ਚੰਡੀਗੜ੍ਹ, 7 ਅਕਤੂਬਰ
ਇਸ ਸਰਦੀਆਂ ਦੇ ਮੌਸਮ ਵਿੱਚ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹਾਂਗਕਾਂਗ ਅਤੇ ਸ਼ਾਰਜਾਹ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਏਅਰਪੋਰਟ ਅਥਾਰਟੀ ਨੇ ਸਰਦੀਆਂ ਦੇ ਸ਼ਡਿਊਲ ਲਈ ਇਨ੍ਹਾਂ ਦੋਵਾਂ ਉਡਾਣਾਂ ਨੂੰ ਚਲਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਇਸ ਤੋਂ ਇਲਾਵਾ ਧਾਰਮਿਕ ਸਥਾਨਾਂ ਅਯੁੱਧਿਆ ਅਤੇ ਨਾਂਦੇੜ ਲਈ ਵੀ ਘਰੇਲੂ ਉਡਾਣਾਂ ਤਹਿਤ ਉਡਾਣਾਂ ਸ਼ੁਰੂ ਕੀਤੀਆਂ ਜਾਣਗੀਆਂ। ਹਵਾਈ ਅੱਡੇ ਦੇ ਅਧਿਕਾਰੀਆਂ ਅਨੁਸਾਰ ਅੰਤਰਰਾਸ਼ਟਰੀ ਉਡਾਣਾਂ ਦੇ ਸੰਚਾਲਨ ਲਈ ਤਿਆਰੀਆਂ ਜ਼ੋਰਾਂ 'ਤੇ ਹਨ। ਹਾਂਗਕਾਂਗ ਅਤੇ ਸ਼ਾਰਜਾਹ ਲਈ ਸਿੱਧੀਆਂ ਉਡਾਣਾਂ ਨੂੰ ਸਰਦੀਆਂ ਦੇ ਕਾਰਜਕ੍ਰਮ ਵਿੱਚ ਸ਼ਾਮਲ ਕਰਨ ਦੀ ਯੋਜਨਾ ਹੈ। ਇਹ ਉਡਾਣਾਂ ਇਸ ਸੀਜ਼ਨ 'ਚ ਯਾਤਰੀਆਂ ਲਈ ਵੱਡੀ ਰਾਹਤ ਸਾਬਤ ਹੋਣਗੀਆਂ।