Qadian 10 October
ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਦੀਆਂ ਸਖਤ ਹਦਾਇਤਾਂ ਤੇ ਚਲਦਿਆਂ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਭਾਰਤ ਭੂਸਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ ਰਾਜ ਮਸੀਹ ਕਾਦੀਆਂ ਦੀ ਅਗਵਾਈ ਵਿੱਚ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਤੇ ਉਹਨਾਂ ਦੀ ਟੀਮ ਦੇ ਵੱਲੋਂ ਕਾਦੀਆਂ ਦੇ ਵੱਖ-ਵੱਖ ਥਾਵਾਂ ਤੇ ਜਾ ਕੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਸੰਬੰਧੀ ਜਾਗਰੂਕ ਕੀਤਾ ਗਿਆ ਅਤੇ ਨਾਲ ਹੀ ਟੀਬੀ ਦੀ ਬਿਮਾਰੀ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਟੀਬੀ ਦੀ ਬਿਮਾਰੀ ਤੋਂ ਬਚਣ ਦੇ ਉਪਾਅ ਦੱਸੇ ਗਏ ।ਇਸ ਸਬੰਧੀ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਨੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਤੰਬਾਕੂਨੋਸ਼ੀ ਸਬੰਧੀ ਚੀਜਾਂ ਦਾ ਸੇਵਨ ਕਰਨ ਨਾਲ ਸਿਹਤ ਤੇ ਹੋਣ ਵਾਲੇ ਬੁਰੇ ਪ੍ਰਭਾਵ ਜਿਵੇਂ : ਫੇਫ਼ੜੇ ਦੀਆਂ ਬਿਮਾਰੀਆਂ ਜਿਵੇਂ: ਖਾਸ਼ੀ, ਟੀ.ਬੀ, ਤੇ ਦਿਲ ਦੀਆਂ ਬਿਮਾਰੀਆਂ, ਕੈਂਸਰ ਦੀ ਬਿਮਾਰੀ ਆਦਿ ਹੁੰਦੀਆਂ ਹਨ। ਇਸ ਲਈ ਸਾਨੂੰ ਤੰਬਕੂਨੋਸ਼ੀ ਚੀਜਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ। ਉਹਨਾਂ ਨੇ ਅੱਗੇ ਦੱਸਿਆ ਕਿ ਤੰਬਾਕੂ ਮਨੁੱਖੀ ਸਿਹਤ ਲਈ ਬਹੁਤ ਹੀ ਘਾਤਕ ਹੈ ਜਿਸ ਦਾ ਕਿਸੇ ਵੀ ਰੂਪ ਵਿੱਚ ਵਰਤੋ? ਕਰਨ ਨਾਲ ਕੈਂਸਰ ਹੋਣ ਦਾ ਖਤਰਾ ਹੰਦਾ ਹੈ। ਉਹਨਾਂ ਨੇ ਇਲਾਕੇ ਦੇ ਦੁਕਾਨਦਾਰਾਂ ਨੂੰ ਵੀ ਕਿਹਾ ਕਿ ਸਕੂਲ ਕਾਲਜ ਜਾ ਹੋਰ ਵਿਦਿਅਕ ਸੰਸਥਾਵਾਂ ਦੇ ਬਾਹਰ 100 ਗਜ਼ ਦੇ ਘੇਰੇ ਅੰਦਰ ਕੋਈ ਵੀ ਦੁਕਾਨਦਾਰ ਤੰਬਾਕੂ ਉਤਪਾਦ ਨਹੀ ਵੇਚ ਸਕਦਾ ਅਤੇ ਨਾ ਹੀ ਕੋਈ ਵੀ ਵਿਅਕਤੀ ਤੰਬਾਕੂ ਦੀ ਵਰਤੋ? ਕਰ ਸਕਦਾ ਹੈ।ਉਹਨਾ ਇਹ ਵੀ ਦੱਸਿਆ ਕਿ ਨੌਜਵਾਨ ਪੀੜੀ ਨੂੰ ਤੰਬਾਕੂ ਦੀ ਬੁਰੀ ਆਦਤ ਤੋਂ ਬਚਾ ਕੇ ਰੱਖਣਾ ਹਰ ਨਾਗਰਿਕ ਦਾ ਫਰਜ ਹੈ। ਇਸ ਮੌਕੇ ਉਨਾਂ ਨੇ ਨਾਲ ਹੀ ਟੀਬੀ ਦੀ ਬਿਮਾਰੀ ਸਬੰਧੀ ਵੀ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਟੀਬੀ ਦੀ ਬਿਮਾਰੀ ਤੋਂ ਬਚਣ ਦੇ ਉਪਾਅ ਦੱਸੇ ਗਏ ਉਹਨਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਦੇ ਵਿੱਚ ਟੀਬੀ ਦੀ ਬਿਮਾਰੀ ਦਾ ਇਲਾਜ ਮੁਫਤ ਕੀਤਾ ਜਾਂਦਾ ਹੈ। ਇਸ ਲਈ ਜੇਕਰ ਕਿਸੇ ਵੀ ਵਿਅਕਤੀ ਨੂੰ ਸ਼ਿਕਾਇਤ ਆਉਂਦੀ ਹੈ ਤਾਂ ਉਹ ਆਪਣੇ ਨਜ਼ਦੀਕੀ ਸਿਹਤ ਸੈਂਟਰ ਵਿੱਚ ਜਾ ਕੇ ਆਪਣਾ ਇਲਾਜ ਜਰੂਰ ਕਰਵਾਵੇ । ਇਸ ਮੌਕੇ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਦੇ ਨਾਲ ਗੁਰਵਿੰਦਰ ਸਿੰਘ, ਪੰਮਾ, ਗੁਰਮੁਖ ਸਿੰਘ ਆਦਿ ਹਾਜ਼ਰ ਸਨ।