ਮੋਰਿੰਡਾ, 18 ਅਕਤੂਬਰ (ਲਖਵੀਰ ਸਿੰਘ)
ਸਿਹਤ ਵਿਭਾਗ ਦੀ ਟੀਮ ਵਲੋਂ ਸੈਕਟਰ ਕਾਈਨੌਰ ਅਧੀਨ ਪੈਂਦੇ ਸਿਹਤ ਤੇ ਤੰਦਰੁਸਤੀ ਕੇਂਦਰਾਂ ਵਿੱਚ ਡੇਂਗੂ ਸਬੰਧੀ ਸਰਵੇ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੇਅੰਤ ਸਿੰਘ ਮਲਟੀਪਰਪਜ਼ ਹੈਲਥ ਵਰਕਰ ਨੇ ਦੱਸਿਆ ਕਿ ਡੇਂਗੂ ਸਬੰਧੀ ਲਾਰਵੇ ਦੀ ਜਾਂਚ ਕੀਤੀ ਗਈ। ਉਹਨਾਂ ਦੱਸਿਆ ਕਿ ਡੇਂਗੂ ਬੁਖਾਰ ਦੇ ਲੱਛਣਾਂ ਵਿੱਚ ਵਿਅਕਤੀ ਨੂੰ ਤੇਜ਼ ਸਿਰਦਰਦ, ਤੇਜ਼ ਬੁਖਾਰ, ਮਾਸਪੇਸ਼ੀਆਂ ਤੇ ਜੋੜਾਂ ਵਿੱਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਜੀਅ ਕੱਚਾ ਹੋਣਾ, ਉਲਟੀਆਂ ਲੱਗਣਾ ਆਦਿ ਹਨ। ਉਹਨਾਂ ਦੱਸਿਆ ਕਿ ਸਾਨੂੰ ਆਪਣੇ ਆਲੇ-ਦੁਆਲੇ ਪੂਰੀ ਸਾਫ-ਸਫਾਈ ਰੱਖਣੀ ਚਾਹੀਦੀ ਹੈ ਅਤੇ ਕਿਸੇ ਵੀ ਥਾਂ ਕੋਈ ਪਾਣੀ ਨਹੀਂ ਖੜਨ ਦੇਣਾ ਚਾਹੀਦਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲਖਮਿੰਦਰ ਸਿੰਘ ਮਲਟੀਪਰਪਜ਼ ਹੈਲਥ ਵਰਕਰ, ਗੁਰਪ੍ਰੀਤ ਸਿੰਘ ਹੈਲਥ ਵਰਕਰ, ਗੁਰਦੀਪ ਸਿੰਘ ਹੈਲਥ ਵਰਕਰ ਅਤੇ ਗੁਰਿੰਦਰ ਸਿੰਘ ਹੈਲਥ ਵਰਕਰ ਹਾਜ਼ਰ ਸਨ।