ਸ੍ਰੀ ਫ਼ਤਹਿਗੜ੍ਹ ਸਾਹਿਬ/5 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)
ਪੰਚਾਇਤ ਚੋਣਾਂ 2024 ਨੂੰ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਪੰਜਾਬ ਕੋਆਪਰੇਟਿਵ ਸੁਸਾਇਟੀ, ਪੰਜਾਬ ਦੇ ਰਜਿਸਟਰਾਰ ਵਿਮਲ ਕੁਮਾਰ ਸੇਤੀਆ, ਨੂੰ ਚੋਣ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੇ ਨਾਲ ਰਮਨ ਕੁਮਾਰ, ਸਹਾਇਕ ਰਜਿਸਟਰਾਰ ਕੋਆਪਰੇਟਿਵ ਸੁਸਾਇਟੀ, ਅਮਲੋਹ ਨੂੰ ਤਾਲਮੇਲ ਅਫਸਰ ਲਗਾਇਆ ਗਿਆ ਹੈ। ਸੇਤੀਆ ਦਾ ਫਤਿਹਗੜ੍ਹ ਸਾਹਿਬ ਪਹੁੰਚਣ ਤੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਨੇ ਨਿੱਘਾ ਸਵਾਗਤ ਕੀਤਾ।ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਅੱਜ ਵਿਮਲ ਕੁਮਾਰ ਸੇਤੀਆ ਵੱਲੋਂ ਬਲਾਕ ਖਮਾਣੋਂ ਦੇ ਪਿੰਡਾਂ ਤੇ ਨਾਮਜ਼ਦਗੀ ਭਰਨ ਲਈ ਨਿਰਧਾਰਤ ਕੀਤੇ ਕੇਂਦਰਾਂ ਦਾ ਦੌਰਾ ਕੀਤਾ ਗਿਆ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ 'ਤੇ ਉਨ੍ਹਾਂ ਵੱਲੋਂ ਤਸੱਲੀ ਪ੍ਰਗਟਾਈ ਗਈ। ਇਸ ਦੇ ਨਾਲ ਨਾਲ ਉਹਨਾਂ ਵੱਲੋਂ ਜੋ ਵੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ, ਉਹਨਾਂ ਦੀ ਪਾਲਣਾਂ ਯਕੀਨੀ ਬਣਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਸਬੰਧੀ ਕਿਸੇ ਵੀ ਕਿਸਮ ਦੀ ਸ਼ਿਕਾਇਤ ਲਈ ਚੋਣ ਅਬਜ਼ਰਵਰ ਵਿਮਲ ਕੁਮਾਰ ਸੇਤੀਆ ਦੇ ਮੋਬਾਈਲ ਨੰਬਰ 98881-52333 'ਤੇ ਅਤੇ ਉਹਨਾਂ ਦੇ ਤਾਲਮੇਲ ਅਫ਼ਸਰ ਦੇ ਮੋਬਾਈਲ ਨੰਬਰ 79864-71311 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।