Friday, October 18, 2024  

ਪੰਜਾਬ

ਮਾਲੇਰਕੋਟਲਾ ਪੁਲਿਸ ਵੱਲੋਂ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 02 ਵਿਅਕਤੀ ਗਿ੍ਰਫਤਾਰ

October 17, 2024

ਸਲੀਮ
ਮਾਲੇਰਕੋਟਲਾ 17 ਅਕਤੂਬਰ

ਖੇਤਰ ਵਿੱਚ ਸੰਗਠਿਤ ਅਪਰਾਧ ਦੇ ਖਿਲਾਫ ਸਫਲਤਾ ਪ੍ਰਾਪਤ ਕਰਦੇ ਹੋਏ ਮਾਲੇਰਕੋਟਲਾ ਪੁਲਿਸ ਨੇ ਥਾਣਾ ਸਿਟੀ-1 ਮਾਲੇਰਕੋਟਲਾ ਅਧੀਨ ਪੈਂਦੇ ਇਲਾਕੇ ਤੋਂ ਲੁੱਟ-ਖੋਹ ਕਰਨ ਵਾਲੇ 02 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਹੈ। ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਸ.ਗਗਨ ਅਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪ੍ਰਸਾਸ਼ਨ ਵਲੋਂ ਜ਼ਿਲ੍ਹੇ ਦੀ ਅਵਾਮ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚੌਕਸੀ ਵਿੱਚ ਵਾਧਾ ਕੀਤਾ ਗਿਆ ਹੈ ਤਾਂ ਜੋ ਉਹ ਸੁਰੱਖਿਅਤ ਅਤੇ ਮੈਫੂਜ਼ ਮਹਿਸੂਸ ਕਰ ਸਕਣ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਪ੍ਰਸਾਸ਼ਨ ਵਲੋਂ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿਸ਼ੇਸ ਮੁਹਿੰਮ ਉਲੀਕੀ ਗਈ ਹੈ ।ਉਹਨਾਂ ਦੱਸਿਆ ਕਿ ਦਰਖਾਸਤੀ ਉਸਮਾਨ ਅਲੀ ਵਾਸੀ ਕਮਲ ਸਿਨਮਾ ਰੋਡ ਮਾਲੇਰਕੋਟਲਾ ਦੀ ਸ਼ਿਕਾਇਤ ਤੇ ਤੁਰੰਤ ਕਾਰਵਾਈ ਕਰਦਿਆਂ ਇੰਸਪੈਕਟਰ ਸੁਰਿੰਦਰ ਕੁਮਾਰ ਭੱਲਾ ਦੀ ਅਗਵਾਈ ਵਾਲੀ ਟੀਮ ਨੇ ਡੀ.ਐਸ.ਪੀ ਮਾਲੇਰਕੋਟਲਾ ਸ. ਕੁਲਦੀਪ ਸਿੰਘ ਦੀ ਨਿਗਰਾਨੀ ਹੇਠ ਯੂਸਫ਼ ਉਰਫ ਕਾਲੀਆ ਪਿਤਾ ਮੁਹੰਮਦ ਖਾਲਿਦ ਮੁਹੱਲਾ ਜੱਟਪੁਰਾ ਮਾਲੇਰਕੋਟਲਾ, ਆਸ਼ੂ ਵਰਮਾ ਉਰਫ ਵਾਲੀਆ ਪਿਤਾ ਰਮੇਸ਼ ਕੁਮਾਰ ਵਾਸੀ ਸੁਨਿਆਰਾ ਵਾਲਾ ਇੰਨ ਸਾਇਡ ਮਾਲੇਰਕੋਟਲਾ ਨੂੰ ਕਾਬੂ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ’ਚੋਂ ਖੋਹ ਕੀਤੇ 03 ਮੋਬਾਇਲ ਅਤੇ ਵਾਰਦਾਤ ਸਮੇਂ ਵਰਤਿਆ ਇੱਕ ਹੋਂਡਾ ਟਵਿੱਸਟਰ (P210-4”-8352) ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।ਲੁੱਟ ਕਰਨ ਵਾਲੇ 2 ਮੁਲਜ਼ਮਾਂ ਨੂੰ ਕੇਵਲ ਕੁਝ ਘੰਟਿਆਂ ਵਿੱਚ ਹੀ ਕਾਬੂ ਕਰ ਲਿਆ ਗਿਆ। ਇਸ ਤਰ੍ਹਾਂ ਦੀ ਕਾਰਵਾਈ ਨਾਲ ਮਾਲੇਰਕੋਟਲਾ ਪੁਲਿਸ ਦੀ ਫ਼ੁਰਤੀ ਅਤੇ ਸੁਰੱਖਿਆ ਪ੍ਰਤੀ ਵਚਨਬੱਧਤਾ ਸਾਬਤ ਹੁੰਦੀ ਹੈ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹਨਾਂ ਮੁਲਜ਼ਮਾਂ ਤੇ ਪਹਿਲਾਂ ਵੀ ਐੱਨ ਡੀ ਪੀ ਐੱਸ ਐਕਟ ਅਤੇ ਇਰਾਦਾ ਕਤਲ ਦੇ ਅਪਰਾਧਿਕ ਮਾਮਲੇ ਦਰਜ ਹਨ। ਦੋਸ਼ੀਆਂ ਖਿਲਾਫ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਦਾ ਰਿਮਾਂਡ ਲੈ ਕੇ ਮਾਮਲੇ ਦੀ ਹੋਰ ਪੁੱਛ-ਗਿੱਛ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾਵੇਗੀ।
ਐਸ.ਐਸ.ਪੀ ਮਾਲੇਰਕੋਟਲਾ ਨੇ ਚੇਤਾਵਨੀ ਦਿੱਤੀ ਕਿ ਅਪਰਾਧਿਕ ਗਤੀਵਿਧੀਆਂ ਰਾਹੀਂ ਜਿਲ੍ਹੇ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੁਹਿੰਮ ਨਾਲ ਲੋਕਾਂ ਦੇ ਮਨ ਵਿੱਚ ਵਿਸ਼ਵਾਸ ਵਧੇਗਾ ਕਿ ਪੁਲਿਸ ਹਮੇਸ਼ਾ ਜ਼ਰੂਰਤ ਪੇਸ਼ ਆਉਣ ’ਤੇ ਤੇਜ਼ੀ ਨਾਲ ਕਾਰਵਾਈ ਕਰਦੀ ਹੈ ਅਤੇ ਕਾਨੂੰਨ ਦੀ ਪਾਲਣਾ ਯਕੀਨੀ ਬਣਾਉਂਦੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਨਸ਼ੇ ਦਾ ਖਾਤਮਾ ਕਰਕੇ ਪੰਜਾਬ ਨੂੰ ਬਣਾਵਾਂਗੇ ਖੁਸ਼ਹਾਲ:--ਕੈਬਨਿਟ ਮੰਤਰੀ ਗੋਇਲ

ਨਸ਼ੇ ਦਾ ਖਾਤਮਾ ਕਰਕੇ ਪੰਜਾਬ ਨੂੰ ਬਣਾਵਾਂਗੇ ਖੁਸ਼ਹਾਲ:--ਕੈਬਨਿਟ ਮੰਤਰੀ ਗੋਇਲ

ਸਿਹਤ ਵਿਭਾਗ ਦੀ ਵੱਡੀ ਕਾਰਵਾਈ - ਭਾਰੀ ਗਿਣਤੀ ਵਿਚ ਨਸ਼ੀਲੀਆਂ ਦਵਾਈਆਂ ਬਰਾਮਦ

ਸਿਹਤ ਵਿਭਾਗ ਦੀ ਵੱਡੀ ਕਾਰਵਾਈ - ਭਾਰੀ ਗਿਣਤੀ ਵਿਚ ਨਸ਼ੀਲੀਆਂ ਦਵਾਈਆਂ ਬਰਾਮਦ

ਪਿਛਲੇ ਮਹੀਨੇ ਪੰਜਾਬ ਦੇ ਸਿੱਖਿਆ ਵਿਭਾਗ ਨੇ ਸਿਖਲਾਈ ਲਈ ਫਿਨਲੈਂਡ ਦੀ ਟੁਰਕੂ ਯੂਨੀਵਰਸਿਟੀ ਨਾਲ ਸਮਝੌਤਾ ਕੀਤਾ ਸੀ-ਸਿੱਖਿਆ ਮੰਤਰੀ

ਪਿਛਲੇ ਮਹੀਨੇ ਪੰਜਾਬ ਦੇ ਸਿੱਖਿਆ ਵਿਭਾਗ ਨੇ ਸਿਖਲਾਈ ਲਈ ਫਿਨਲੈਂਡ ਦੀ ਟੁਰਕੂ ਯੂਨੀਵਰਸਿਟੀ ਨਾਲ ਸਮਝੌਤਾ ਕੀਤਾ ਸੀ-ਸਿੱਖਿਆ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਨੇ ਅਤਿ-ਆਧੁਨਿਕ ਭਗਵਾਨ ਵਾਲਮੀਕਿ ਜੀ ਪੈਨੋਰਾਮਾ ਨੂੰ ਸਮਰਪਿਤ ਕੀਤਾ

ਪੰਜਾਬ ਦੇ ਮੁੱਖ ਮੰਤਰੀ ਨੇ ਅਤਿ-ਆਧੁਨਿਕ ਭਗਵਾਨ ਵਾਲਮੀਕਿ ਜੀ ਪੈਨੋਰਾਮਾ ਨੂੰ ਸਮਰਪਿਤ ਕੀਤਾ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹਾਨਤਾ ਅਤੇ ਸਰਬਉੱਚਤਾ ਤੋਂ ਮੂੰਹ ਮੋੜਕੇ, ਆਪ ਹੁਦਰੀਆਂ ਕਰਨ ਵਾਲੇ ਨੂੰ ਗੁਰੂ ਦਾ ਸਿੱਖ ਨਹੀ ਕਿਹਾ ਜਾ ਸਕਦੈ : ਟਿਵਾਣਾ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹਾਨਤਾ ਅਤੇ ਸਰਬਉੱਚਤਾ ਤੋਂ ਮੂੰਹ ਮੋੜਕੇ, ਆਪ ਹੁਦਰੀਆਂ ਕਰਨ ਵਾਲੇ ਨੂੰ ਗੁਰੂ ਦਾ ਸਿੱਖ ਨਹੀ ਕਿਹਾ ਜਾ ਸਕਦੈ : ਟਿਵਾਣਾ

ਭਗਵਾਨ ਮਹਾਂਰਿਸ਼ੀ ਬਾਲਮੀਕ ਜੀ ਦਾ ਜਨਮ ਦਿਹਾੜਾ ਮਨਾਇਆ

ਭਗਵਾਨ ਮਹਾਂਰਿਸ਼ੀ ਬਾਲਮੀਕ ਜੀ ਦਾ ਜਨਮ ਦਿਹਾੜਾ ਮਨਾਇਆ

ਆਮ ਆਦਮੀ ਪਾਰਟੀ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਅਪਮਾਨਜਨਕ ਟਿੱਪਣੀ ਦੀ ਕੀਤੀ ਨਿਖੇਧੀ

ਆਮ ਆਦਮੀ ਪਾਰਟੀ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਅਪਮਾਨਜਨਕ ਟਿੱਪਣੀ ਦੀ ਕੀਤੀ ਨਿਖੇਧੀ

ਪੰਜਾਬ ਸਰਕਾਰ ਤੋਂ ਮੰਡੀਆਂ ਦੇ ਮਜ਼ਦੂਰਾਂ ਦੀ ਆਰਥਿਕ ਸਹਾਇਤਾ ਕਰਨ ਦੀ ਕੀਤੀ ਮੰਗ

ਪੰਜਾਬ ਸਰਕਾਰ ਤੋਂ ਮੰਡੀਆਂ ਦੇ ਮਜ਼ਦੂਰਾਂ ਦੀ ਆਰਥਿਕ ਸਹਾਇਤਾ ਕਰਨ ਦੀ ਕੀਤੀ ਮੰਗ

ਕਾਰ ਮੋਟਰਸਾਇਕਲ ਨਾਲ ਟਕਰਾਈ, ਇੱਕ ਦੀ ਮੌਤ ਇੱਕ ਜਖਮੀ

ਕਾਰ ਮੋਟਰਸਾਇਕਲ ਨਾਲ ਟਕਰਾਈ, ਇੱਕ ਦੀ ਮੌਤ ਇੱਕ ਜਖਮੀ

ਰਾਣਾ ਹਸਪਤਾਲ ਦੀ 23ਵੀਂ ਵਰ੍ਹੇਗੰਢ ਮੌਕੇ ਹਸਪਤਾਲ ਵਿੱਚ ਸ੍ਰੀ ਅਮ੍ਰਿਤਵਾਣੀ ਦਾ ਪਾਠ ਕੀਤਾ ਗਿਆ

ਰਾਣਾ ਹਸਪਤਾਲ ਦੀ 23ਵੀਂ ਵਰ੍ਹੇਗੰਢ ਮੌਕੇ ਹਸਪਤਾਲ ਵਿੱਚ ਸ੍ਰੀ ਅਮ੍ਰਿਤਵਾਣੀ ਦਾ ਪਾਠ ਕੀਤਾ ਗਿਆ