Saturday, November 16, 2024  

ਪੰਜਾਬ

ਵਿਜੀਲੈਂਸ ਬਿਊਰੋ ਵੱਲੋਂ 40,000 ਰਿਸ਼ਵਤ ਲੈਂਦਾ ਫਾਇਰ ਅਫ਼ਸਰ ਰੰਗੇ ਹੱਥੀਂ ਕਾਬੂ

October 05, 2024

ਚੰਡੀਗੜ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਤਰਸੇਮ ਸਿੰਘ, ਫਾਇਰ ਅਫਸਰ, ਬਰਨਾਲਾ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਸ਼ਿਕਾਇਤਕਰਤਾ ਹਰਦੇਵ ਸਿੰਘ ਵਾਸੀ ਪਿੰਡ ਝਾੜੋਂ, ਤਹਿਸੀਲ ਸੁਨਾਮ ਜਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗਿ੍ਰਫਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਨੇ ਅਨਾਜ ਮੰਡੀ ਬਰਨਾਲਾ ਦੇ ਸਾਹਮਣੇ ਇੱਕ ਹੋਟਲ ਦੀ ਉਸਾਰੀ ਲਈ ਪਲਾਟ ਖਰੀਦਿਆ ਸੀ। ਅੱਗ ਬੁਝਾਊ ਵਿਭਾਗ ਤੋਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਬਦਲੇ ਦੋਸ਼ੀ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ, ਪਰ ਸੌਦਾ 40,000 ਰੁਪਏ ਵਿੱਚ ਤਹਿ ਹੋਇਆ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਫਾਇਰ ਅਫਸਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਸਬੰਧੀ ਮੁਲਜ਼ਮ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪ੍ਰਵਾਸੀਆਂ ਵੱਲੋਂ ਜ਼ਮੀਨ ਖਰੀਦਣ 'ਤੇ ਪਾਬੰਦੀ ਲਗਾਉਣ ਹਿੱਤ ਪੰਜਾਬ ਸਰਕਾਰ ਫੌਰੀ ਕਾਨੂੰਨ ਬਣਾਵੇ : ਟਿਵਾਣਾ

ਪ੍ਰਵਾਸੀਆਂ ਵੱਲੋਂ ਜ਼ਮੀਨ ਖਰੀਦਣ 'ਤੇ ਪਾਬੰਦੀ ਲਗਾਉਣ ਹਿੱਤ ਪੰਜਾਬ ਸਰਕਾਰ ਫੌਰੀ ਕਾਨੂੰਨ ਬਣਾਵੇ : ਟਿਵਾਣਾ

ਜ਼ਿਲ੍ਹੇ ਦੇ ਨਵੇਂ ਚੁਣੇ 2457 ਪੰਚਾਂ ਨੂੰ ਕੈਬਨਟ ਮੰਤਰੀ ਤਰੁਨਪ੍ਰੀਤ ਸੌਂਦ ਚੁਕਾਉਣਗੇ ਸਹੁੰ

ਜ਼ਿਲ੍ਹੇ ਦੇ ਨਵੇਂ ਚੁਣੇ 2457 ਪੰਚਾਂ ਨੂੰ ਕੈਬਨਟ ਮੰਤਰੀ ਤਰੁਨਪ੍ਰੀਤ ਸੌਂਦ ਚੁਕਾਉਣਗੇ ਸਹੁੰ

ਰਾਣਾ ਹਸਪਤਾਲ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਰਾਣਾ ਹਸਪਤਾਲ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਬਾਲ ਦਿਵਸ ਨੂੰ ਸਮਰਪਿਤ ਸਮਾਗਮ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਬਾਲ ਦਿਵਸ ਨੂੰ ਸਮਰਪਿਤ ਸਮਾਗਮ

ਮਾਤਾ ਗੁਜਰੀ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ

ਮਾਤਾ ਗੁਜਰੀ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ

ਬੀ.ਜੈਡ.ਐਸ.ਐਫ.ਐਸ. ਖਾਲਸਾ ਸਕੂਲ ਸਰਹਿੰਦ ਵਿਖੇ ਮਨਾਇਆ ਗਿਆ ਗੁਰਪੁਰਬ

ਬੀ.ਜੈਡ.ਐਸ.ਐਫ.ਐਸ. ਖਾਲਸਾ ਸਕੂਲ ਸਰਹਿੰਦ ਵਿਖੇ ਮਨਾਇਆ ਗਿਆ ਗੁਰਪੁਰਬ

ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅਵਾਰਡ ਜੇਤੂ ਪ੍ਰੋਟੈਕਟਡ ਕਲਟੀਵੇਸ਼ਨ ਫਾਰਮਾਂ ਦਾ ਕੀਤਾ ਦੌਰਾ

ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅਵਾਰਡ ਜੇਤੂ ਪ੍ਰੋਟੈਕਟਡ ਕਲਟੀਵੇਸ਼ਨ ਫਾਰਮਾਂ ਦਾ ਕੀਤਾ ਦੌਰਾ

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜਾ ਐਨ.ਐਸ.ਐਸ ਕੈਂਪ 

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜਾ ਐਨ.ਐਸ.ਐਸ ਕੈਂਪ 

ਸਿਹਤ ਵਿਭਾਗ ਡੇਂਗੂ ਦੇ ਪਾਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਸਿਹਤ ਵਿਭਾਗ ਡੇਂਗੂ ਦੇ ਪਾਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ ਸਮਾਗਮ