Friday, October 18, 2024  

ਪੰਜਾਬ

ਵਿਜੀਲੈਂਸ ਵੱਲੋਂ ਦੁਰਘਟਨਾ ਮਾਮਲੇ ‘ਚ ਕਾਰਵਾਈ ਕਰਨ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

October 18, 2024

ਚੰਡੀਗੜ੍ਹ, 18 ਅਕਤੂਬਰ:

ਸੂਬੇ ਵਿੱਚ ਭਿ੍ਰਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ ਬਰਨਾਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਭੋਲਾ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਏ.ਐਸ.ਆਈ. ਭੋਲਾ ਸਿੰਘ ਨੂੰ ਜਗਤਾਰ ਸਿੰਘ ਵਾਸੀ ਜ਼ਿਲ੍ਹਾ ਬਰਨਾਲਾ ਦੀ ਸ਼ਿਕਾਇਤ ਦੇ ਆਧਾਰ ’ਤੇ ਗਿ੍ਰਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਸਿਟੀ ਬਰਨਾਲਾ ਨਜ਼ਦੀਕ ਪਿੰਡ ਫਰਵਾਹੀ ਵਿਖੇ ਲੱਖਾ ਸਿੰਘ ਦੇ ਟਰੈਕਟਰ-ਟਰਾਲੀ ਨਾਲ ਉਸ ਦੀ ਕਾਰ ਦੀ ਟੱਕਰ ਹੋ ਗਈ ਸੀ। ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਲਈ ਉਸ ਨੇ ਥਾਣਾ ਸਦਰ ਬਰਨਾਲਾ ਵਿੱਚ ਪਹੁੰਚ ਕੀਤੀ। ਸ਼ਿਕਾਇਤਕਰਤਾ ਜਗਤਾਰ ਸਿੰਘ ਨੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਭੋਲਾ ਸਿੰਘ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਨ ਬਦਲੇ ਉਸ ਕੋਲੋਂ 10,000 ਰੁਪਏ ਰਿਸ਼ਵਤ ਮੰਗੀ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੀ ਯੂਨਿਟ ਨੇ ਟਰੈਪ ਲਗਾ ਕੇ ਅੱਜ ਏ.ਐਸ.ਆਈ. ਭੋਲਾ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਵਿਰੁੱਧ ਵਿਜੀਲੈਂਸ ਬਿਊਰੋ, ਥਾਣਾ ਪਟਿਆਲਾ ਵਿਖੇ ਭਿ੍ਰਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਜ਼ਿਲ੍ਹਾ ਫਤਹਿਗੜ੍ਹ ਸਾਹਿਬ ਨੂੰ ਟੂਰਿਜ਼ਮ ਹੱਬ ਬਣਾਉਣ ਲਈ ਪ੍ਰੋਜੈਕਟ ਦਾ ਐਲਾਨ ਜਲਦ:  ਤਰੁਨਪ੍ਰੀਤ ਸਿੰਘ ਸੌਂਦ

ਜ਼ਿਲ੍ਹਾ ਫਤਹਿਗੜ੍ਹ ਸਾਹਿਬ ਨੂੰ ਟੂਰਿਜ਼ਮ ਹੱਬ ਬਣਾਉਣ ਲਈ ਪ੍ਰੋਜੈਕਟ ਦਾ ਐਲਾਨ ਜਲਦ:  ਤਰੁਨਪ੍ਰੀਤ ਸਿੰਘ ਸੌਂਦ

ਗਲੋਬਲ ਸਿਟੀ ਹਰਲਾਲਪੁਰ ਵਿਖੇ ਚੋਰਾਂ ਨੇ ਘਰ ਵਿਚ ਕੀਤੀ ਚੋਰੀ

ਗਲੋਬਲ ਸਿਟੀ ਹਰਲਾਲਪੁਰ ਵਿਖੇ ਚੋਰਾਂ ਨੇ ਘਰ ਵਿਚ ਕੀਤੀ ਚੋਰੀ

ਪਾਰਟੀਬਾਜ਼ੀ ਦੇ ਉੱਪਰ ਉੱਠ ਕੇ ਕੀਤੇ ਜਾਣ ਪਿੰਡਾਂ ਦੇ ਵਿਕਾਸ ਕਾਰਜ: ਵਿਧਾਇਕ ਲਖਬੀਰ ਸਿੰਘ ਰਾਏ

ਪਾਰਟੀਬਾਜ਼ੀ ਦੇ ਉੱਪਰ ਉੱਠ ਕੇ ਕੀਤੇ ਜਾਣ ਪਿੰਡਾਂ ਦੇ ਵਿਕਾਸ ਕਾਰਜ: ਵਿਧਾਇਕ ਲਖਬੀਰ ਸਿੰਘ ਰਾਏ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਚਾਰ ਸੌ ਨੱਬਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸੰਗੀਤ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਚਾਰ ਸੌ ਨੱਬਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸੰਗੀਤ ਸਮਾਗਮ

ਰੇਲ ਗੱਡੀ ਤੋਂ ਡਿੱਗਣ ਕਾਰਨ ਵਿਅਕਤੀ ਦੀ ਮੌਤ

ਰੇਲ ਗੱਡੀ ਤੋਂ ਡਿੱਗਣ ਕਾਰਨ ਵਿਅਕਤੀ ਦੀ ਮੌਤ

ਕਚੈਹਿਰੀਆਂ ਤੋਂ ਬਾਹਰ ਗੈਰ ਕਾਨੂੰਨੀ ਤੋਰ ਤੇ ਮੋਟਰਸਾਈਕਲ ਖੜ੍ਹੇ ਕਰਨ ਕਾਰਨ ਠੇਕੇਦਾਰ ਪਰੇਸ਼ਾਨ

ਕਚੈਹਿਰੀਆਂ ਤੋਂ ਬਾਹਰ ਗੈਰ ਕਾਨੂੰਨੀ ਤੋਰ ਤੇ ਮੋਟਰਸਾਈਕਲ ਖੜ੍ਹੇ ਕਰਨ ਕਾਰਨ ਠੇਕੇਦਾਰ ਪਰੇਸ਼ਾਨ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਬਿਜਲੀ ਦੇ ਸ਼ਾਰਟ ਸਰਕਟ ਨਾਲ ਅੱਗ ਲੱਗਣ ਦਾ ਹਾਦਸਾ , ਲੱਖਾਂ ਦਾ ਹੋਇਆ ਨੁਕਸਾਨ

ਬਿਜਲੀ ਦੇ ਸ਼ਾਰਟ ਸਰਕਟ ਨਾਲ ਅੱਗ ਲੱਗਣ ਦਾ ਹਾਦਸਾ , ਲੱਖਾਂ ਦਾ ਹੋਇਆ ਨੁਕਸਾਨ

‘ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ’ ਮੁਹਿੰਮ ਤਹਿਤ ਕੀਤਾ ਜਾਗਰੂਕ

‘ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ’ ਮੁਹਿੰਮ ਤਹਿਤ ਕੀਤਾ ਜਾਗਰੂਕ

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਨੈਸ਼ਨਲ ਪਾਵਰ ਲਿਫਟਿੰਗ ਚੈਂਪੀਅਨਸ਼ਿਪ 'ਚ ਜਿੱਤਿਆ ਗੋਲਡ ਮੈਡਲ

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਨੈਸ਼ਨਲ ਪਾਵਰ ਲਿਫਟਿੰਗ ਚੈਂਪੀਅਨਸ਼ਿਪ 'ਚ ਜਿੱਤਿਆ ਗੋਲਡ ਮੈਡਲ