ਕੁਲਸੀਰ ਸਿੰਘ ਔਜਲਾ
ਦਿੜ੍ਹਬਾ/18 ਅਕਤੂਬਰ:
ਸਿਹਤ ਮੰਤਰੀ ਪੰਜਾਬ ਡਾ.ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਕਿਰਪਾਲ ਸਿੰਘ ਦੀਆਂ ਹਦਾਇਤਾਂ ‘ਤੇ ‘ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ’ ਤਹਿਤ ਸਿਹਤ ਬਲਾਕ ਕੌਹਰੀਆਂ ਅਧੀਨ ਵੈਕਟਰ ਬੌਰਨ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਨਰਿੰਦਰ ਪਾਲ ਸਿੰਘ ਬਲਾਕ ਐਜੂਕੇਟਰ ਨੇ ਦੱਸਿਆ ਕਿ ਇਸ ਮੁਹਿੰਮ ਅਧੀਨ ਟੀਮਾਂ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਹੋਰਨਾਂ ਵਿਭਾਗਾਂ ਦੇ ਕਰਮਚਾਰੀਆਂ ਅਤੇ ਨਰਸਿੰਗ ਕਾਲਜ ਦੇ ਵਿਦਿਆਰਥੀ ਵੀ ਸ਼ਾਮਿਲ ਕੀਤੇ ਗਏ ਹਨ।
ਉਹਨਾਂ ਦੱਸਿਆ ਕਿ ਟੀਮਾਂ ਵੱਲੋਂ ਘਰਾਂ ਵਿੱਚ ਜਾ ਕੇ ਬ੍ਰੀਡ ਚੈਕਿੰਗ ਅਤੇ ਜਾਗਰੂਕਤਾ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਤੇਜ਼ ਬੁਖਾਰ, ਉਲਟੀਆਂ, ਅੱਖਾਂ ਅਤੇ ਪਿਛਲੇ ਹਿੱਸੇ ਵਿਚ ਦਰਦ, ਜੋੜਾਂ ਅਤੇ ਹੱਡੀਆਂ ਵਿੱਚ ਦਰਦ ਆਦਿ ਡੇਂਗੂ ਦੇ ਮੁੱਖ ਲੱਛਣ ਹਨ, ਅਜਿਹੇ ਲੱਛਣ ਹੋਣ ਤੇ ਨੇੜੇ ਦੀ ਸਿਹਤ ਸੰਸਥਾ ਵਿਚ ਜਾ ਕੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਡੇਂਗੂ ਤੋਂ ਬਚਾਅ ਲਈ ਘਰਾਂ,ਆਲੇ ਦੁਆਲੇ ,ਕੂਲਰਾਂ, ਕੰਟੇਨਰਾਂ, ਬਰਤਨਾਂ,ਛੱਤਾਂ, ਫਰਿੱਜਾਂ ਦੀਆਂ ਟਰੇਅ ਆਦਿ ਤੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ।ਮੱਛਰ ਦੇ ਕੱਟਣ ਤੋਂ ਬਚਾਅ ਲਈ ਪੂਰਾ ਸਰੀਰ ਢੱਕਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ ਅਤੇ ਸੌਣ ਸਮੇਂ ਮੱਛਰ ਭਜਾਉ ਕਰੀਮਾਂ ਅਤੇ ਮੱਛਰਦਾਨੀਆਂ ਦਾ ਪ੍ਰਯੋਗ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਵੀਰ ਸਿੰਘ ਵੀ ਹਾਜ਼ਰ ਸਨ।