖੂਨ ਦਾਨ