ਚੰਡੀਗੜ੍ਹ, 16 ਅਕਤੂਬਰ
ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋਹਾ ਦਾ ਪਾਰਟੀ ਤੋਂ ਅਸਤੀਫਾ ਪ੍ਰਵਾਨ ਕਰ ਲਿਆ ਹੈ।
ਇੱਕ ਟਵੀਟ ਵਿੱਚ ਸੀਨੀਅਰ ਆਗੂ ਡਾ: ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸ: ਬਲਵਿੰਦਰ ਸਿੰਘ ਭੂੰਦੜ ਨੇ ਵਿਰਸਾ ਸਿੰਘ ਵਲਟੋਹਾ ਦਾ ਪ੍ਰਾਇਮਰੀ ਮੈਂਬਰਸ਼ਿਪ ਅਤੇ ਅਕਾਲੀ ਦਲ ਦੇ ਸਾਰੇ ਦਫ਼ਤਰਾਂ ਤੋਂ ਦਿੱਤਾ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਪ੍ਰਵਾਨ ਕਰ ਲਿਆ ਹੈ। ਅਸਤੀਫੇ ਦੀ ਕਾਪੀ ਇੱਥੇ ਨਾਲ ਨੱਥੀ ਕੀਤੀ ਜਾ ਰਹੀ ਹੈ।