Friday, October 18, 2024  

ਪੰਜਾਬ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਚਾਰ ਸੌ ਨੱਬਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸੰਗੀਤ ਸਮਾਗਮ

October 18, 2024

ਸ੍ਰੀ ਫ਼ਤਹਿਗੜ੍ਹ ਸਾਹਿਬ/18 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਚਾਰ ਸੌ ਨੱਬਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸੰਗੀਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਾਈਸ ਚਾਂਸਲਰ ਪ੍ਰੋਫੈਸਰ ਪਰਿਤ ਪਾਲ ਸਿੰਘ ਨੇ ਹਾਜਰ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਆਖਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਬਾਣੀ, ਇਤਿਹਾਸ ਅਤੇ ਸਿੱਖ ਪਰੰਪਰਾ ਵਿੱਚ ਵਡਮੁੱਲਾ ਸਥਾਨ ਹੈ। ਉਹਨਾਂ ਆਖਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹੋਰ ਬਾਣੀ ਕਾਰਾਂ ਨਾਲੋਂ ਆਕਾਰ ਪੱਖੋਂ ਵੀ ਸਭ ਤੋਂ ਵੱਧ ਅਤੇ ਨਾਲ ਹੀ ਸਭ ਤੋਂ ਵੱਧ ਤੀਹ ਰਾਗਾਂ ਵਿੱਚ  ਦਰਜ ਹੈ। ਇਸ ਮੌਕੇ ਡੀਨ ਅਕਾਦਮਿਕ ਮਾਮਲੇ ਪ੍ਰੋਫੈਸਰ ਸੁਖਵਿੰਦਰ ਸਿੰਘ ਬਲਿੰਗ ਨੇ ਸੰਗੀਤ ਵਿਭਾਗ ਦੇ ਸਟਾਫ ਅਤੇ ਵਿਦਿਆਰਥੀਆਂ ਦੀ ਕੀਰਤਨ ਸਮਾਗਮ ਉਲੀਕਣ ਲਈ ਸ਼ਲਾਘਾ ਕੀਤੀ।ਸੰਗੀਤ ਵਿਭਾਗ ਦੇ ਮੁਖੀ ਪ੍ਰੋਫੈਸਰ ਹਰਪ੍ਰੀਤ ਸਿੰਘ ਨੇ ਭੱਟ ਸਾਹਿਬਾਨ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੀ ਪ੍ਰਥਾਏ ਉਚਾਰਨ ਕੀਤੀ ਸਵਈਆ ਬਾਣੀ ਵਿੱਚੋਂ ਰਾਗ ਸਾਰੰਗ ਅਤੇ ਰਾਗ ਬਿਹਾਗੜਾ ਵਿੱਚ ਸ਼ਬਦਾਂ ਦਾ ਗਾਇਨ ਕੀਤਾ। ਉਪਰੰਤ  ਪ੍ਰੋਫੈਸਰ ਸਵਰਲੀਨ ਕੌਰ ਨੇ ਰਾਗ ਗਉੜੀ ਵਿੱਚ ਮਨੋਹਰ ਕੀਰਤਨ ਕੀਤਾ। ਪ੍ਰੋਫੈਸਰ ਰਵਿੰਦਰ ਕੌਰ, ਪ੍ਰੋਫੈਸਰ ਸ਼ਬਨਮ ਅਤੇ ਪ੍ਰੋਫੈਸਰ ਸ਼ਿਵਾਨੀ ਉਪਾਧਿਆਏ ਨੇ ਵੀ ਨਿਰਧਾਰਤ ਰਾਗਾਂ ਵਿੱਚ ਕੀਰਤਨ ਦੁਆਰਾ ਹਾਜ਼ਰੀ ਲਵਾਈ। ਸਟਾਫ ਮੈਂਬਰਾਂ ਤੋਂ ਇਲਾਵਾ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਤਬਲਾ ਵਾਦਨ ਦੀ ਸੇਵਾ ਜਗਜੀਤ ਸਿੰਘ ਨੇ ਨਿਭਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਜਿਸਟਰਾਰ ਪ੍ਰੋਫੈਸਰ ਤੇਜਬੀਰ ਸਿੰਘ, ਹੈਡ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ, ਡਾ ਰਮੇਸ਼ ਅਰੋੜਾ ਡਾਇਰੈਕਟਰ ਆਈਕਿਊ ਏਸੀ ਸੈਲ, ਡਾ ਅੰਕਦੀਪ ਕੌਰ ਕੋਆਰਡੀਨੇਟਰ ਆਈਕਿਊਏਸੀ ਸੈਲ, ਡਾ ਸਿਕੰਦਰ ਸਿੰਘ ਡੀਨ ਵਿਦਿਆਰਥੀ ਭਲਾਈ, ਡਾ ਹਰਦੇਵ ਸਿੰਘ, ਮੁਖੀ ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ ਅਤੇ ਹੋਰ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਵਿਜੀਲੈਂਸ ਵੱਲੋਂ ਦੁਰਘਟਨਾ ਮਾਮਲੇ ‘ਚ ਕਾਰਵਾਈ ਕਰਨ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

ਵਿਜੀਲੈਂਸ ਵੱਲੋਂ ਦੁਰਘਟਨਾ ਮਾਮਲੇ ‘ਚ ਕਾਰਵਾਈ ਕਰਨ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

ਜ਼ਿਲ੍ਹਾ ਫਤਹਿਗੜ੍ਹ ਸਾਹਿਬ ਨੂੰ ਟੂਰਿਜ਼ਮ ਹੱਬ ਬਣਾਉਣ ਲਈ ਪ੍ਰੋਜੈਕਟ ਦਾ ਐਲਾਨ ਜਲਦ:  ਤਰੁਨਪ੍ਰੀਤ ਸਿੰਘ ਸੌਂਦ

ਜ਼ਿਲ੍ਹਾ ਫਤਹਿਗੜ੍ਹ ਸਾਹਿਬ ਨੂੰ ਟੂਰਿਜ਼ਮ ਹੱਬ ਬਣਾਉਣ ਲਈ ਪ੍ਰੋਜੈਕਟ ਦਾ ਐਲਾਨ ਜਲਦ:  ਤਰੁਨਪ੍ਰੀਤ ਸਿੰਘ ਸੌਂਦ

ਗਲੋਬਲ ਸਿਟੀ ਹਰਲਾਲਪੁਰ ਵਿਖੇ ਚੋਰਾਂ ਨੇ ਘਰ ਵਿਚ ਕੀਤੀ ਚੋਰੀ

ਗਲੋਬਲ ਸਿਟੀ ਹਰਲਾਲਪੁਰ ਵਿਖੇ ਚੋਰਾਂ ਨੇ ਘਰ ਵਿਚ ਕੀਤੀ ਚੋਰੀ

ਪਾਰਟੀਬਾਜ਼ੀ ਦੇ ਉੱਪਰ ਉੱਠ ਕੇ ਕੀਤੇ ਜਾਣ ਪਿੰਡਾਂ ਦੇ ਵਿਕਾਸ ਕਾਰਜ: ਵਿਧਾਇਕ ਲਖਬੀਰ ਸਿੰਘ ਰਾਏ

ਪਾਰਟੀਬਾਜ਼ੀ ਦੇ ਉੱਪਰ ਉੱਠ ਕੇ ਕੀਤੇ ਜਾਣ ਪਿੰਡਾਂ ਦੇ ਵਿਕਾਸ ਕਾਰਜ: ਵਿਧਾਇਕ ਲਖਬੀਰ ਸਿੰਘ ਰਾਏ

ਰੇਲ ਗੱਡੀ ਤੋਂ ਡਿੱਗਣ ਕਾਰਨ ਵਿਅਕਤੀ ਦੀ ਮੌਤ

ਰੇਲ ਗੱਡੀ ਤੋਂ ਡਿੱਗਣ ਕਾਰਨ ਵਿਅਕਤੀ ਦੀ ਮੌਤ

ਕਚੈਹਿਰੀਆਂ ਤੋਂ ਬਾਹਰ ਗੈਰ ਕਾਨੂੰਨੀ ਤੋਰ ਤੇ ਮੋਟਰਸਾਈਕਲ ਖੜ੍ਹੇ ਕਰਨ ਕਾਰਨ ਠੇਕੇਦਾਰ ਪਰੇਸ਼ਾਨ

ਕਚੈਹਿਰੀਆਂ ਤੋਂ ਬਾਹਰ ਗੈਰ ਕਾਨੂੰਨੀ ਤੋਰ ਤੇ ਮੋਟਰਸਾਈਕਲ ਖੜ੍ਹੇ ਕਰਨ ਕਾਰਨ ਠੇਕੇਦਾਰ ਪਰੇਸ਼ਾਨ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਬਿਜਲੀ ਦੇ ਸ਼ਾਰਟ ਸਰਕਟ ਨਾਲ ਅੱਗ ਲੱਗਣ ਦਾ ਹਾਦਸਾ , ਲੱਖਾਂ ਦਾ ਹੋਇਆ ਨੁਕਸਾਨ

ਬਿਜਲੀ ਦੇ ਸ਼ਾਰਟ ਸਰਕਟ ਨਾਲ ਅੱਗ ਲੱਗਣ ਦਾ ਹਾਦਸਾ , ਲੱਖਾਂ ਦਾ ਹੋਇਆ ਨੁਕਸਾਨ

‘ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ’ ਮੁਹਿੰਮ ਤਹਿਤ ਕੀਤਾ ਜਾਗਰੂਕ

‘ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ’ ਮੁਹਿੰਮ ਤਹਿਤ ਕੀਤਾ ਜਾਗਰੂਕ

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਨੈਸ਼ਨਲ ਪਾਵਰ ਲਿਫਟਿੰਗ ਚੈਂਪੀਅਨਸ਼ਿਪ 'ਚ ਜਿੱਤਿਆ ਗੋਲਡ ਮੈਡਲ

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਨੈਸ਼ਨਲ ਪਾਵਰ ਲਿਫਟਿੰਗ ਚੈਂਪੀਅਨਸ਼ਿਪ 'ਚ ਜਿੱਤਿਆ ਗੋਲਡ ਮੈਡਲ