ਸ੍ਰੀ ਫ਼ਤਹਿਗੜ੍ਹ ਸਾਹਿਬ/14 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)
ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਵੱਲੋਂ ਹੁਕਮ ਜਾਰੀ ਕੀਤੇ ਹਨ ਕਿ ਸਕੱਤਰ, ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਕੀਤੀਆਂ ਗਈਆਂ ਹਦਾਇਤਾਂ ਦੇ ਸਨਮੁੱਖ ਪੰਜਾਬ ਰਾਜ ਦੀਆਂ ਗਰਾਮ ਪੰਚਾਇਤਾਂ ਦੇ ਮਾਲੀਆ ਹਦੂਦ ਅੰਦਰ ਪੈਂਦੇ ਇਲਾਕੇ ਵਿੱਚ 15 ਅਕਤੂਬਰ (00:00 hrs) ਲੈ ਕੇ 16 ਅਕਤੂਬਰ (ਸਵੇਰੇ 10 ਵਜੇ) ਤੱਕ ਡਰਾਈ ਡੇਅ ਰਹੇਗਾ। ਜ਼ਿਲ੍ਹਾ ਮੈਜਿਸਟਰੇਟ ਨੇ ਇਨ੍ਹਾਂ ਹੁਕਮਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼ ਵੀ ਦਿੱਤੇ ਹਨ।