ਸ੍ਰੀ ਫਤਿਹਗੜ੍ਹ ਸਾਹਿਬ/18 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)
ਸਿਹਤ ਤੇ ਪਰਿਵਾਰ ਭਲਾਈ ਮੰਤਰੀ ,ਡਾ. ਬਲਬੀਰ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਅਤੇ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ "ਹਰ ਸ਼ੁਕਰਵਾਰ, ਡੇਂਗੂ ਤੇ ਵਾਰ" ਮੁਹਿੰਮ ਤਹਿਤ ਸਿਹਤ ਵਿਭਾਗ ਨੇ ਹਾਟ ਸਪਾਟ ਏਰੀਏ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ। ਇਸ ਮੁਹਿੰਮ ਤਹਿਤ ਡੇਂਗੂ ਵਿਰੋਧੀ ਟੀਮਾਂ ਨੇ ਨਰਸਿੰਗ ਵਿਦਿਆਰਥੀਆਂ ਨੂੰ ਨਾਲ ਲੈ ਕੇ ਲੋਕਾਂ ਦੇ ਘਰਰ ਘਰ ਜਾ ਕੇ ਮੱਛਰ ਦੇ ਲਾਰਵੇ ਦੀ ਚੈਕਿੰਗ ਕੀਤੀ। ਇਹਨਾਂ ਗਤੀਵਿਧੀਆਂ ਦੀ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਵੱਲੋਂ ਸਰਹਿੰਦ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਉਨ੍ਹਾਂ ਦੇਖਿਆ ਕਿ ਬਹੁਤ ਸਾਰੇ ਘਰਾਂ ਵਿੱਚ ਅਜੇ ਵੀ ਕੂਲਰਾਂ ਵਿੱਚ ਪਾਣੀ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ ਅਤੇ ਉਸ ਪਾਣੀ ਵਿੱਚ ਮੱਛਰ ਦਾ ਲਾਰਵਾ ਮਿਲ ਰਿਹਾ।ਉਹਨਾਂ ਦੱਸਿਆ ਕਿ ਮਿਲੇ ਲਾਰਵੇ ਨੂੰ ਮੌਕੇ ਤੇ ਹੀ ਨਸਟ ਕਰਵਾਇਆ ਗਿਆ ਅਤੇ ਨਗਰ ਕੌਂਸਲ ਦੇ ਸਹਿਯੋਗ ਨਾਲ ਲਾਰਵਾ ਮਿਲਣ ਤੇ ਘਰਾਂ ਦੇ ਚਲਾਨ ਵੀ ਕੀਤੇ ਗਏ। ਇਸ ਮੌਕੇ ਤੇ ਜਿਲਾ ਸਕੂਲ ਹੈਲਥ ਮੈਡੀਕਲ ਅਫਸਰ ਡਾ. ਨਵਨੀਤ ਕੌਰ,ਜਿਲ੍ਹਾ ਸਮੂਹ ਸਿੱਖਿਆਂ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ,ਜਸਵਿੰਦਰ ਕੌਰ, ਸਿਹਤ ਸੁਪਰਵਾਈਜ਼ਰ ਸੁਖਵਿੰਦਰ ਸਿੰਘ, ਨਰਸਿੰਗ ਵਿਦਿਆਰਥੀ ਅਤੇ ਹੋਰ ਸਹਿਯੋਗੀ ਸਟਾਫ ਵੀ ਹਾਜ਼ਰ ਸੀ।