Wednesday, October 16, 2024  

ਪੰਜਾਬ

ਪੰਜਾਬ ਸਰਕਾਰ ਤੋਂ ਮੰਡੀਆਂ ਦੇ ਮਜ਼ਦੂਰਾਂ ਦੀ ਆਰਥਿਕ ਸਹਾਇਤਾ ਕਰਨ ਦੀ ਕੀਤੀ ਮੰਗ

October 16, 2024

ਸ੍ਰੀ ਚਮਕੌਰ ਸਾਹਿਬ ,16 ਅਕਤੂਬਰ

ਸ਼੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਵੱਲੋਂ ਝੋਨੇ ਦੀ ਖਰੀਦ ਨਾ ਹੋਣ ਕਰਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਲਾਨੇ ਸੰਘਰਸ਼ਾਂ ਦੀ ਜਥੇਬੰਦੀ ਵੱਲੋਂ ਡਟਵੀਂ ਹਮਾਇਤ ਕਰਨ ਦਾ ਐਲਾਨ ਕੀਤਾ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਜੈਲਾ, ਜਨਰਲ ਸਕੱਤਰ ਮਿਸਤਰੀ ਮਨਮੋਹਨ ਸਿੰਘ ਕਾਲਾ ਨੇ ਦੱਸਿਆ ਕਿ ਹਰ ਵਿਅਕਤੀ ਦਾ ਸਮਾਜਿਕ ਜੀਵਨ ਆਰਥਿਕਤਾ ਤੇ ਟਿਕਿਆ ਹੋਇਆ ਹੈ। ਜਦੋਂ ਆਰਥਿਕਤਾ ਵਿੱਚ ਵਿਘਨ ਪੈ ਜਾਵੇ ਤਾਂ ਮਨੁੱਖ ਕੋਲ ਸੰਘਰਸ਼ ਤੋਂ ਬਿਨਾਂ ਕੋਈ ਚਾਰਾ ਨਹੀਂ ਰਹਿ ਜਾਂਦਾ ।ਪੰਜਾਬ ਦੇ ਕਿਸਾਨਾਂ ਦੀਆਂ ਮਿਹਨਤ ਨਾਲ ਪਾਲ਼ੀਆਂ ਫਸਲਾਂ ਸਾਮਰਾਜੀ ਨੀਤੀਆਂ ਕਾਰਨ ਮੰਡੀਆਂ ਵਿੱਚ ਰੁਲ ਰਹੀਆਂ ਹਨ ,ਜਿੱਥੇ ਅੱਜ ਕਿਸਾਨ ਖੱਜਲ ਖੁਆਰ ਹੁੰਦੇ ਹਨ ਉੱਥੇ ਹੀ ਮੰਡੀਆਂ ਵਿੱਚ ਮਜ਼ਦੂਰ ਵੀ ਵਿਹਲੇ ਬੈਠੇ ਹਨ ਇਹਨਾਂ ਮਜ਼ਦੂਰਾਂ ਨੂੰ ਆਪਣੇ ਪਰਿਵਾਰਾਂ ਦਾ ਪਾਲਣ ਪੋਸ਼ਣ ਕਰਨ ਲਈ ਮਹਿੰਗੇ ਬਿਆਜ ਤੇ ਕਰਜ਼ੇ ਲੈਣੇ ਪੈਂਦੇ ਹਨ। ਇਹਨਾਂ ਦੱਸਿਆ ਕਿ ਜਿੱਥੇ ਵੀ ਕਿਸਾਨ ਜਥੇਬੰਦੀਆਂ ਸੰਘਰਸ਼ ਕਰਨਗੀਆਂ ਉਸਾਰੀ ਨਾਲ ਸੰਬੰਧਿਤ ਮਿਸਤਰੀ ,ਮਜ਼ਦੂਰ, ਮੰਡੀਆ ਵਿੱਚ ਲੱਗੇ ਮਜ਼ਦੂਰ ਵੀ ਸ਼ਮੂਲੀਅਤ ਕਰਨਗੇ ।ਇਹਨਾਂ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਜਿੱਥੇ ਕਿਸਾਨਾਂ ਦੀ ਫਸਲ ਤੁਰੰਤ ਖਰੀਦ ਕੀਤੀ ਜਾਵੇ, ਉੱਥੇ ਹੀ ਮੰਡੀਆਂ ਵਿੱਚ ਮਿੱਟੀ ਘੱਟੇ ,ਗਰਦ ਵਿੱਚ ਕੰਮ ਕਰਦੇ ਮਜ਼ਦੂਰਾਂ ਨੂੰ ਮੁਫਤ ਡਾਕਟਰੀ ਸਹੂਲਤਾਂ, ਮਜ਼ਦੂਰਾਂ ਦੀ ਆਰਥਿਕ ਸਹਾਇਤਾ ਅਤੇ ਵਿਸ਼ੇਸ਼ ਮੈਡੀਕਲ ਟੀਮਾਂ ਮੁਫਤ ਦਵਾਈਆਂ ਦਾ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਅਜੈਬ ਸਿੰਘ ਸਮਾਣਾ, ਗੁਰਮੇਲ ਸਿੰਘ, ਸਤਿੰਦਰ ਸਿੰਘ ਨੀਟਾ, ਹਰਮੀਤ ਸਿੰਘ ,ਗੁਲਾਬ ਚੰਦ ਚੌਹਾਨ, ਬਲਜੀਤ ਸਿੰਘ ਬਿੱਟੂ, ਸੁਰਿੰਦਰ ਸਿੰਘ, ਦਲਵੀਰ ਸਿੰਘ ਜਟਾਣਾ, ਮਲਾਗਰ ਸਿੰਘ, ਲਖਬੀਰ ਸਿੰਘ ਹਵਾਰਾ, ਰਮੇਸ਼ ਕੁਮਾਰ ਕਾਕਾ, ਆਦਿ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਕਾਰ ਮੋਟਰਸਾਇਕਲ ਨਾਲ ਟਕਰਾਈ, ਇੱਕ ਦੀ ਮੌਤ ਇੱਕ ਜਖਮੀ

ਕਾਰ ਮੋਟਰਸਾਇਕਲ ਨਾਲ ਟਕਰਾਈ, ਇੱਕ ਦੀ ਮੌਤ ਇੱਕ ਜਖਮੀ

ਰਾਣਾ ਹਸਪਤਾਲ ਦੀ 23ਵੀਂ ਵਰ੍ਹੇਗੰਢ ਮੌਕੇ ਹਸਪਤਾਲ ਵਿੱਚ ਸ੍ਰੀ ਅਮ੍ਰਿਤਵਾਣੀ ਦਾ ਪਾਠ ਕੀਤਾ ਗਿਆ

ਰਾਣਾ ਹਸਪਤਾਲ ਦੀ 23ਵੀਂ ਵਰ੍ਹੇਗੰਢ ਮੌਕੇ ਹਸਪਤਾਲ ਵਿੱਚ ਸ੍ਰੀ ਅਮ੍ਰਿਤਵਾਣੀ ਦਾ ਪਾਠ ਕੀਤਾ ਗਿਆ

ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 354 ਵੇਂ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ

ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 354 ਵੇਂ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ

ਜਿਲ੍ਹੇ ਦੇ ਸਾਰੇ ਆਮ ਆਦਮੀ ਕਲੀਨਿਕਾਂ ਦੀ ਹੋਈ ਅਚਨਚੇਤ ਚੈਕਿੰਗ

ਜਿਲ੍ਹੇ ਦੇ ਸਾਰੇ ਆਮ ਆਦਮੀ ਕਲੀਨਿਕਾਂ ਦੀ ਹੋਈ ਅਚਨਚੇਤ ਚੈਕਿੰਗ

ਪੰਚਾਇਤੀ ਚੋਣਾਂ ਵਿੱਚ ਉਤਸ਼ਾਹ ਨਾਲ ਭਾਗ ਲੈਣ ਲਈ ਆਮ ਆਦਮੀ ਪਾਰਟੀ ਨੇ ਕੀਤਾ ਲੋਕਾਂ ਦਾ ਧੰਨਵਾਦ

ਪੰਚਾਇਤੀ ਚੋਣਾਂ ਵਿੱਚ ਉਤਸ਼ਾਹ ਨਾਲ ਭਾਗ ਲੈਣ ਲਈ ਆਮ ਆਦਮੀ ਪਾਰਟੀ ਨੇ ਕੀਤਾ ਲੋਕਾਂ ਦਾ ਧੰਨਵਾਦ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਕੰਧਾਰੀ ਬੀਵੇਰੇਜਜ਼ (ਕੋਕਾ-ਕੋਲਾ) ਦਾ ਦੌਰਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਕੰਧਾਰੀ ਬੀਵੇਰੇਜਜ਼ (ਕੋਕਾ-ਕੋਲਾ) ਦਾ ਦੌਰਾ

ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਸਵੀਕਾਰ ਕਰ ਲਿਆ

ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਸਵੀਕਾਰ ਕਰ ਲਿਆ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਖੇ ਪਲਾਸਟਿਕ ਵੇਸਟ ਮੈਨੇਜਮੈਂਟ 'ਤੇ ਜਾਗਰੂਕਤਾ ਮੁਹਿੰਮ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਖੇ ਪਲਾਸਟਿਕ ਵੇਸਟ ਮੈਨੇਜਮੈਂਟ 'ਤੇ ਜਾਗਰੂਕਤਾ ਮੁਹਿੰਮ 

ਮਰਹੂਮ ਰਾਸ਼ਟਰਪਤੀ ਡਾ. ਏਪੀਜੇ ਅਬਦੁਲ ਕਲਾਮ ਨੇ ਜਮੀਨ ਤੋਂ ਉੱਠ ਕੇ ਆਕਾਸ਼ ਦੀਆਂ ਉਚਾਈਆਂ ਤੱਕ ਦੇਸ਼ ਦਾ ਮਾਣ ਸਨਮਾਨ ਕਾਇਮ ਕੀਤਾ : ਪ੍ਰੋ. ਬਡੂੰਗਰ

ਮਰਹੂਮ ਰਾਸ਼ਟਰਪਤੀ ਡਾ. ਏਪੀਜੇ ਅਬਦੁਲ ਕਲਾਮ ਨੇ ਜਮੀਨ ਤੋਂ ਉੱਠ ਕੇ ਆਕਾਸ਼ ਦੀਆਂ ਉਚਾਈਆਂ ਤੱਕ ਦੇਸ਼ ਦਾ ਮਾਣ ਸਨਮਾਨ ਕਾਇਮ ਕੀਤਾ : ਪ੍ਰੋ. ਬਡੂੰਗਰ

ਪੰਜਾਬ ਦੇ ਮੁੱਖ ਮੰਤਰੀ ਵੱਲੋਂ 13,400 ਕਿਲੋਮੀਟਰ ਲਿੰਕ ਸੜਕਾਂ ਬਣਾਉਣ ਦੇ ਨਿਰਦੇਸ਼

ਪੰਜਾਬ ਦੇ ਮੁੱਖ ਮੰਤਰੀ ਵੱਲੋਂ 13,400 ਕਿਲੋਮੀਟਰ ਲਿੰਕ ਸੜਕਾਂ ਬਣਾਉਣ ਦੇ ਨਿਰਦੇਸ਼