Saturday, December 21, 2024  

ਪੰਜਾਬ

ਸਿਹਤ ਵਿਭਾਗ ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਵਚਨਬੱਧ : ਡਾ. ਦਵਿੰਦਰਜੀਤ ਕੌਰ

October 07, 2024
ਸ੍ਰੀ ਫ਼ਤਹਿਗੜ੍ਹ ਸਾਹਿਬ/7 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)

ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਕੇਡੀ ਸਿੰਘ ਦੀ ਯੋਗ ਅਗਵਾਈ ਹੇਠ "ਬਜ਼ੁਰਗਾਂ ਦੀ ਸਾਂਭ ਸੰਭਾਲ ਲਈ ਰਾਸ਼ਟਰੀ ਦਿਵਸ" ਨੂੰ ਸਮਰਪਿਤ ਜਿਲਾ ਹਸਪਤਾਲ ਵਿਖੇ ਬਜ਼ੁਰਗਾਂ ਦੀਆਂ ਅੱਖਾਂ ਦੀ ਜਾਂਚ ਕਰਨ ਲਈ ਵਿਸ਼ੇਸ਼ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਆਬਾਦੀ ਵਿੱਚ ਵਾਧੇ ਦੀ ਵਿਸ਼ਵਵਿਆਪੀ ਦਰ ਮਨੁੱਖੀ ਲੰਬੀ ਉਮਰ ਵਿੱਚ ਬੇਮਿਸਾਲ ਵਾਧੇ ਦਾ ਨਤੀਜਾ ਹੈ। ਬਜ਼ੁਰਗਾਂ ਲਈ ਸਿਹਤ ਸੰਭਾਲ ਲਈ ਰਾਸ਼ਟਰੀ ਪ੍ਰੋਗਰਾਮ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਵਚਨਬੱਧਤਾਵਾਂ ਦੀ ਇੱਕ ਵਿਆਖਿਆ ਹੈ ਜਿਵੇਂ ਕਿ ਸੰਯੁਕਤ ਰਾਸ਼ਟਰ ਦੇ ਕਨਵੈਨਸ਼ਨ ਆਨ ਦ ਰਾਈਟਸ ਆਫ ਡਿਸਏਬਿਲਿਟੀਜ ਅਤੇ ਬਜ਼ੁਰਗ ਵਿਅਕਤੀਆਂ ਬਾਰੇ ਰਾਸ਼ਟਰੀ ਨੀਤੀ ਦੇ ਤਹਿਤ ਕਲਪਨਾ ਕੀਤੀ ਗਈ ਹੈ, ਉਹਨਾਂ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਦੇਸ਼ ਦੀ ਬਜ਼ੁਰਗ ਆਬਾਦੀ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨਾ ਹੈ।ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਕੌਮੀ ਪ੍ਰੋਗਰਾਮ ਦੇ ਤਹਿਤ, ਹਰ ਸਾਲ 1 ਅਕਤੂਬਰ ਨੂੰ "ਬਜ਼ੁਰਗ ਵਿਅਕਤੀਆਂ ਦੇ ਅੰਤਰਰਾਸ਼ਟਰੀ ਦਿਵਸ" ਵਜੋਂ ਮਨਾਇਆ ਜਾਂਦਾ ਹੈ ਅਤੇ ਅਕਤੂਬਰ ਦੇ ਮਹੀਨੇ ਦੌਰਾਨ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ। ਇਸ ਸਾਲ, ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇੱਕ ਮਿਸ਼ਨ ਮੋਡ ਵਿੱਚ "ਬਜ਼ੁਰਗ ਵਿਅਕਤੀਆਂ ਦੀਆਂ ਸਿਹਤ ਲੋੜਾਂ ਅਨੁਸਾਰ ਸੇਵਾਵਾਂ ਪ੍ਰਦਾਨ ਕੀਤੀਆ ਗਈਆਂ।ਜਿੰਨਾ ਵਿੱਚ ਅੱਖਾਂ ਦੀ ਜਾਂਚ ,ਦੰਦਾਂ,ਜੋੜਾਂ ਅਤੇ ਹੱਡੀਆਂ ਦੀ ਜਾਂਚ,ਬੀਪੀ ਸ਼ੂਗਰ, ਮੈਂਟਲ ਹੈਲਥ ਅਤੇ ਰੀਹੈਬਲੀਟੇਸ਼ਨ ਆਦਿ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਉਹਨਾਂ ਕਿਹਾ ਕਿ ਸਿਹਤ ਵਿਭਾਗ ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਪੂਰਨ ਤੌਰ ਤੇ ਵਚਨਬੱਧ ਹੈ ਅਤੇ ਬਜ਼ੁਰਗ ਨਾਗਰਿਕਾਂ ਦੀ ਸਿਹਤ ਸੰਭਾਲ ਅਤੇ ਸੁਰੱਖਿਆ ਸਾਡੀ ਪਹਿਲੀ ਪ੍ਰਾਥਮਿਕਤਾ ਹੈ।ਉਹਨਾ ਇਹ ਵੀ ਕਿਹਾ ਕਿ ਬਜ਼ੁਰਗ ਵਿਅਕਤੀਆਂ ਦੀ ਸਿਹਤ ਸੰਭਾਲ ਲਈ ਸਿਹਤ ਵਿਭਾਗ ਵੱਲੋਂ ਉਪਰਾਲੇ ਲਗਾਤਾਰ ਜਾਰੀ ਰਹਿਣਗੇ। ਅਪਥਲਮਿਕ ਅਫਸਰ ਪ੍ਰਦੀਪ ਸਿੰਘ, ਅਪਥਲਮਿਕ ਅਫਸਰ ਜੌਂਟੀ ਵਿੱਜ਼, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਅਤੇ ਜਸਵਿੰਦਰ ਕੌਰ ਵੀ ਹਾਜ਼ਰ ਸਨ।  
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਟਰੈਕਟਰ ਕਾਰ ਹਾਦਸੇ ਚ ਔਰਤ ਦੀ ਮੌਤ, 3 ਬੱਚਿਆਂ ਸਮੇਤ 5 ਜਖ਼ਮੀ

ਟਰੈਕਟਰ ਕਾਰ ਹਾਦਸੇ ਚ ਔਰਤ ਦੀ ਮੌਤ, 3 ਬੱਚਿਆਂ ਸਮੇਤ 5 ਜਖ਼ਮੀ

ਸਿਆਸੀ ਆਗੂਆਂ ਵੱਲੋਂ ਸਿੰਘ ਸਾਹਿਬਾਨਾਂ ਸਬੰਧੀ ਸਿਰਜੇ ਜਾ ਰਹੇ ਬਿਰਤਾਂਤ ਤੋਂ ਸਿੱਖ ਸੰਗਤਾਂ ਦੇ ਹਿਰਦੇ ਦੁਖੀ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਸਿਆਸੀ ਆਗੂਆਂ ਵੱਲੋਂ ਸਿੰਘ ਸਾਹਿਬਾਨਾਂ ਸਬੰਧੀ ਸਿਰਜੇ ਜਾ ਰਹੇ ਬਿਰਤਾਂਤ ਤੋਂ ਸਿੱਖ ਸੰਗਤਾਂ ਦੇ ਹਿਰਦੇ ਦੁਖੀ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਦੇਸ਼ ਭਗਤ ਯੂਨੀਵਰਸਿਟੀ ਨੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਲੰਗਰ ਲਗਾਇਆ

ਦੇਸ਼ ਭਗਤ ਯੂਨੀਵਰਸਿਟੀ ਨੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਲੰਗਰ ਲਗਾਇਆ

ਪਠਾਨਕੋਟ ਪੁਲਿਸ ਦੀ ਵੱਡੀ ਕਾਮਯਾਬੀ, 2 ਪਿਸਤੌਲਾਂ, 4 ਮੈਗਜ਼ੀਨਾਂ ਸਮੇਤ ਦੋ ਮੁਲਜ਼ਮ ਕਾਬੂ

ਪਠਾਨਕੋਟ ਪੁਲਿਸ ਦੀ ਵੱਡੀ ਕਾਮਯਾਬੀ, 2 ਪਿਸਤੌਲਾਂ, 4 ਮੈਗਜ਼ੀਨਾਂ ਸਮੇਤ ਦੋ ਮੁਲਜ਼ਮ ਕਾਬੂ

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਅਕਾਦਮਿਕ ਸੈਸ਼ਨ-2024 ਲਈ ਕਰਵਾਇਆ ਵਾਈਟ ਕੋਟ ਸਮਾਰੋਹ 

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਅਕਾਦਮਿਕ ਸੈਸ਼ਨ-2024 ਲਈ ਕਰਵਾਇਆ ਵਾਈਟ ਕੋਟ ਸਮਾਰੋਹ 

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗਿ੍ਰਫ਼ਤਾਰ

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗਿ੍ਰਫ਼ਤਾਰ

ਪਸ਼ੂਆਂ ਦੇ ਦੁੱਧ ਚੋਣ ਵਾਲੀ ਮਸ਼ੀਨ ਚੋਰੀ ਕਰਨ ਵਾਲੇ ਦੋ ਨੌਜਵਾਨ ਚੜ੍ਹੇ ਥਾਣਾ ਨੰਦਗੜ੍ਹ ਦੀ ਪੁਲਿਸ ਅੜਿੱਕੇ

ਪਸ਼ੂਆਂ ਦੇ ਦੁੱਧ ਚੋਣ ਵਾਲੀ ਮਸ਼ੀਨ ਚੋਰੀ ਕਰਨ ਵਾਲੇ ਦੋ ਨੌਜਵਾਨ ਚੜ੍ਹੇ ਥਾਣਾ ਨੰਦਗੜ੍ਹ ਦੀ ਪੁਲਿਸ ਅੜਿੱਕੇ

ਸੀਤ ਲਹਿਰ ਸਮੇਂ ਬੱਚਿਆਂ ਅਤੇ ਬਜ਼ੁਰਗਾਂ ਦਾ ਵਧੇਰੇ ਖਿਆਲ ਰੱਖਣ ਦੀ ਜ਼ਰੂਰਤ- ਡਾ. ਇੰਦੂ ਬਾਂਸਲ

ਸੀਤ ਲਹਿਰ ਸਮੇਂ ਬੱਚਿਆਂ ਅਤੇ ਬਜ਼ੁਰਗਾਂ ਦਾ ਵਧੇਰੇ ਖਿਆਲ ਰੱਖਣ ਦੀ ਜ਼ਰੂਰਤ- ਡਾ. ਇੰਦੂ ਬਾਂਸਲ

60 ਸਾਲਾ ਵਕੀਲ ਨੇ 121 ਵੀਂ ਵਾਰ ਸਵੈ ਇੱਛਾ ਨਾਲ ਕੀਤਾ ਖੂਨ ਦਾਨ

60 ਸਾਲਾ ਵਕੀਲ ਨੇ 121 ਵੀਂ ਵਾਰ ਸਵੈ ਇੱਛਾ ਨਾਲ ਕੀਤਾ ਖੂਨ ਦਾਨ

ਡਾ. ਅੰਬੇਡਕਰ 'ਤੇ ਅਮਿਤ ਸ਼ਾਹ ਦੀ ਵਿਵਾਦਿਤ ਟਿੱਪਣੀ ਖ਼ਿਲਾਫ਼ ਪੰਜਾਬ ਭਰ 'ਚ 'ਆਪ' ਵੱਲੋਂ ਜ਼ੋਰਦਾਰ ਪ੍ਰਦਰਸ਼ਨ

ਡਾ. ਅੰਬੇਡਕਰ 'ਤੇ ਅਮਿਤ ਸ਼ਾਹ ਦੀ ਵਿਵਾਦਿਤ ਟਿੱਪਣੀ ਖ਼ਿਲਾਫ਼ ਪੰਜਾਬ ਭਰ 'ਚ 'ਆਪ' ਵੱਲੋਂ ਜ਼ੋਰਦਾਰ ਪ੍ਰਦਰਸ਼ਨ