ਸ੍ਰੀ ਫਤਿਹਗੜ੍ਹ ਸਾਹਿਬ/21 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)
ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਅੱਜ ਪਿੰਡ ਸੰਗਤਪੁਰ ਸੋਢੀਆਂ ਦੀ ਨਵੀਂ ਚੁਣੀ ਗਈ ਪੰਚਾਇਤ ਦਾ ਸਿਰੋਪਾਓ ਦੇ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਪਿੰਡ ਦੇ ਮੋਹਤਵਰ ਵਿਅਕਤੀ ਵੀ ਵੱਡੀ ਗਿਣਤੀ ਦੇ ਵਿੱਚ ਹਾਜ਼ਰ ਸਨ। ਵਿਧਾਇਕ ਲਖਬੀਰ ਸਿੰਘ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਆਮ ਘਰਾਂ ਦੇ ਧੀ ਪੁੱਤ ਪੰਚ ਸਰਪੰਚ ਬਣ ਰਹੇ ਹਨ।ਉਹਨਾਂ ਕਿਹਾ ਕਿ ਫਤਿਹਗੜ੍ਹ ਸਾਹਿਬ ਦੇ ਵਿੱਚ ਬਹੁਤ ਸਾਰੀਆਂ ਪੰਚਾਇਤਾਂ ਸਰਬ ਸੰਮਤੀ ਦੇ ਨਾਲ ਬਣੀਆਂ ਹਨ,ਜਿਨਾਂ ਦਾ ਉਨਾਂ ਵੱਲੋਂ ਸਵਾਗਤ ਕੀਤਾ ਗਿਆ। ਉਹ ਜਿੱਥੇ ਨਵੇਂ ਚੁਣੇ ਪੰਚਾਂ ਸਰਪੰਚਾਂ ਨੂੰ ਵਧਾਈ ਦਿੰਦੇ ਹਨ ਉੱਥੇ ਹੀ ਵਿਸ਼ਵਾਸ ਦਵਾਉਂਦੇ ਹਨ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾ ਮੋਢੇ ਨਾਲ ਮੋਢਾ ਜੋੜ ਕੇ ਖੜਨਗੇ। ਉਹਨਾਂ ਕਿਹਾ ਕਿ ਭਾਵੇਂ ਪਿਛਲੇ ਢਾਈ ਸਾਲਾਂ ਦੌਰਾਨ ਪਿੰਡਾਂ ਦੇ ਵਿੱਚ ਉਹਨਾਂ ਦੀਆਂ ਪੰਚਾਇਤਾਂ ਨਹੀਂ ਸਨ, ਫੇਰ ਵੀ ਉਨਾਂ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਦੇ ਲਈ ਪੂਰਾ ਕੰਮ ਕੀਤਾ ਗਿਆ। ਆਉਣ ਵਾਲੇ ਸਮੇਂ ਵਿੱਚ ਵੀ ਨਵੀਆਂ ਪੰਚਾਇਤਾਂ ਨੂੰ ਨਾਲ ਲੈ ਕੇ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ। ਅਧੂਰੇ ਪਏ ਕਾਰਜ ਜਲਦ ਪੂਰੇ ਹੋਣਗੇ, ਜੋ ਨਵੇਂ ਕਰਵਾਏ ਜਾਣੇ ਹਨ ਉਹਨਾਂ ਦੀ ਵੀ ਸ਼ੁਰੂਆਤ ਹੋਵੇਗੀ। ਇਸ ਮੌਕੇ ਪਿੰਡ ਸੰਗਤਪੁਰ ਸੋਢੀਆਂ ਦੇ ਨਵੇਂ ਚੁਣੇ ਗਏ ਸਰਪੰਚ ਗੁਰਜੰਟ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਵੱਡੇ ਬਹੁਮੱਤ ਦੇ ਨਾਲ ਉਹਨਾਂ ਨੂੰ ਜਿਤਾਇਆ ਗਿਆ ਹੈ। ਇਸ ਲਈ ਉਹ ਪਿੰਡ ਦੇ ਸਰਬਪੱਖੀ ਵਿਕਾਸ ਲਈ ਪੂਰੇ ਜ਼ੋਰ ਨਾਲ ਕੰਮ ਕਰਨਗੇ। ਇਸ ਮੌਕੇ ਨਵੇਂ ਚੁਣੇ ਪੰਚ ਕੁਲਵੀਰ ਕੌਰ, ਦਰਸ਼ਨ ਸਿੰਘ, ਪ੍ਰਦੀਪ ਕੌਰ ਤੇ ਜਸਪਾਲ ਸਿੰਘ ਦਾ ਵੀ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਸਪੈਕਟਰ ਲਖਵੀਰ ਸਿੰਘ, ਸੰਤੂ ਨੰਬਰਦਾਰ, ਗੁਰਵਿੰਦਰ ਸਿੰਘ, ਰੋਮੀ ਸਿੰਘ, ਨਰਿੰਦਰ ਸਿੰਘ ਨੰਨੂ, ਮੰਨਾ ਬਰਾੜ, ਹਰਪ੍ਰੀਤ ਸਿੰਘ ਹੈਪੀ, ਸਵਰਨ ਸਿੰਘ, ਹਰਜੀਤ ਸਿੰਘ, ਗੁਰਚਰਨ ਸਿੰਘ, ਗੁਰਮੁੱਖ ਸਿੰਘ, ਮਨਵੀਰ ਸਿੰਘ, ਗੁਲਸ਼ਨ ਸਿੰਘ, ਸਹਿਤਾਜਵੀਰ ਸਿੰਘ ਆਦਿ ਵੀ ਹਾਜ਼ਰ ਸਨ।