ਬਰਨਾਲਾ, 9 ਅਕਤੂਬਰ (ਧਰਮਪਾਲ ਸਿੰਘ)-
ਬਰਨਾਲਾ-ਮੋਗਾ ਨੈਸ਼ਨਲ ਹਾਈਵੇ ਸਲਿਪ ਰੋਡ ਤੇ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਤੇ ਸਵਾਰ ਇੱਕ ਔਰਤ ਦੀ ਮੌਤ ਹੋ ਗਈ, ਜਦਕਿ ਚਾਲਕ ਸਮੇਤ ਇੱਕ ਹੋਰ ਔਰਤ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ । ਇਸ ਸਬੰਧੀ ਜਾਣਕਾਰੀ ਦਿੰਦਿਆ ਥਾਣਾ ਸਿਟੀ 2 ਦੇ ਸਹਾਇਕ ਥਾਣੇਦਾਰ ਜਗਰੂਪ ਸਿੰਘ ਨੇ ਦੱਸਿਆ ਕਿ ਜਗਤਾਰ ਸਿੰਘ ਪੁੱਤਰ ਵਰਖਾ ਸਿੰਘ ਹਰਪ੍ਰੀਤ ਕੌਰ ਪਤਨੀ ਗੁਰਮੀਤ ਸਿੰਘ ਵਾਸੀ ਰੂੜੇਕੇ ਅਤੇ ਹਰਪ੍ਰੀਤ ਕੌਰ ਨੂੰ ਮੋਟਰਸਾਈਕਲ ਤੇ ਬਿਠਾ ਕੇ ਬਰਨਾਲਾ ਮੋਗਾ ਕੌਮੀ ਮਾਰਗ ਤੇ ਸਲਿਪ ਰੋਡ ਰਾਹੀ ਬਰਨਾਲਾ ਆ ਰਹੇ ਸਨ ਤਾਂ ਇੱਕ ਟਰਾਲੇ ਨੇ ਉਹਨਾਂ ਦੇ ਮੋਟਰਸਾਈਕਲ ਨੂੰ ਲਪੇਟ ਵਿੱਚ ਲੈ ਲਿਆ ਇਸ ਹਾਦਸੇ ਵਿੱਚ ਜਗਤਾਰ ਸਿੰਘ, ਸੁਖਪ੍ਰੀਤ ਕੌਰ ਤੇ ਹਰਪ੍ਰੀਤ ਕੌਰ ਗੰਭੀਰ ਰੂਪ ਵਿੱਚ ਜਖਮੀ ਹੋ ਗਏ । ਜਿਨਾਂ ਨੂੰ ਇਲਾਜ ਲਈ ਹੰਡਿਆਇਆ ਪੁਲਿਸ ਚੌਂਕੀ ਦੇ ਹੌਲਦਾਰ ਬਲਵਿੰਦਰ ਸਿੰਘ ਨੇ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ । ਜਿੱਥੇ ਡਾਕਟਰਾਂ ਨੇ ਸੁਖਪ੍ਰੀਤ ਕੌਰ ਨੂੰ ਮਿ੍ਰਤਕ ਕਰਾਰ ਦੇ ਦਿੱਤਾ ਅਤੇ ਜਗਤਾਰ ਸਿੰਘ ਦੀ ਹਾਲਤ ਗੰਭੀਰ ਦੇਖਦੇ ਹੋਏ ਮੁੱਢਲੀ ਸਹਾਇਤਾ ਦੇਣ ਉਪਰੰਤ ਉਸ ਨੂੰ ਫਰੀਦਕੋਟ ਹਸਪਤਾਲ ਵਿਖੇ ਰੈਫਰ ਕਰ ਜਦ ਕਿ ਹਰਪ੍ਰੀਤ ਕੌਰ ਦਾ ਇਲਾਜ ਸਿਵਲ ਹਸਪਤਾਲ ਬਰਨਾਲਾ ਵਿਖੇ ਚੱਲ ਰਿਹਾ । ਉਹਨਾਂ ਦੱਸਿਆ ਕਿ ਸੁਖਵਿੰਦਰ ਸਿੰਘ ਪੁੱਤਰ ਕਾਲਾ ਸਿੰਘ ਦੇ ਬਿਆਨਾਂ ਤੇ ਟਰਾਲਾ ਚਾਲਕ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ