Saturday, December 21, 2024  

ਪੰਜਾਬ

ਅੱਖਾਂ ਸਾਡੇ ਸਰੀਰ ਦਾ ਅਹਿਮ ਅੰਗ:ਡਾ.ਦਵਿੰਦਰਜੀਤ ਕੌਰ

October 10, 2024

ਸ੍ਰੀ ਫ਼ਤਹਿਗੜ੍ਹ ਸਾਹਿਬ/10 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)

ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਕੇਡੀ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਵਿਖੇ "ਬੱਚਿਓ, ਆਪਣੀਆਂ ਅੱਖਾਂ ਨੂੰ ਪਿਆਰ ਕਰੋ"  ਥੀਮ ਤਹਿਤ 25ਵਾਂ "ਵਿਸ਼ਵ ਦ੍ਰਿਸ਼ਟੀ ਦਿਵਸ "ਮਨਾਇਆ ਗਿਆ।ਜਿਸ ਵਿੱਚ ਮਰੀਜ਼ਾਂ ਦੀਆਂ ਅੱਖਾਂ ਦਾ ਸੰਪੂਰਨ ਚੈੱਕ -ਅਪ , ਸਕਰੀਨਿੰਗ ਅਤੇ ਜਾਗਰੂਕਤਾ ਗਤੀਵਿਧੀਆਂ ਕਰਵਾਉਂਦੇ ਹੋਏ ਆਮ ਲੋਕਾਂ ਨੂੰ ਸੁਨੇਹਾ ਦਿੱਤਾ ਗਿਆ ਕਿ ਆਓ ਅਸੀਂ ਆਪਣੀਆਂ (ਬੱਚਿਆਂ ਦੀਆਂ) ਅੱਖਾਂ ਨੂੰ ਪਿਆਰ ਕਰਨ ਦਾ ਪ੍ਰਣ ਕਰੀਏ ਅਤੇ ਨਿਯਮਤ ਸਮੇਂ ਤੇ ਕਿਸੇ ਪੇਸ਼ੇਵਰ ਦੁਆਰਾ ਉਹਨਾਂ ਦੀਆਂ ਅੱਖਾਂ ਦੀ ਜਾਂਚ ਕਰਾਉਣ ਲਈ ਵਚਨਵੱਧ ਹੋਈਏ। ਇਸ ਮੌਕੇ ਤੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਮਰੀਜ਼ਾ ਨੂੰ ਸੰਬੋਧਨ ਕਰਦੇ ਕਿਹਾ ਕਿ ਅੱਖਾਂ ਸਾਡੇ ਸਰੀਰ ਦਾ ਅਹਿਮ ਅੰਗ ਹਨ ਇਸ ਲਈ ਇਹਨਾਂ ਦੀ ਸਾਂਭ ਸੰਭਾਲ ਕਰਨੀ ਅਤੀ ਜਰੂਰੀ ਹੁੰਦੀ ਹੈ। ਉਹਨਾਂ ਕਿਹਾ ਕਿ ਅੱਖਾਂ ਦੀ ਵਧੀਆਂ ਰੋਸ਼ਨੀ ਲਈ ਵਿਅਕਤੀ ਨੂੰ ਆਪਣੀ ਖੁਰਾਕ ਵਿੱਚ ਸੰਤੁਲਿਤ ਭੋਜਨ , ਵਿਟਾਮਿਨ ਏ, ਅਤੇ ਹਰੀਆਂ ਪੱਤੇਦਾਰ ਸਬਜ਼ੀਆਂ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ ।ਉਹਨਾਂ ਕਿਹਾ ਕਿ ਨਵ ਜਨਮੇ ਬੱਚਿਆਂ ਨੂੰ ਮਾਂ ਦਾ ਪਹਿਲਾ ਗੂੜੇ ਪੀਲੇ ਰੰਗ ਦਾ ਦੁੱਧ ਜੋ ਕਲਸਟਰੋਮ ਭਰਪੂਰ ਹੁੰਦਾ ਹੈ ਜਰੂਰ ਪਿਲਾਉਣਾ ਚਾਹੀਦਾ ਜੋ ਕਿ ਬੱਚਿਆਂ ਨੂੰ ਅੰਧਰਾਤਾ ਰੋਗ ਤੋਂ ਬਚਾਉਂਦਾ ਹੈ। ਜਿਲਾ ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਅੱਖਾਂ ਨੂੰ ਨੁਕਸਾਨ ਹੋਣ ਤੋ ਬਚਾਉਣ ਲਈ ਵੈਲਡਿੰਗ ਲਾਈਟ, ਧੂਆ, ਮਿੱਟੀ ਘੱਟਾ, ਤੇਜ਼ ਰੋਸ਼ਨੀ ਵੱਲ ਦੇਖਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਉਹਨਾਂ  ਨੌਜਵਾਨਾਂ ਅਤੇ ਬੱਚਿਆਂ ਨੂੰ ਡਿਜੀਟਲ ਸਾਧਨਾਂ ਦੀ ਵਰਤੋਂ ਕਾਰਨ ਹੋਣ ਵਾਲੇ ਦਬਾਅ ਨੂੰ ਘੱਟ ਕਰਨ ਲਈ ਕੁਝ ਤਬਦੀਲੀਆਂ ਕਰਕੇ ਅੱਖਾਂ ਨੂੰ ਸੁਰੱਖਿਆਤ ਰੱਖਣ ਲਈ ਸੁਝਾਅ ਵੀ ਦਿੱਤੇ । ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਟੀ.ਵੀ ਦੇਖਣ ਸਮੇਂ ਅੱਖਾਂ ਤੋਂ ਟੀ.ਵੀ ਦੀ ਦੂਰੀ 3 ਮੀਟਰ ਰੱਖਣ ਅਤੇ ਕਿਤਾਬ ਪੜਨ ਮੌਕੇ ਅੱਖਾਂ ਤੋਂ ਕਿਤਾਬ ਦੀ ਦੂਰੀ ਘੱਟੋਂ ਘੱਟ 14 ਇੰਚ ਰੱਖਣਾ ਜਰੂਰੀ ਹੈ। ਉਹਨਾਂ ਕਿਹਾ ਕਿ ਪੜਨ ਵਾਲੇ ਬੱਚਿਆਂ ਨੂੰ ਸਮੇਂ ਸਮੇਂ ਤੇਂ ਅੱਖਾਂ ਦੀ ਨਿਗਾਹ ਦਾ ਰੈਗੁਲਰ ਚੈਕਅਪ ਕਰਾਉਣ ਵੀ ਜਰੂਰੀ ਹੈ।ਇਸ ਮੋਕੇ ਅੱਖਾਂ ਦੇ ਅਪਥਾਲਮਿਕ ਅਫਸਰ  ਵੱਲੋ ਮਰੀਜਾਂ ਦੀਆਂ ਅੱਖਾਂ ਦਾ ਚੈਕਅਪ ਕੀਤਾ ਗਿਆ ਅਤੇ ਅੱਖਾਂ ਦੀਆਂ ਬਿਮਾਰੀਆਂ ਦੇ ਲੱਛਣਾ ਜਿਵੇਂ ਅੱਖਾਂ ਵਿਚ ਦਬਾਅ, ਥਕਾਨ ਮਹਿਸੂਸ ਹੋਣਾ, ਦੂਰ ਜਾਂ ਨੇੜੇ ਦੀਆਂ ਚੀਜ਼ਾ ਸਾਫ਼ ਨਜ਼ਰ ਨਾ ਆਉਣਾ, ਅੱਖਾਂ ਖੁਸ਼ਕ ਹੋਣੀਆਂ, ਘੱਟ ਰੋਸ਼ਨੀ ਵਿਚ ਦਿਖਾਈ ਨਾ ਦੇਣਾ ਜਾਂ ਧੁੰਦਲਾ ਦਿਖਾਈ ਦੇਣਾ, ਅੱਖਾਂ ਵਿਚ ਲਾਲੀ, ਅੱਖਾਂ ਵਿਚ ਦਰਦ ਮਹਿਸੂਸ ਹੋਣਾ, ਅੱਖਾਂ ਦੀਆਂ ਬਿਮਾਰੀ ਦੇ ਸੰਕੇਤ ਹਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ,ਗੁਰਦੀਪ ਸਿੰਘ, ਜਸਵਿੰਦਰ ਕੌਰ, ਬੀ.ਸੀ.ਸੀ, ਗਗਨਦੀਪ ਸਿੰਘ ਆਦਿ ਵੀ ਹਾਜਰ ਸਨ। 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਮੈਂਬਰ ਗਿ੍ਰਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਮੈਂਬਰ ਗਿ੍ਰਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਟਰੈਕਟਰ ਕਾਰ ਹਾਦਸੇ ਚ ਔਰਤ ਦੀ ਮੌਤ, 3 ਬੱਚਿਆਂ ਸਮੇਤ 5 ਜਖ਼ਮੀ

ਟਰੈਕਟਰ ਕਾਰ ਹਾਦਸੇ ਚ ਔਰਤ ਦੀ ਮੌਤ, 3 ਬੱਚਿਆਂ ਸਮੇਤ 5 ਜਖ਼ਮੀ

ਸਿਆਸੀ ਆਗੂਆਂ ਵੱਲੋਂ ਸਿੰਘ ਸਾਹਿਬਾਨਾਂ ਸਬੰਧੀ ਸਿਰਜੇ ਜਾ ਰਹੇ ਬਿਰਤਾਂਤ ਤੋਂ ਸਿੱਖ ਸੰਗਤਾਂ ਦੇ ਹਿਰਦੇ ਦੁਖੀ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਸਿਆਸੀ ਆਗੂਆਂ ਵੱਲੋਂ ਸਿੰਘ ਸਾਹਿਬਾਨਾਂ ਸਬੰਧੀ ਸਿਰਜੇ ਜਾ ਰਹੇ ਬਿਰਤਾਂਤ ਤੋਂ ਸਿੱਖ ਸੰਗਤਾਂ ਦੇ ਹਿਰਦੇ ਦੁਖੀ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਦੇਸ਼ ਭਗਤ ਯੂਨੀਵਰਸਿਟੀ ਨੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਲੰਗਰ ਲਗਾਇਆ

ਦੇਸ਼ ਭਗਤ ਯੂਨੀਵਰਸਿਟੀ ਨੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਲੰਗਰ ਲਗਾਇਆ

ਪਠਾਨਕੋਟ ਪੁਲਿਸ ਦੀ ਵੱਡੀ ਕਾਮਯਾਬੀ, 2 ਪਿਸਤੌਲਾਂ, 4 ਮੈਗਜ਼ੀਨਾਂ ਸਮੇਤ ਦੋ ਮੁਲਜ਼ਮ ਕਾਬੂ

ਪਠਾਨਕੋਟ ਪੁਲਿਸ ਦੀ ਵੱਡੀ ਕਾਮਯਾਬੀ, 2 ਪਿਸਤੌਲਾਂ, 4 ਮੈਗਜ਼ੀਨਾਂ ਸਮੇਤ ਦੋ ਮੁਲਜ਼ਮ ਕਾਬੂ

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਅਕਾਦਮਿਕ ਸੈਸ਼ਨ-2024 ਲਈ ਕਰਵਾਇਆ ਵਾਈਟ ਕੋਟ ਸਮਾਰੋਹ 

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਅਕਾਦਮਿਕ ਸੈਸ਼ਨ-2024 ਲਈ ਕਰਵਾਇਆ ਵਾਈਟ ਕੋਟ ਸਮਾਰੋਹ 

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗਿ੍ਰਫ਼ਤਾਰ

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗਿ੍ਰਫ਼ਤਾਰ

ਪਸ਼ੂਆਂ ਦੇ ਦੁੱਧ ਚੋਣ ਵਾਲੀ ਮਸ਼ੀਨ ਚੋਰੀ ਕਰਨ ਵਾਲੇ ਦੋ ਨੌਜਵਾਨ ਚੜ੍ਹੇ ਥਾਣਾ ਨੰਦਗੜ੍ਹ ਦੀ ਪੁਲਿਸ ਅੜਿੱਕੇ

ਪਸ਼ੂਆਂ ਦੇ ਦੁੱਧ ਚੋਣ ਵਾਲੀ ਮਸ਼ੀਨ ਚੋਰੀ ਕਰਨ ਵਾਲੇ ਦੋ ਨੌਜਵਾਨ ਚੜ੍ਹੇ ਥਾਣਾ ਨੰਦਗੜ੍ਹ ਦੀ ਪੁਲਿਸ ਅੜਿੱਕੇ

ਸੀਤ ਲਹਿਰ ਸਮੇਂ ਬੱਚਿਆਂ ਅਤੇ ਬਜ਼ੁਰਗਾਂ ਦਾ ਵਧੇਰੇ ਖਿਆਲ ਰੱਖਣ ਦੀ ਜ਼ਰੂਰਤ- ਡਾ. ਇੰਦੂ ਬਾਂਸਲ

ਸੀਤ ਲਹਿਰ ਸਮੇਂ ਬੱਚਿਆਂ ਅਤੇ ਬਜ਼ੁਰਗਾਂ ਦਾ ਵਧੇਰੇ ਖਿਆਲ ਰੱਖਣ ਦੀ ਜ਼ਰੂਰਤ- ਡਾ. ਇੰਦੂ ਬਾਂਸਲ

60 ਸਾਲਾ ਵਕੀਲ ਨੇ 121 ਵੀਂ ਵਾਰ ਸਵੈ ਇੱਛਾ ਨਾਲ ਕੀਤਾ ਖੂਨ ਦਾਨ

60 ਸਾਲਾ ਵਕੀਲ ਨੇ 121 ਵੀਂ ਵਾਰ ਸਵੈ ਇੱਛਾ ਨਾਲ ਕੀਤਾ ਖੂਨ ਦਾਨ