Saturday, December 21, 2024  

ਪੰਜਾਬ

ਦੁਸਹਿਰਾ ਮਨਾਉਣ ਲਈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀਆਂ ਫੌਜਾਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ

October 05, 2024

ਸ੍ਰੀ ਫ਼ਤਹਿਗੜ੍ਹ ਸਾਹਿਬ/5 ਅਕਤਬਰ:
(ਰਵਿੰਦਰ ਸਿੰਘ ਢੀਂਡਸਾ )

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਇਕ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਿਹੰਗ ਸਿੰਘਾਂ ਲਈ ਦੁਸਹਿਰੇ ਦਾ ਖਾਸ ਮਹੱਤਵ ਹੈ। ਸਮੁੱਚੇ ਹੀ ਨਿਹੰਗ ਸਿੰਘ ਦਲਾਂ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਤੇ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਅਸਥਾਨ ਚਮਕੌਰ ਸਾਹਿਬ ਵਿਖੇ ਦੁਸਹਿਰਾ ਪੁਰਾਤਨ ਖਾਲਸਾਈ ਪਰੰਪਰਾ ਅਨੁਸਾਰ ਮਨਾਇਆ ਜਾਂਦਾ ਹੈ। ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਿਚਲ ਨਗਰ ਨਾਂਦੇੜ ਵਿਖੇ ਦੁਸਹਿਰਾ ਮਨਾਉਣ ਲਈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਸ੍ਰੀ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਿਸ਼ਾਨਚੀਆਂ ਤੇ ਨਗਾਰਚੀਆਂ ਦੀ ਅਗਵਾਈ ਹੇਠ ਗੁਰਦੁਆਰਾ ਬਾਬਾ ਬੰਬਾ ਸਿੰਘ ਬਗੀਚੀ ਵਿਖੇ ਖਾਲਸਾਈ ਜੈਕਾਰਿਆਂ ਦੀ ਗੂੰਜ ਵਿੱਚ ਬੁੱਢਾ ਦਲ ਪੰਥ ਦੇ ਸਿੰਘਾਂ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਨੂੰ ਚਾਲੇ ਪਾਏ। ਚਾਲੇ ਪਾਉਣ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਉਪਰੰਤ ਅਰਦਾਸ ਗੁ: ਬਾਬਾ ਬੰਬਾ ਸਿੰਘ ਦੇ ਮੁਖ ਗ੍ਰੰਥੀ ਬਾਬਾ ਰੇਸ਼ਮ ਸਿੰਘ ਨੇ ਕੀਤੀ।ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਫੌਜ਼ਾਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁ: ਭਜਨਗੜ੍ਹ ਸਾਹਿਬ ਵਿਖੇ ਪੜਾਅ ਕਰਨਗੀਆਂ ਜਿੱਥੇ ਸੰਗਤਾਂ ਲਈ ਲੰਗਰ ਤੇ ਹੋਰ ਪਦਾਰਥਾਂ ਦੀ ਸੇਵਾ ਹੋਵੇਗੀ। ਉਨ੍ਹਾਂ ਕਿਹਾ 12 ਅਕਤੂਬਰ ਨੂੰ ਦੁਸਹਿਰਾ ਮਨਾਇਆ ਜਾਵੇਗਾ ਤੇ 13 ਅਕਤੂਬਰ ਨੂੰ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਚੜੇਗਾ, ਜਿਸ ਵਿੱਚ ਸਾਰੀ ਨਿਹੰਗ ਸਿੰਘ ਜਥੇਬੰਦੀਆਂ ਵੱਧ ਚੜ੍ਹ ਕੇ ਹਿੱਸਾ ਲੈਣਗੀਆਂ। ਇਸ ਮੌਕੇ ਬਾਬਾ ਜੱਸਾ ਸਿੰਘ, ਬਾਬਾ ਇੰਦਰ ਸਿੰਘ, ਬਾਬਾ ਬੂਟਾ ਸਿੰਘ ਲੰਬਵਾਲੀ, ਬਾਬਾ ਜੋਗਾ ਸਿੰਘ ਹਨੂੰਮਾਨਗੜ੍ਹ, ਬਾਬਾ ਬਲਵਿੰਦਰ ਸਿੰਘ ਬਿੱਟੂ, ਬਾਬਾ ਗੋਰਾ ਸਿੰਘ, ਬਾਬਾ ਗਗਨਦੀਪ ਸਿੰਘ ਅਤੇ ਬੇਅੰਤ ਨਿਹੰਗ ਸਿੰਘ ਫੌਜਾਂ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸਿਆਸੀ ਆਗੂਆਂ ਵੱਲੋਂ ਸਿੰਘ ਸਾਹਿਬਾਨਾਂ ਸਬੰਧੀ ਸਿਰਜੇ ਜਾ ਰਹੇ ਬਿਰਤਾਂਤ ਤੋਂ ਸਿੱਖ ਸੰਗਤਾਂ ਦੇ ਹਿਰਦੇ ਦੁਖੀ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਸਿਆਸੀ ਆਗੂਆਂ ਵੱਲੋਂ ਸਿੰਘ ਸਾਹਿਬਾਨਾਂ ਸਬੰਧੀ ਸਿਰਜੇ ਜਾ ਰਹੇ ਬਿਰਤਾਂਤ ਤੋਂ ਸਿੱਖ ਸੰਗਤਾਂ ਦੇ ਹਿਰਦੇ ਦੁਖੀ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਦੇਸ਼ ਭਗਤ ਯੂਨੀਵਰਸਿਟੀ ਨੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਲੰਗਰ ਲਗਾਇਆ

ਦੇਸ਼ ਭਗਤ ਯੂਨੀਵਰਸਿਟੀ ਨੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਲੰਗਰ ਲਗਾਇਆ

ਪਠਾਨਕੋਟ ਪੁਲਿਸ ਦੀ ਵੱਡੀ ਕਾਮਯਾਬੀ, 2 ਪਿਸਤੌਲਾਂ, 4 ਮੈਗਜ਼ੀਨਾਂ ਸਮੇਤ ਦੋ ਮੁਲਜ਼ਮ ਕਾਬੂ

ਪਠਾਨਕੋਟ ਪੁਲਿਸ ਦੀ ਵੱਡੀ ਕਾਮਯਾਬੀ, 2 ਪਿਸਤੌਲਾਂ, 4 ਮੈਗਜ਼ੀਨਾਂ ਸਮੇਤ ਦੋ ਮੁਲਜ਼ਮ ਕਾਬੂ

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਅਕਾਦਮਿਕ ਸੈਸ਼ਨ-2024 ਲਈ ਕਰਵਾਇਆ ਵਾਈਟ ਕੋਟ ਸਮਾਰੋਹ 

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਅਕਾਦਮਿਕ ਸੈਸ਼ਨ-2024 ਲਈ ਕਰਵਾਇਆ ਵਾਈਟ ਕੋਟ ਸਮਾਰੋਹ 

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗਿ੍ਰਫ਼ਤਾਰ

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗਿ੍ਰਫ਼ਤਾਰ

ਪਸ਼ੂਆਂ ਦੇ ਦੁੱਧ ਚੋਣ ਵਾਲੀ ਮਸ਼ੀਨ ਚੋਰੀ ਕਰਨ ਵਾਲੇ ਦੋ ਨੌਜਵਾਨ ਚੜ੍ਹੇ ਥਾਣਾ ਨੰਦਗੜ੍ਹ ਦੀ ਪੁਲਿਸ ਅੜਿੱਕੇ

ਪਸ਼ੂਆਂ ਦੇ ਦੁੱਧ ਚੋਣ ਵਾਲੀ ਮਸ਼ੀਨ ਚੋਰੀ ਕਰਨ ਵਾਲੇ ਦੋ ਨੌਜਵਾਨ ਚੜ੍ਹੇ ਥਾਣਾ ਨੰਦਗੜ੍ਹ ਦੀ ਪੁਲਿਸ ਅੜਿੱਕੇ

ਸੀਤ ਲਹਿਰ ਸਮੇਂ ਬੱਚਿਆਂ ਅਤੇ ਬਜ਼ੁਰਗਾਂ ਦਾ ਵਧੇਰੇ ਖਿਆਲ ਰੱਖਣ ਦੀ ਜ਼ਰੂਰਤ- ਡਾ. ਇੰਦੂ ਬਾਂਸਲ

ਸੀਤ ਲਹਿਰ ਸਮੇਂ ਬੱਚਿਆਂ ਅਤੇ ਬਜ਼ੁਰਗਾਂ ਦਾ ਵਧੇਰੇ ਖਿਆਲ ਰੱਖਣ ਦੀ ਜ਼ਰੂਰਤ- ਡਾ. ਇੰਦੂ ਬਾਂਸਲ

60 ਸਾਲਾ ਵਕੀਲ ਨੇ 121 ਵੀਂ ਵਾਰ ਸਵੈ ਇੱਛਾ ਨਾਲ ਕੀਤਾ ਖੂਨ ਦਾਨ

60 ਸਾਲਾ ਵਕੀਲ ਨੇ 121 ਵੀਂ ਵਾਰ ਸਵੈ ਇੱਛਾ ਨਾਲ ਕੀਤਾ ਖੂਨ ਦਾਨ

ਡਾ. ਅੰਬੇਡਕਰ 'ਤੇ ਅਮਿਤ ਸ਼ਾਹ ਦੀ ਵਿਵਾਦਿਤ ਟਿੱਪਣੀ ਖ਼ਿਲਾਫ਼ ਪੰਜਾਬ ਭਰ 'ਚ 'ਆਪ' ਵੱਲੋਂ ਜ਼ੋਰਦਾਰ ਪ੍ਰਦਰਸ਼ਨ

ਡਾ. ਅੰਬੇਡਕਰ 'ਤੇ ਅਮਿਤ ਸ਼ਾਹ ਦੀ ਵਿਵਾਦਿਤ ਟਿੱਪਣੀ ਖ਼ਿਲਾਫ਼ ਪੰਜਾਬ ਭਰ 'ਚ 'ਆਪ' ਵੱਲੋਂ ਜ਼ੋਰਦਾਰ ਪ੍ਰਦਰਸ਼ਨ

ਵਿਧਾਇਕ ਰਾਏ ਅਤੇ ਡਿਪਟੀ ਕਮਿਸ਼ਨਰ ਨੇ ਸੰਤ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਸਫਾਈ ਮੁਹਿੰਮ ਸ਼ੁਰੂ ਕਰਵਾਈ

ਵਿਧਾਇਕ ਰਾਏ ਅਤੇ ਡਿਪਟੀ ਕਮਿਸ਼ਨਰ ਨੇ ਸੰਤ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਸਫਾਈ ਮੁਹਿੰਮ ਸ਼ੁਰੂ ਕਰਵਾਈ