Friday, November 15, 2024  

ਪੰਜਾਬ

ਲ਼ੁੱਟ-ਖੋਹ ਕਰਨ ਵਾਲੇ 3 ਦੋਸ਼ੀਆਂ ਨੂੰ ਮੋਹਾਲੀ ਪੁਲਿਸ ਨੇ ਕੀਤਾ ਗਿ੍ਰਫਤਾਰ

October 10, 2024

ਜੀਰਕਪੁਰ 10 ਅਕਤੂਬਰ ਵਿੱਕੀ ਭਬਾਤ

ਮੋਹਾਲੀ ਪੁਲਿਸ ਨੇ ਛੱਤ ਲਾਈਟਾਂ (ਏਅਰਪੋਰਟ ਰੋਡ) ਜੀਰਕਪੁਰ ਪਟਿਆਲਾ ਰੋਡ ਤੇ ਲੁੱਟ ਖੋਹਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਜਾਣਕਾਰੀ ਦਿੰਦੇ ਹੋਏ ਐਸ ਐਸ ਪੀ ਮੋਹਾਲੀ ਦੀਪਕ ਪਾਰਿਕ ਨੇ ਦੱਸਿਆ ਕਿ ਡੀਜੀਪੀ ਪੰਜਾਬ ਗੌਰਵ ਯਾਦਵ, ਨਿਲਾਂਬਰੀ ਵਿਜੇ ਦਗਦਲੇ ਡੀਆਈਜੀ ਮੋਹਾਲੀ ਰੇਂਜ ਦੇ ਦਿਸ਼ਾ ਨਿਦੇਸ਼ਾਂ ਤੇ ਪਿਛਲੇ ਕਈ ਦਿਨਾਂ ਤੋਂ ਛੱਤ ਲਾਈਟਾਂ ਏਅਰਪੋਰਟ ਰੋਡ ਅਤੇ ਜੀਰਕਪੁਰ ਪਟਿਆਲਾ ਰੋਡ ਤੇ ਇੱਕ ਲੁਟੇਰਾ ਗਿਰੋਹ ਲਗਾਤਾਰ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਸੀ। ਜਿਨਾਂ ਨੂੰ ਕਾਵੂ ਕਰਨ ਲਈ ਮਨਪ੍ਰੀਤ ਸਿੰਘ ਐਸ ਪੀ ਦਿਹਾਤੀ, ਜਸਪਿੰਦਰ ਸਿੰਘ ਡੀਐਸਪੀ ਜੀਰਕਪੁਰ ਸਰਕਲ, ਤਲਵਿੰਦਰ ਸਿੰਘ ਡੀਐਸਪੀ (ਆਈ) ਜਿਲ੍ਹਾ ਮੋਹਾਲੀ ਦੀ ਨਿਗਰਾਨੀ ਹੇਠ ਥਾਣਾ ਜੀਰਕਪੁਰ ਅਤੇ ਸੀਆਈਏ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਟੀਮ ਵੱਲੋਂ ਲੁੱਟਾਂ ਖੌਹਾਂ ਕਰਨ ਵਾਲੇ 3 ਮੈਂਬਰਾਂ ਨੂੰ ਕਾਬੂ ਕੀਤਾ ਗਿਆ ਜਿਨਾਂ ਕੋਲੋਂ ਵਾਰਦਾਤ ਵਿੱਚ ਵਰਤੇ ਜਾਣ ਵਾਲੇ ਹਥਿਆਰ ਦਾਤ ਲੋਹਾ, ਮੋਟਰਸਾਈਕਲ ਮਾਰਕਾ ਸਪਲੈਂਡਰ ਅਤੇ ਲੁੱਟ ਖੋਹ ਕੀਤਟ ਮੋਬਾਈਲ ਫੋਨ ਬਰਾਮਦ ਕੀਤੇ ਹਨ। ਦੋਸ਼ੀਆਂ ਦੀ ਪਹਿਚਾਣ ਰਜਿੰਦਰ ਸਿੰਘ ਉਰਫ ਮੋਨੂੰ (28) ਪੁੱਤਰ ਜਰਨੈਲ ਸਿੰਘ ਵਾਸੀ ਭਬਾਤ, ਸੰਦੀਪ ਸਿੰਘ ਪੁੱਤਰ ਬਲਵੰਤ ਸਿੰਘ (34)ਵਾਸੀ ਭਬਾਤ, ਸੰਨੀ ਸਚਦੇਵਾ ਪੁੱਤਰ ਸੁਰਿੰਦਰ ਸਚਦੇਵਾ (29) ਵਾਸੀ ਢਕੌਲੀ ਦੇ ਤੌਰ ਤੇ ਹੋਈ ਹੈ। ਦੋਸ਼ੀਆਂ ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਬੀ.ਜੈਡ.ਐਸ.ਐਫ.ਐਸ. ਖਾਲਸਾ ਸਕੂਲ ਸਰਹਿੰਦ ਵਿਖੇ ਮਨਾਇਆ ਗਿਆ ਗੁਰਪੁਰਬ

ਬੀ.ਜੈਡ.ਐਸ.ਐਫ.ਐਸ. ਖਾਲਸਾ ਸਕੂਲ ਸਰਹਿੰਦ ਵਿਖੇ ਮਨਾਇਆ ਗਿਆ ਗੁਰਪੁਰਬ

ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅਵਾਰਡ ਜੇਤੂ ਪ੍ਰੋਟੈਕਟਡ ਕਲਟੀਵੇਸ਼ਨ ਫਾਰਮਾਂ ਦਾ ਕੀਤਾ ਦੌਰਾ

ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅਵਾਰਡ ਜੇਤੂ ਪ੍ਰੋਟੈਕਟਡ ਕਲਟੀਵੇਸ਼ਨ ਫਾਰਮਾਂ ਦਾ ਕੀਤਾ ਦੌਰਾ

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜਾ ਐਨ.ਐਸ.ਐਸ ਕੈਂਪ 

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜਾ ਐਨ.ਐਸ.ਐਸ ਕੈਂਪ 

ਸਿਹਤ ਵਿਭਾਗ ਡੇਂਗੂ ਦੇ ਪਾਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਸਿਹਤ ਵਿਭਾਗ ਡੇਂਗੂ ਦੇ ਪਾਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ ਸਮਾਗਮ

ਬੱਚਿਆਂ ਨੂੰ ਨਮੂਨੀਆ ਤੋਂ ਬਚਾਉਣ ਲਈ ਮਾਂ ਦਾ ਦੁੱਧ ਅਤੇ ਟੀਕਾਕਰਨ ਅਤੀ ਜਰੂਰੀ : ਡਾ. ਦਵਿੰਦਰਜੀਤ ਕੌਰ

ਬੱਚਿਆਂ ਨੂੰ ਨਮੂਨੀਆ ਤੋਂ ਬਚਾਉਣ ਲਈ ਮਾਂ ਦਾ ਦੁੱਧ ਅਤੇ ਟੀਕਾਕਰਨ ਅਤੀ ਜਰੂਰੀ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਵਲੋਂ ਪੰਜ ਰੋਜ਼ਾ ਮੈਡੀਕਲ ਕੈਂਪ 

ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਵਲੋਂ ਪੰਜ ਰੋਜ਼ਾ ਮੈਡੀਕਲ ਕੈਂਪ 

ਰਿਮਟ ਯੂਨੀਵਰਸਿਟੀ ਵਿਖੇ ਕਰਵਾਈ ਗਈ ਕਰਵਾਈ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ

ਰਿਮਟ ਯੂਨੀਵਰਸਿਟੀ ਵਿਖੇ ਕਰਵਾਈ ਗਈ ਕਰਵਾਈ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ

ਬਡਾਲੀ ਆਲਾ ਸਿੰਘ ਵਿਖੇ ਹਾਈ ਪ੍ਰੈਸ਼ਰ ਪਾਈਪ ਲਾਈਨ ਦੀ ਲੀਕੇਜ ਠੀਕ ਕਰਵਾਈ: ਐੱਸ.ਡੀ.ਓ.

ਬਡਾਲੀ ਆਲਾ ਸਿੰਘ ਵਿਖੇ ਹਾਈ ਪ੍ਰੈਸ਼ਰ ਪਾਈਪ ਲਾਈਨ ਦੀ ਲੀਕੇਜ ਠੀਕ ਕਰਵਾਈ: ਐੱਸ.ਡੀ.ਓ.

ਸ਼ਹੀਦੀ ਸਭਾ ਦੌਰਾਨ ਸਿਹਤ ਸੇਵਾਵਾਂ ਦੇ ਪ੍ਰਬੰਧਨ ਲਈ ਸਿਹਤ ਵਿਭਾਗ ਨੇ ਕੀਤੀ ਮੀਟਿੰਗ

ਸ਼ਹੀਦੀ ਸਭਾ ਦੌਰਾਨ ਸਿਹਤ ਸੇਵਾਵਾਂ ਦੇ ਪ੍ਰਬੰਧਨ ਲਈ ਸਿਹਤ ਵਿਭਾਗ ਨੇ ਕੀਤੀ ਮੀਟਿੰਗ