ਸ੍ਰੀ ਫ਼ਤਹਿਗੜ੍ਹ ਸਾਹਿਬ/11 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)
ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਪ੍ਰਿੰਸੀਪਲ ਡਾ. ਵਨੀਤਾ ਗਰਗ ਦੀ ਯੋਗ ਅਗੁਵਾਈ ਵਿੱਚ ਇਕੋ ਕਲੱਬ ਵੱਲੋਂ ਡੇਂਗੂ ਦੀ ਰੋਕਥਾਮ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਚੁੰਨੀ ਕਲਾਂ ਦੇ ਸਰਕਾਰੀ ਸਿਹਤ ਕੇਂਦਰ ਵੱਲੋਂ ਇੱਕ ਟੀਮ ਵਿਸ਼ੇਸ਼ ਤੌਰ ਤੇ ਹਾਜ਼ਰ ਹੋਈ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰੋ. ਮਨਰੂਪ ਸਿੰਘ ਵੱਲੋਂ ਕਾਲਜ ਵਿਖੇ ਪਹੁੰਚੀ ਟੀਮ ਦੇ ਸਵਾਗਤ ਨਾਲ ਕੀਤੀ ਗਈ।ਸਰਕਾਰੀ ਸਿਹਤ ਕੇਂਦਰ ਵੱਲੋਂ ਪਹੁੰਚੀ ਹੋਈ ਟੀਮ ਵੱਲੋਂ ਸਭ ਤੋਂ ਪਹਿਲਾਂ ਵਿਦਿਆਰਥੀਆਂ ਅਤੇ ਕਾਲਜ ਸਟਾਫ਼ ਨੂੰ ਡੇਂਗੂ ਦੇ ਪੈਦਾ ਹੋਣ ਵਾਲੀਆਂ ਪ੍ਰਸਥਿਤੀਆਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਡੇਂਗੂ ਅਤੇ ਚਿਕਨਗੁਨੀਆਂ ਦੇ ਲੱਛਣਾਂ ਬਾਰੇ ਵੀ ਦੱਸਿਆ ਗਿਆ। ਟੀਮ ਵੱਲੋਂ ਡੇਂਗੂ ਤੋਂ ਬਚਾਅ ਦੇ ਤਰੀਕਿਆਂ ਤੇ ਵੀ ਚਾਨਣਾ ਪਾਇਆ ਗਿਆ ਅਤੇ ਸਮੂਹ ਸਟਾਫ਼ ਮੈਂਬਰਾਨ ਅਤੇ ਵਿਦਿਆਰਥੀਆਂ ਨੂੰ ਡੇਂਗੂ ਦੇ ਬਚਾਅ ਲਈ ਹਰ ਸ਼ੁਕਰਵਾਰ ਨੂੰ ਡਰਾਈ ਡੇਅ ਦੇ ਤੌਰ ਤੇ ਮਨਾਉਣ ਦਾ ਸੁਨੇਹਾ ਦਿੱਤਾ ਗਿਆ ਜਿਸ ਤਹਿਤ ਹਫਤੇ ਦੇ ਹਰ ਸ਼ੁਕਰਵਾਰ ਨੂੰ ਕੂਲਰਾਂ, ਗਮਲਿਆਂ, ਫਰਿੱਜਾਂ, ਪਾਣੀ ਵਾਲੀਆਂ ਟੈਂਕੀਆਂ ਅਤੇ ਹਰ ਉਹ ਥਾਂ ਜਿੱਥੇ ਸੰਭਾਵਿਤ ਡੇਂਗੂ ਮੱਛਰ ਆਂਡੇ ਦੇ ਸਕਦਾ ਹੈ ਨੂੰ ਸਾਫ਼ ਕਰ ਕੇ ਰੱਖਣ ਦਾ ਢੰਗ ਦੱਸਿਆ ਗਿਆ। ਸਿਹਤ ਕੇਂਦਰ ਵੱਲੋਂ ਪਹੁੰਚੀ ਟੀਮ ਵੱਲੋਂ ਕਾਲਜ ਵਿੱਚ ਡੇਂਗੂ ਮੱਛਰ ਦੇ ਖਾਤਮੇ ਦੀ ਮੁਹਿੰਮ ਨੂੰ ਮੁੱਖ ਰੱਖਦੇ ਹੋਏ ਸਪਰੇਅ ਦਾ ਛਿੜਕਾਅ ਵੀ ਕੀਤਾ ਗਿਆ।ਇਸ ਮੌਕੇ ਈਕੋ ਕਲੱਬ ਵੱਲੋਂ ਡਾ. ਰੁਪਕਮਲ ਕੌਰ ਨੇ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਸਬੰਧੀ ਜਾਣਕਾਰੀ ਦਿੱਤੀ। ਡਾ. ਬਲਜਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਅਤੇ ਚਿਕਨਗੁਨੀਏ ਦੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ ਅਤੇ ਲੋੜ ਪੈਣ ਤੇ ਮੁਫ਼ਤ ਦਵਾਈਆਂ ਵੀ ਮੁਹਈਆ ਕਾਰਵਾਈ ਜਾਂਦੀਆਂ ਹਨ। ਇਸ ਸਮੇਂ ਸਮੂਹ ਵਿਦਿਆਰਥੀ ਅਤੇ ਸਟਾਫ਼ ਮੈਂਬਰ ਵੀ ਮੌਜੂਦ ਸਨ।