ਕਾਦੀਆਂ 8 ਅਕਤੂਬਰ
ਪੁਲਿਸ ਜ਼ਿਲਾ ਬਟਾਲਾ ਦੇ ਐਸਐਸਪੀ ਸੁਹੇਲ ਕਾਸਿਮ ਮੀਰ ਵੱਲੋਂ ਨਸ਼ਿਆਂ ਵਿਰੁੱਧ ਵਿੱਡੀ ਗਈ ਮੁਹਿੰਮ ਦੇ ਚਲਦਿਆਂ ਥਾਣਾ ਕਾਦੀਆਂ ਦੇ ਐਸਐਚ ਓ ਪਰਮਿੰਦਰ ਸਿੰਘ ਸਿੱਧੂ ਦੇ ਵੱਲੋਂ 8 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਗਿ੍ਰਫਤਾਰ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਕਾਦੀਆਂ ਦੇ ਐਸਐਚ ਓ ਪਰਮਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਏਐਸਆਈ ਸੁਰਜੀਤ ਸਿੰਘ ਸਾਥੀਆਂ ਸਮੇਤ ਗਸ਼ਤ ਕਰ ਰਹੇ ਸਨ ਤਾਂ ਰੇਲਵੇ ਕ੍ਰੋਸਿੰਗ ਫਾਟਕ ਨੇੜੇ ਇੱਕ ਨੌਜਵਾਨ ਨੂੰ ਪੈਦਲ ਆਉਂਦੇ ਦਿਖਾਈ ਦਿੱਤਾ ਜਿਸ ਨੂੰ ਰੋਕ ਕੇ ਉਸ ਕੋਲੋਂ ਪੁੱਛ ਗਿਛ ਕੀਤੀ ਤਾਂ ਉਹ ਘਬਰਾ ਕੇ ਪਿੱਛੇ ਮੁੜਨ ਲੱਗਾ ਤਾਂ ਇਸ ਦੌਰਾਨ ਪੁਲਿਸ ਅਧਿਕਾਰੀ ਦੇ ਵੱਲੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕੋਲੋਂ 8 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਫੜੇ ਗਏ ਨੌਜਵਾਨ ਦੀ ਪਹਿਚਾਣ ਦਿਲਪ੍ਰੀਤ ਸਿੰਘ ਉਰਫ ਦਿਲ ਪੁੱਤਰ ਗੁਰਦਿਆਲ ਸਿੰਘ ਵਾਸੀ ਪਿੰਡ ਕੋਟ ਟੋਡਰਮਲ ਵਜੋਂ ਹੋਈ ਜਿਸ ਦੇ ਖਿਲਾਫ ਥਾਣਾ ਕਾਦੀਆਂ ਦੇ ਅੰਦਰ ਮੁਕਦਮਾ ਨੰਬਰ 66 ਜੁਰਮ 21-61-85 ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ। ਪੁਲਿਸ ਅਧਿਕਾਰੀ ਨੇ ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਇਸ ਮਾਮਲੇ ਦੇ ਵਿੱਚ ਹੋਰ ਨਾਮਜਦ ਕੀਤੇ ਗਏ ਵਿਅਕਤੀਆਂ ਨੂੰ ਵੀ ਜਲਦ ਗਿ੍ਰਫਤਾਰ ਕਰ ਲਿਆ ਜਾਵੇਗਾ। ਉਹਨਾਂ ਨੂੰ ਗਿ੍ਰਫਤਾਰ ਕਰਨ ਦੇ ਲਈ ਪੁਲਿਸ ਵੱਲੋਂ ਰੇਡ ਕੀਤੀ ਜਾ ਰਹੀ ਹੈ।