ਅੰਮ੍ਰਿਤਸਰ, 12 ਅਕਤੂਬਰ
ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ: ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਨੇ ਪਿੰਡ ਸੁੱਖੇਵਾਲਾ, ਅੰਮ੍ਰਿਤਸਰ ਨੇੜੇ ਦੋ ਸ਼ੱਕੀ ਵਾਹਨਾਂ ਨੂੰ ਸਫਲਤਾਪੂਰਵਕ ਰੋਕਿਆ, ਜਿਸ ਤੋਂ 10.4 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਹ ਖੁਲਾਸਾ ਡੀਜੀਪੀ ਗੌਰਵ ਯਾਦਵ ਨੇ ਇੱਕ ਟਵੀਟ ਵਿੱਚ ਕੀਤਾ।
ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵਿੱਚੋਂ ਸੁਖਰਾਜ ਸਿੰਘ ਵਾਸੀ ਤਰਨਤਾਰਨ ਇੱਕ ਅਣਪਛਾਤੇ ਸਾਥੀ ਸਮੇਤ ਇੱਕ ਮਹਿੰਦਰਾ ਸਕਾਰਪੀਓ ਵਿੱਚ ਸਵਾਰ ਹੋ ਕੇ ਫ਼ਰਾਰ ਹੋ ਗਿਆ, ਜਦੋਂਕਿ ਨਜਾਇਜ਼ ਨਸ਼ੀਲੀਆਂ ਦਵਾਈਆਂ ਵਾਲੀ ਮਾਰੂਤੀ ਸੁਜ਼ੂਕੀ ਬਲੇਨੋ ਨੂੰ ਮੌਕੇ ’ਤੇ ਕਾਬੂ ਕਰ ਲਿਆ ਗਿਆ।
ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਫਰਾਰ ਮੁਲਜ਼ਮਾਂ ਨੂੰ ਫੜਨ ਲਈ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸਾਰੇ ਨਾਗਰਿਕਾਂ ਲਈ ਇੱਕ ਸੁਰੱਖਿਅਤ, ਨਸ਼ਾ ਮੁਕਤ ਪੰਜਾਬ ਬਣਾਉਣ ਲਈ ਆਪਣੀ ਵਚਨਬੱਧਤਾ ਵਿੱਚ ਅਡੋਲ ਹੈ।