ਸ੍ਰੀ ਫ਼ਤਹਿਗੜ੍ਹ ਸਾਹਿਬ/16 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਫੂਡ ਪ੍ਰੋਸੈਸਿੰਗ ਤਕਨਾਲੋਜੀ ਵਿਭਾਗ ਦੇ ਬੀ.ਟੈਕ. ਫੂਡ ਪ੍ਰੋਸੈਸਿੰਗ ਤਕਨਾਲੋਜੀ ਅਤੇ ਐਮ. ਐਸ. ਸੀ. ਫੂਡ ਪ੍ਰੋਸੈਸਿੰਗ ਤਕਨਾਲੋਜੀ ਦੇ ਵਿਦਿਆਰਥੀਆਂ ਵੱਲੋਂ ਕੰਧਾਰੀ ਬੀਵੇਰੇਜਜ਼ ਪ੍ਰਾਈਵੇਟ ਲਿਮਟਿਡ, ਨਭੀਪੁਰ (ਫਤਿਹਗੜ੍ਹ ਸਾਹਿਬ) ਦਾ ਦੌਰਾ ਕੀਤਾ ਗਿਆ। ਇਸ ਵਿਦਿਅਕ ਦੌਰੇ ਦਾ ਆਯੋਜਨ ਵਿਭਾਗ ਦੇ ਇੰਚਾਰਜ ਡਾ: ਰੁਪਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ। ਵਿਭਾਗ ਦੇ ਸਹਾਇਕ ਪ੍ਰੋਫੈਸਰ ਕੋਮਲਪ੍ਰੀਤ ਕੌਰ ਅਤੇ ਹਰਮਨਦੀਪ ਕੌਰ ਨੇ ਇਸ ਦੌਰੇ ਦੌਰਾਨ ਵਿਦਿਆਰਥੀਆਂ ਦੀ ਅਗਵਾਈ ਕੀਤੀ। ਇਸ ਵਿਦਿਅਕ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਉਹਨਾਂ ਦੀ ਅਕਾਦਮਿਕ ਸਿਖਲਾਈ ਦੇ ਨਾਲ-ਨਾਲ ਬੀਵੇਰੇਜਜ਼ ਦੀ ਪ੍ਰੋਸੈਸਿੰਗ ਤਕਨਾਲੋਜੀਆਂ ਦੇ ਵਿਹਾਰਕ ਗਿਆਨ ਤੋਂ ਜਾਣੂ ਕਰਵਾਉਣਾ ਸੀ। ਕੰਧਾਰੀ ਬੀਵੇਰੇਜਜ਼ ਵਿਖੇ ਐਚਆਰ ਵਿਭਾਗ ਦੇ ਪ੍ਰਤੀਨਿਧੀ ਵਿਕਰਮ ਸਿੰਘ ਨੇ ਵਿਦਿਆਰਥੀਆਂ ਨੂੰ ਬੀਵੇਰੇਜਜ਼ ਦੇ ਉਤਪਾਦਨ ਦੇ ਵੱਖ-ਵੱਖ ਪੜਾਵਾਂ, ਕੁਆਲਿਟੀ ਮੈਨੇਜਮੈਂਟ ਦੀਆਂ ਵਿਧੀਆਂ ਅਤੇ ਉਦਯੋਗ ਸੰਚਾਲਨ ਪਹਿਲੂਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਦੌਰੇ ਦੇ ਪ੍ਰਬੰਧ ਵਿਚ ਯੂਨੀਵਰਸਿਟੀ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਵਿਭਾਗ ਦੇ ਇੰਚਾਰਜ ਡਾ.ਕਮਲਜੀਤ ਕੌਰ ਦਾ ਮਹੱਤਵਪੂਰਨ ਯੋਗਦਾਨ ਰਿਹਾ। ਵਿਭਾਗ ਦੀ ਇਸ ਪਹਿਲਕਦਮੀ ਦੀ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋ. (ਡਾ:) ਸੁਖਵਿੰਦਰ ਸਿੰਘ ਬਿਲਿੰਗ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ। ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. (ਡਾ.) ਪ੍ਰਿਤ ਪਾਲ ਸਿੰਘ ਨੇ ਵਿਹਾਰਕ ਸਿਖਲਾਈ ਦੇ ਤਜ਼ਰਬਿਆਂ ਪ੍ਰਤੀ ਯੂਨੀਵਰਸਿਟੀ ਦੀ ਵਚਨਬੱਧਤਾ ਬਾਰੇ ਅਤੇ ਮਹੱਤਵ ਬਾਰੇ ਦਸਦਿਆਂ ਇਸ ਦੌਰੇ ਦੇ ਆਯੋਜਨ ਲਈ ਸਾਰੀ ਟੀਮ ਦੀ ਪ੍ਰਸ਼ੰਸਾ ਕੀਤੀ।