Saturday, December 21, 2024  

ਪੰਜਾਬ

ਜੱਜ ਦੇ ਗੰਨਮੈਨ ਨੇ ਚਲਾਈਆਂ ਆਪਣੇ ਗੁਆਂਢੀ ਪਿਓ-ਪੁੱਤ 'ਤੇ ਗੋਲ਼ੀਆਂ

October 10, 2024

10 ਅਕਤੂਬਰ (ਸੁਸ਼ੀਲ ਕੁਮਾਰ)

ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਪੰਜੇਟਾ ਵਿਖੇ ਪੁਲਸ ਕਰਮਚਾਰੀ ਨੇ ਆਪਣੇ ਗੁਆਂਢ ਵਿਚ ਰਹਿੰਦੇ ਪਿਓ ਜਗਦੀਪ ਸਿੰਘ ਤੇ ਉਸਦੇ ਪੁੱਤਰ ਰਮਨਪ੍ਰੀਤ ਸਿੰਘ ’ਤੇ ਗੋਲੀਆਂ ਚਲਾ ਦਿੱਤੀਆਂ ਜਿਸ ਵਿਚ ਉਹ ਦੋਵੇਂ ਜਖ਼ਮੀ ਹੋ ਗਏ। ਸਮਰਾਲਾ ਹਸਪਤਾਲ ਵਿਖੇ ਇਲਾਜ ਅਧੀਨ ਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਕੱਲ੍ਹ ਦੇਰ ਸ਼ਾਮ ਆਪਣੇ ਇੱਕ ਦੋਸਤ ਨਾਲ ਖੇਤਾਂ ਤੋਂ ਵਾਪਸ ਪਿੰਡ ਪਰਤ ਰਿਹਾ ਸੀ ਕਿ ਉਨ੍ਹਾਂ ਦੇ ਗੁਆਂਢ ਵਿਚ ਰਹਿੰਦਾ ਪੁਲਸ ਕਰਮਚਾਰੀ ਪਵਿੱਤਰ ਸਿੰਘ ਨੇ ਸਾਡੇ ਉੱਪਰ ਕਾਰ ਚਡ  ਦਿੱਤੀ ਅਤੇ ਉਹ ਖੇਤਾਂ ਵਿਚ ਜਾ ਗਿਰੇ। ਜਦੋਂ ਉਹ ਉੱਠੇ ਤਾਂ ਪਵਿੱਤਰ ਸਿੰਘ ਨੇ ਉਨ੍ਹਾਂ ’ਤੇ ਗੋਲੀ ਚਲਾ ਦਿੱਤੀ ਅਤੇ ਲਗਾਤਾਰ 2 ਫਾਇਰ ਕੀਤੇ। ਗੋਲੀ ਚਲਾਉਣ ਤੋਂ ਬਾਅਦ ਪਵਿੱਤਰ ਸਿੰਘ ਉੱਥੋਂ ਚਲਾ ਗਿਆ ਤੇ ਅਸੀਂ ਭੱਜ ਕੇ ਆਪਣੀ ਖੇਤਾਂ ਵਾਲੀ ਮੋਟਰ ’ਤੇ ਆ ਗਏ। ਖੇਤਾਂ ਵਾਲੀ ਮੋਟਰ ’ਤੇ ਆ ਕੇ ਆਪਣੇ ਪਿਤਾ ਨੂੰ ਦੱਸਿਆ ਕਿ ਉਸਦੇ ਗੋਲੀ ਲੱਗੀ ਹੈ ਜਿਸ ’ਤੇ ਉਹ ਮੋਟਰਸਾਈਕਲ ’ਤੇ ਸਵਾਰ ਹੋ ਕੇ ਹਸਪਤਾਲ ਰਵਾਨਾ ਹੋ ਗਏ। ਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਰਸਤੇ ਵਿਚ ਫਿਰ ਪੁਲਸ ਕਰਮਚਾਰੀ ਨੇ ਉਨ੍ਹਾਂ ਵਿਚ ਲਿਆ ਕੇ ਗੱਡੀ ਮਾਰੀ ਅਤੇ ਉਨ੍ਹਾਂ ’ਤੇ ਫਿਰ ਇੱਕ ਗੋਲੀ ਚਲਾਈ। ਇੱਥੇ ਉਸ ਨਾਲ ਸਾਡੀ ਕਾਫ਼ੀ ਝਗਡ?ਾ ਹੋਇਆ ਅਤੇ ਮੈਂ ਉਸ ਤੋਂ ਰਿਵਾਲਵਰ ਖੋਹਣ ਦੀ ਕੋਸ਼ਿਸ਼ ਤਾਂ ਜੋ ਉਹ ਦੁਬਾਰਾ ਗੋਲੀ ਨਾ ਚਲਾ ਸਕੇ ਪਰ ਇਸ ਦੌਰਾਨ ਪਿੰਡ ਵਾਸੀ ਇਕੱਠੇ ਹੋ ਗਏ। ਉਸਨੇ ਦੱਸਿਆ ਕਿ ਗੋਲੀ ਉਸਦੇ ਸਿਰ ਕੋਲ ਲੱਗੀ ਜੋ ਕਿ ਪੁਲਸ ਵਾਲੇ ਨੇ ਆਪਣੀ ਸਰਕਾਰੀ ਰਿਵਾਲਵਰ ’ਚੋਂ ਚਲਾਈ। ਹਸਪਤਾਲ ਵਿਚ ਇਲਾਜ ਅਧੀਨ ਰਮਨਪ੍ਰੀਤ ਸਿੰਘ ਦੇ ਪਿਤਾ ਜਗਦੀਪ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੇ ਜਖ਼ਮੀ ਹੋਏ ਪੁੱਤਰ ਨੂੰ ਇਲਾਜ ਲਈ ਹਸਪਤਾਲ ਲਿਜਾ ਰਹੇ ਸਨ ਤਾਂ ਰਸਤੇ ਵਿਚ ਘੇਰ ਕੇ ਪੁਲਸ ਕਰਮਚਾਰੀ ਪਵਿੱਤਰ ਸਿੰਘ ਨੇ ਮੇਰੇ ’ਤੇ ਰਿਵਾਲਵਰ ਦੇ ਬੱਟ ਨਾਲ ਸਿਰ ’ਤੇ ਸੱਟ ਮਾਰੀ ਜਿਸ ਕਾਰਨ ਉਸਦੇ ਟਾਂਕੇ ਲੱਗੇ। ਜਗਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਦੀ ਗੁਆਂਢ ’ਚ ਰਹਿੰਦੇ ਪਵਿੱਤਰ ਸਿੰਘ ਨਾਲ ਕੋਈ ਵੀ ਰੰਜਿਸ਼ ਨਹੀਂ ਹੈ, ਉਸਨੇ ਸਾਡੇ ’ਤੇ ਜਾਨਲੇਵਾ ਹਮਲਾ ਕਿਉਂ ਕੀਤਾ ਇਸ ਬਾਰੇ ਤਾਂ ਓਹੀ ਦੱਸ ਸਕਦਾ ਹੈ। ਜਖ਼ਮੀ ਹੋਏ ਪਿਓ-ਪੁੱਤਰ ਨੇ ਪੁਲਸ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਸਰਕਾਰੀ ਰਿਵਾਲਵਰ ਨਾਲ ਉਨ੍ਹਾਂ ’ਤੇ ਹਮਲਾ ਕਰਨ ਵਾਲੇ ਪੁਲਸ ਕਰਮਚਾਰੀ ਖਿਲਾਫ਼ ਸਖਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਹ ਪੁਲਸ ਕਰਮਚਾਰੀ ਮਾਣਯੋਗ ਜੱਜ ਨਾਲ ਗੰਨਮੈਨ ਵਜੋਂ ਤਾਇਨਾਤ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੂੰਮਕਲਾਂ ਮੁਖੀ ਜਗਦੀਪ ਸਿੰਘ ਤੇ ਉੱਚ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਮੈਂਬਰ ਗਿ੍ਰਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਮੈਂਬਰ ਗਿ੍ਰਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਟਰੈਕਟਰ ਕਾਰ ਹਾਦਸੇ ਚ ਔਰਤ ਦੀ ਮੌਤ, 3 ਬੱਚਿਆਂ ਸਮੇਤ 5 ਜਖ਼ਮੀ

ਟਰੈਕਟਰ ਕਾਰ ਹਾਦਸੇ ਚ ਔਰਤ ਦੀ ਮੌਤ, 3 ਬੱਚਿਆਂ ਸਮੇਤ 5 ਜਖ਼ਮੀ

ਸਿਆਸੀ ਆਗੂਆਂ ਵੱਲੋਂ ਸਿੰਘ ਸਾਹਿਬਾਨਾਂ ਸਬੰਧੀ ਸਿਰਜੇ ਜਾ ਰਹੇ ਬਿਰਤਾਂਤ ਤੋਂ ਸਿੱਖ ਸੰਗਤਾਂ ਦੇ ਹਿਰਦੇ ਦੁਖੀ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਸਿਆਸੀ ਆਗੂਆਂ ਵੱਲੋਂ ਸਿੰਘ ਸਾਹਿਬਾਨਾਂ ਸਬੰਧੀ ਸਿਰਜੇ ਜਾ ਰਹੇ ਬਿਰਤਾਂਤ ਤੋਂ ਸਿੱਖ ਸੰਗਤਾਂ ਦੇ ਹਿਰਦੇ ਦੁਖੀ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਦੇਸ਼ ਭਗਤ ਯੂਨੀਵਰਸਿਟੀ ਨੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਲੰਗਰ ਲਗਾਇਆ

ਦੇਸ਼ ਭਗਤ ਯੂਨੀਵਰਸਿਟੀ ਨੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਲੰਗਰ ਲਗਾਇਆ

ਪਠਾਨਕੋਟ ਪੁਲਿਸ ਦੀ ਵੱਡੀ ਕਾਮਯਾਬੀ, 2 ਪਿਸਤੌਲਾਂ, 4 ਮੈਗਜ਼ੀਨਾਂ ਸਮੇਤ ਦੋ ਮੁਲਜ਼ਮ ਕਾਬੂ

ਪਠਾਨਕੋਟ ਪੁਲਿਸ ਦੀ ਵੱਡੀ ਕਾਮਯਾਬੀ, 2 ਪਿਸਤੌਲਾਂ, 4 ਮੈਗਜ਼ੀਨਾਂ ਸਮੇਤ ਦੋ ਮੁਲਜ਼ਮ ਕਾਬੂ

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਅਕਾਦਮਿਕ ਸੈਸ਼ਨ-2024 ਲਈ ਕਰਵਾਇਆ ਵਾਈਟ ਕੋਟ ਸਮਾਰੋਹ 

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਅਕਾਦਮਿਕ ਸੈਸ਼ਨ-2024 ਲਈ ਕਰਵਾਇਆ ਵਾਈਟ ਕੋਟ ਸਮਾਰੋਹ 

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗਿ੍ਰਫ਼ਤਾਰ

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗਿ੍ਰਫ਼ਤਾਰ

ਪਸ਼ੂਆਂ ਦੇ ਦੁੱਧ ਚੋਣ ਵਾਲੀ ਮਸ਼ੀਨ ਚੋਰੀ ਕਰਨ ਵਾਲੇ ਦੋ ਨੌਜਵਾਨ ਚੜ੍ਹੇ ਥਾਣਾ ਨੰਦਗੜ੍ਹ ਦੀ ਪੁਲਿਸ ਅੜਿੱਕੇ

ਪਸ਼ੂਆਂ ਦੇ ਦੁੱਧ ਚੋਣ ਵਾਲੀ ਮਸ਼ੀਨ ਚੋਰੀ ਕਰਨ ਵਾਲੇ ਦੋ ਨੌਜਵਾਨ ਚੜ੍ਹੇ ਥਾਣਾ ਨੰਦਗੜ੍ਹ ਦੀ ਪੁਲਿਸ ਅੜਿੱਕੇ

ਸੀਤ ਲਹਿਰ ਸਮੇਂ ਬੱਚਿਆਂ ਅਤੇ ਬਜ਼ੁਰਗਾਂ ਦਾ ਵਧੇਰੇ ਖਿਆਲ ਰੱਖਣ ਦੀ ਜ਼ਰੂਰਤ- ਡਾ. ਇੰਦੂ ਬਾਂਸਲ

ਸੀਤ ਲਹਿਰ ਸਮੇਂ ਬੱਚਿਆਂ ਅਤੇ ਬਜ਼ੁਰਗਾਂ ਦਾ ਵਧੇਰੇ ਖਿਆਲ ਰੱਖਣ ਦੀ ਜ਼ਰੂਰਤ- ਡਾ. ਇੰਦੂ ਬਾਂਸਲ

60 ਸਾਲਾ ਵਕੀਲ ਨੇ 121 ਵੀਂ ਵਾਰ ਸਵੈ ਇੱਛਾ ਨਾਲ ਕੀਤਾ ਖੂਨ ਦਾਨ

60 ਸਾਲਾ ਵਕੀਲ ਨੇ 121 ਵੀਂ ਵਾਰ ਸਵੈ ਇੱਛਾ ਨਾਲ ਕੀਤਾ ਖੂਨ ਦਾਨ