Friday, November 15, 2024  

ਪੰਜਾਬ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਨੇ ਇੰਟਰ ਕਾਲਜ ਫੁਟਬਾਲ ਟੂਰਨਾਮੈਂਟ 'ਚ ਪ੍ਰਾਪਤ ਕੀਤਾ ਪਹਿਲਾ ਰਨਰ-ਅੱਪ ਸਥਾਨ

October 12, 2024
ਸ੍ਰੀ ਫ਼ਤਹਿਗੜ੍ਹ ਸਾਹਿਬ/12 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਨੇ ਆਈ.ਕੇ.ਜੀ.ਪੀ.ਟੀ.ਯੂ. ਇੰਟਰ ਕਾਲਜ ਫੁਟਬਾਲ ਟੂਰਨਾਮੈਂਟ 'ਚ ਪਹਿਲਾ ਰਨਰ-ਅੱਪ ਸਥਾਨ ਹਾਸਿਲ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਟੂਰਨਾਮੈਂਟ, ਜੋ ਕਿ 8 ਤੋਂ 10 ਅਕਤੂਬਰ 2024 ਤੱਕ ਚੱਲਿਆ, ਵਿੱਚ ਆਈ.ਕੇ.ਜੀ. ਪੰਜਾਬ ਤਕਨੀਕੀ ਯੂਨੀਵਰਸਿਟੀ ਨਾਲ ਸੰਬੰਧਿਤ 14 ਕਾਲਜਾਂ ਦੀਆਂ ਟੀਮਾਂ ਨੇ ਹਿੱਸਾ ਲਿਆ।ਫਾਈਨਲ ਮੁਕਾਬਲੇ ਦੌਰਾਨ ਬੀ.ਬੀ.ਐਸ.ਬੀ.ਈ.ਸੀ ਦੀ ਟੀਮ ਨੇ ਬਹੁਤ ਵਧੀਆ ਖੇਡ ਦਾ ਪ੍ਰਦਰਸ਼ਨ ਕੀਤਾ ਹਾਲਾਂਕਿ ਅੰਤ ਵਿੱਚ ਉਹ ਮੁਕਾਬਲਾ ਬਹੁਤ ਥੋੜ੍ਹੇ ਫਰਕ ਨਾਲ ਗਵਾ ਬੈਠੀ। ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਟੀਮ ਦੀ ਇਸ ਉਪਲਬਧੀ 'ਤੇ ਖਿਡਾਰੀਆਂ ਅਤੇ ਸਟਾਫ ਨੂੰ ਵਧਾਈ ਦਿੱਤੀ ਅਤੇ ਖਿਡਾਰੀਆਂ ਦੇ ਜੋਸ਼ ਅਤੇ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ।ਸਪੋਰਟਸ ਡਾਇਰੈਕਟਰ ਡਾ. ਮਨੀਸ਼ ਗੋਗਨਾ ਨੇ ਟੂਰਨਾਮੈਂਟ ਦੇ ਅਨੁਸ਼ਾਸਿਤ ਆਯੋਜਨ 'ਤੇ ਖੁਸ਼ੀ ਜ਼ਾਹਿਰ ਕੀਤੀ। ਗੁਰਮੀਤ ਸਿੰਘ ਅਤੇ ਰਾਜਨਦੀਪ ਕੌਰ ਕਿਹਾ ਕਿ ਇਸ ਟੂਰਨਾਮੈਂਟ ਨੇ ਖਿਡਾਰੀਆਂ ਦੇ ਵਿਚ ਨਵੀਆਂ ਯੋਗਤਾਵਾਂ ਨੂੰ ਨਿਰਮਾਣ ਕਰਨ ਦਾ ਮੌਕਾ ਦਿੱਤਾ ਹੈ।ਇਸ ਸਮਾਗਮ 'ਚ ਕਾਲਜ ਦੇ ਡੀਨ, ਅਧਿਆਪਕ ਅਤੇ ਵਿਭਿੰਨ ਵਿਭਾਗਾਂ ਦੇ ਮੁਖੀ ਵੀ ਸ਼ਾਮਲ ਸਨ, ਜਿਨ੍ਹਾਂ ਨੇ ਟੂਰਨਾਮੈਂਟ ਦੇ ਸ਼ਾਨਦਾਰ ਪ੍ਰਬੰਧਾਂ ਅਤੇ ਖਿਡਾਰੀਆਂ ਦੇ ਜੋਸ਼ ਅਤੇ ਜਜ਼ਬੇ ਦੀ ਭਰਪੂਰ ਸ਼ਲਾਘਾ ਕੀਤੀ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਬੀ.ਜੈਡ.ਐਸ.ਐਫ.ਐਸ. ਖਾਲਸਾ ਸਕੂਲ ਸਰਹਿੰਦ ਵਿਖੇ ਮਨਾਇਆ ਗਿਆ ਗੁਰਪੁਰਬ

ਬੀ.ਜੈਡ.ਐਸ.ਐਫ.ਐਸ. ਖਾਲਸਾ ਸਕੂਲ ਸਰਹਿੰਦ ਵਿਖੇ ਮਨਾਇਆ ਗਿਆ ਗੁਰਪੁਰਬ

ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅਵਾਰਡ ਜੇਤੂ ਪ੍ਰੋਟੈਕਟਡ ਕਲਟੀਵੇਸ਼ਨ ਫਾਰਮਾਂ ਦਾ ਕੀਤਾ ਦੌਰਾ

ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅਵਾਰਡ ਜੇਤੂ ਪ੍ਰੋਟੈਕਟਡ ਕਲਟੀਵੇਸ਼ਨ ਫਾਰਮਾਂ ਦਾ ਕੀਤਾ ਦੌਰਾ

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜਾ ਐਨ.ਐਸ.ਐਸ ਕੈਂਪ 

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜਾ ਐਨ.ਐਸ.ਐਸ ਕੈਂਪ 

ਸਿਹਤ ਵਿਭਾਗ ਡੇਂਗੂ ਦੇ ਪਾਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਸਿਹਤ ਵਿਭਾਗ ਡੇਂਗੂ ਦੇ ਪਾਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ ਸਮਾਗਮ

ਬੱਚਿਆਂ ਨੂੰ ਨਮੂਨੀਆ ਤੋਂ ਬਚਾਉਣ ਲਈ ਮਾਂ ਦਾ ਦੁੱਧ ਅਤੇ ਟੀਕਾਕਰਨ ਅਤੀ ਜਰੂਰੀ : ਡਾ. ਦਵਿੰਦਰਜੀਤ ਕੌਰ

ਬੱਚਿਆਂ ਨੂੰ ਨਮੂਨੀਆ ਤੋਂ ਬਚਾਉਣ ਲਈ ਮਾਂ ਦਾ ਦੁੱਧ ਅਤੇ ਟੀਕਾਕਰਨ ਅਤੀ ਜਰੂਰੀ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਵਲੋਂ ਪੰਜ ਰੋਜ਼ਾ ਮੈਡੀਕਲ ਕੈਂਪ 

ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਵਲੋਂ ਪੰਜ ਰੋਜ਼ਾ ਮੈਡੀਕਲ ਕੈਂਪ 

ਰਿਮਟ ਯੂਨੀਵਰਸਿਟੀ ਵਿਖੇ ਕਰਵਾਈ ਗਈ ਕਰਵਾਈ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ

ਰਿਮਟ ਯੂਨੀਵਰਸਿਟੀ ਵਿਖੇ ਕਰਵਾਈ ਗਈ ਕਰਵਾਈ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ

ਬਡਾਲੀ ਆਲਾ ਸਿੰਘ ਵਿਖੇ ਹਾਈ ਪ੍ਰੈਸ਼ਰ ਪਾਈਪ ਲਾਈਨ ਦੀ ਲੀਕੇਜ ਠੀਕ ਕਰਵਾਈ: ਐੱਸ.ਡੀ.ਓ.

ਬਡਾਲੀ ਆਲਾ ਸਿੰਘ ਵਿਖੇ ਹਾਈ ਪ੍ਰੈਸ਼ਰ ਪਾਈਪ ਲਾਈਨ ਦੀ ਲੀਕੇਜ ਠੀਕ ਕਰਵਾਈ: ਐੱਸ.ਡੀ.ਓ.

ਸ਼ਹੀਦੀ ਸਭਾ ਦੌਰਾਨ ਸਿਹਤ ਸੇਵਾਵਾਂ ਦੇ ਪ੍ਰਬੰਧਨ ਲਈ ਸਿਹਤ ਵਿਭਾਗ ਨੇ ਕੀਤੀ ਮੀਟਿੰਗ

ਸ਼ਹੀਦੀ ਸਭਾ ਦੌਰਾਨ ਸਿਹਤ ਸੇਵਾਵਾਂ ਦੇ ਪ੍ਰਬੰਧਨ ਲਈ ਸਿਹਤ ਵਿਭਾਗ ਨੇ ਕੀਤੀ ਮੀਟਿੰਗ