Friday, November 15, 2024  

ਪੰਜਾਬ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 14772 ਮੀਟਰਿਕ ਟਨ ਝੋਨੇ ਦੀ ਹੋਈ ਖਰੀਦ: ਡਾ. ਸੋਨਾ ਥਿੰਦ

October 10, 2024
ਸ੍ਰੀ ਫਤਿਹਗੜ ਸਾਹਿਬ/10 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਬੰਧੀ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਝੋਨੇ ਦੀ ਖਰੀਦ ਲਈ ਜ਼ਿਲ੍ਹੇ ਵਿੱਚ ਬਣਾਈਆਂ 32 ਮੰਡੀਆਂ ਵਿੱਚ ਹੁਣ ਤੱਕ ਆਏ 21 ਹਜ਼ਾਰ 304 ਮੀਟਰਿਕ ਟਨ ਝੋਨੇ ਵਿੱਚੋਂ 14 ਹਜ਼ਾਰ 772 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 113 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 14.06 ਕਰੋੜ ਰੁਪਏ ਜਮ੍ਹਾਂ ਕਰਵਾਏ ਜਾ ਚੁੱਕੇ ਹਨ। ਡਾ. ਸੋਨਾ ਥਿੰਦ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ, ਬੈਠਣ ਲਈ ਛਾਂਦਾਰ ਜਗ੍ਹਾਂ, ਪਖਾਨੇ ਆਦਿ ਦੇ ਪ੍ਰਬੰਧ ਵੀ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਕਿਹਾ ਕਿ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਵੇਚਣ ਲਈ ਜਿਆਦਾ ਦੇਰ ਨਾ ਬੈਠਣਾ ਪਵੇ ਅਤੇ ਖਰੀਦੇ ਗਏ ਝੋਨੇ ਦੀ ਤੈਅ ਸਮੇਂ ਅੰਦਰ ਅਦਾਇਗੀ ਕਰਨੀ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦੇਣ ਤਾਂ ਜੋ ਦਿਨੋਂ ਦਿਨ ਵੱਧ ਰਹੇ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਈ ਜਾ ਸਕੇ। ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਮੰਡੀਆਂ ਵਿੱਚ ਫਸਲ ਸੁੱਕਾ ਕੇ ਹੀ ਲਿਆਂਦੀ ਜਾਵੇ ਤਾਂ ਜੋ ਉਨ੍ਹਾਂ ਨੂੰ ਫਸਲ ਵੇਚਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਵਾਸਤੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਸਹਿਕਾਰਤਾ ਵਿਭਾਗ ਵੱਲੋਂ 80 ਫੀਸਦੀ ਤੱਕ ਦੀ ਸਬਸਿਡੀ ਤੇ ਆਧੁਨਿਕ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ ਜਿਨ੍ਹਾਂ ਦੀ ਮਦਦ ਨਾਲ ਪਰਾਲੀ ਦੀ ਸੁਚੱਜੀ ਸੰਭਾਲ ਯਕੀਨੀ ਬਣਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਮਸ਼ੀਨਾਂ ਖਰੀਦਣ ਤੋਂ ਅਸਮਰਥ ਹਨ ਉਹ ਸਹਿਕਾਰੀ ਸਭਾਵਾਂ ਤੋਂ ਕਿਰਾਏ ਤੇ ਮਸ਼ੀਨਾਂ ਲੈ ਕੇ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਸਕਦੇ ਹਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਬਾਲ ਦਿਵਸ ਨੂੰ ਸਮਰਪਿਤ ਸਮਾਗਮ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਬਾਲ ਦਿਵਸ ਨੂੰ ਸਮਰਪਿਤ ਸਮਾਗਮ

ਮਾਤਾ ਗੁਜਰੀ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ

ਮਾਤਾ ਗੁਜਰੀ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ

ਬੀ.ਜੈਡ.ਐਸ.ਐਫ.ਐਸ. ਖਾਲਸਾ ਸਕੂਲ ਸਰਹਿੰਦ ਵਿਖੇ ਮਨਾਇਆ ਗਿਆ ਗੁਰਪੁਰਬ

ਬੀ.ਜੈਡ.ਐਸ.ਐਫ.ਐਸ. ਖਾਲਸਾ ਸਕੂਲ ਸਰਹਿੰਦ ਵਿਖੇ ਮਨਾਇਆ ਗਿਆ ਗੁਰਪੁਰਬ

ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅਵਾਰਡ ਜੇਤੂ ਪ੍ਰੋਟੈਕਟਡ ਕਲਟੀਵੇਸ਼ਨ ਫਾਰਮਾਂ ਦਾ ਕੀਤਾ ਦੌਰਾ

ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅਵਾਰਡ ਜੇਤੂ ਪ੍ਰੋਟੈਕਟਡ ਕਲਟੀਵੇਸ਼ਨ ਫਾਰਮਾਂ ਦਾ ਕੀਤਾ ਦੌਰਾ

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜਾ ਐਨ.ਐਸ.ਐਸ ਕੈਂਪ 

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜਾ ਐਨ.ਐਸ.ਐਸ ਕੈਂਪ 

ਸਿਹਤ ਵਿਭਾਗ ਡੇਂਗੂ ਦੇ ਪਾਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਸਿਹਤ ਵਿਭਾਗ ਡੇਂਗੂ ਦੇ ਪਾਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ ਸਮਾਗਮ

ਬੱਚਿਆਂ ਨੂੰ ਨਮੂਨੀਆ ਤੋਂ ਬਚਾਉਣ ਲਈ ਮਾਂ ਦਾ ਦੁੱਧ ਅਤੇ ਟੀਕਾਕਰਨ ਅਤੀ ਜਰੂਰੀ : ਡਾ. ਦਵਿੰਦਰਜੀਤ ਕੌਰ

ਬੱਚਿਆਂ ਨੂੰ ਨਮੂਨੀਆ ਤੋਂ ਬਚਾਉਣ ਲਈ ਮਾਂ ਦਾ ਦੁੱਧ ਅਤੇ ਟੀਕਾਕਰਨ ਅਤੀ ਜਰੂਰੀ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਵਲੋਂ ਪੰਜ ਰੋਜ਼ਾ ਮੈਡੀਕਲ ਕੈਂਪ 

ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਵਲੋਂ ਪੰਜ ਰੋਜ਼ਾ ਮੈਡੀਕਲ ਕੈਂਪ 

ਰਿਮਟ ਯੂਨੀਵਰਸਿਟੀ ਵਿਖੇ ਕਰਵਾਈ ਗਈ ਕਰਵਾਈ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ

ਰਿਮਟ ਯੂਨੀਵਰਸਿਟੀ ਵਿਖੇ ਕਰਵਾਈ ਗਈ ਕਰਵਾਈ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ