Sunday, November 24, 2024  

ਪੰਜਾਬ

ਲਿੰਗ ਦੀ ਜਾਂਚ ਅਤੇ ਬੱਚੀ ਭਰੂਣ ਹੱਤਿਆ ਰੋਕਣ ਲਈ ਲੋਕ ਲਹਿਰ ਚਲਾਈ ਜਾਵੇ : ਡਾ. ਦਵਿੰਦਰਜੀਤ ਕੌਰ

October 22, 2024

ਸ੍ਰੀ ਫਤਿਹਗੜ੍ਹ ਸਾਹਿਬ/22 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)

ਲਿੰਗ ਅਨੁਪਾਤ ਵਿੱਚ ਸਮਾਨਤਾ ਲਿਆਉਣ , ਲਿੰਗ ਦੀ ਜਾਂਚ ਅਤੇ ਬੱਚੀ ਭਰੂਣ ਹੱਤਿਆ ਨੂੰ ਰੋਕਣ ਅਤੇ ਸਮਾਜ ਵਿੱਚ ਬੇਟੀ ਬਚਾਓ ਬੇਟੀ ਪੜ੍ਹਾਓ ਦੀ ਜਾਗਰੂਕਤਾ ਫੈਲਾਉਣ ਲਈ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਵਿੱਚ ਪੀਸੀਪੀਐਨਡੀਟੀ ਜਿਲ੍ਹਾ ਐਡਵਾਇਜਰੀ ਕਮੇਟੀ ਦੀ ਮੀਟਿੰਗ ਸੱਦੀ ਗਈ। ਪੰਜ ਵੱਖ ਵੱਖ ਮੁੱਦਿਆਂ ਨੂੰ ਬਤੌਰ ਏਜੰਡਾ ਮੀਟਿੰਗ ਵਿੱਚ ਸ਼ਾਮਿਲ ਕੀਤਾ ਗਿਆ ਜਿਨਾਂ ਉੱਪਰ ਵਿਸਥਾਰ ਸਹਿਤ ਚਰਚਾ ਕਰਨ ਉਪਰੰਤ ਸਰਬ ਸੰਮਤੀ ਨਾਲ ਪਾਸ ਕੀਤਾ ਗਿਆ। ਇਸ ਮੌਕੇ ਤੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਲਿੰਗ ਅਨੁਪਾਤ ਵਿੱਚ ਸਮਾਨਤਾ ਲਿਆਉਣ ਲਈ , ਲਿੰਗ ਦੀ ਜਾਂਚ ਤੇ ਬੱਚੀ ਭਰੂਣ ਹੱਤਿਆ ਨੂੰ ਰੋਕਣ ਲਈ ਆਮ ਲੋਕਾਂ ਨੂੰ ਪ੍ਰੇਰਿਤ ਕਰਕੇ ਲੋਕ ਲਹਿਰ ਚਲਾਈ ਜਾਵੇ ਕਿਉਂਕਿ ਆਮ ਲੋਕਾਂ ਦੀ ਸ਼ਮੂਲੀਅਤ ਤੋਂ ਬਿਨਾਂ ਭਰੂਣ ਹੱਤਿਆ ਵਰਗੇ ਕਲੰਕ ਨੂੰ ਮਿਟਾਉਣਾ ਅਸੰਭਵ  ਹੈ। ਉਹਨਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਸਰਕਾਰ ਵੱਲੋਂ ਲੜਕੀਆਂ ਨੂੰ ਵੀ ਲੜਕਿਆਂ ਦੇ ਬਰਾਬਰ ਦੇ ਹੱਕ ਦਿੱਤੇ ਗਏ ਹਨ , ਅਤੇ ਸਰਕਾਰ ਲੜਕੀਆਂ ਦੀ ਭਲਾਈ ਲਈ ਹਰ ਸੰਭਵ ਯਤਨ ਕਰ ਰਹੀ ਹੈ ਇਸ ਲਈ ਲੋਕਾਂ ਨੂੰ ਕੁੜੀ ਅਤੇ ਮੁੰਡੇ ਵਿੱਚ ਫਰਕ ਨਹੀਂ ਸਮਝਣਾ ਚਾਹੀਦਾ ਅਤੇ ਇਸ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਫੜਾਉਣ ਵਿੱਚ ਸਿਹਤ ਵਿਭਾਗ ਦੀ ਮਦਦ ਕਰਨੀ ਚਾਹੀਦੀ। ਉਹਨਾਂ ਪੀਸੀਪੀਐਨਡੀਟੀ ਐਕਟ ਦੀ ਉਲੰਘਣਾ ਕਰਕੇ ਭਰੂਣ ਦੇ ਲਿੰਗ ਦੀ ਜਾਂਚ ਕਰਨ ਅਤੇ ਕਰਵਾਉਣ ਵਾਲਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਜਾਵਾਂ ਅਤੇ ਜੁਰਮਾਨੇ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਜ਼ਿਲਾ ਪਰਿਵਾਰ ਭਲਾਈ ਅਫਸਰ ਕਮ ਨੋਡਲ ਅਫਸਰ ਡਾ. ਦਲਜੀਤ ਕੌਰ ਨੇ ਕਿਹਾ ਕਿ ਸਕੂਲਾਂ , ਸਿਹਤ ਕੇਂਦਰਾਂ, ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾ ਕੇ ਲੜਕੀਆਂ ਨੂੰ ਉਹਨਾਂ ਦੇ ਹੱਕਾਂ ਸਬੰਧੀ ਜਾਗਰੂਕ ਕੀਤਾ ਜਾਵੇ, ਉਹਨਾਂ ਮੀਟਿੰਗ ਦੌਰਾਨ ਹਾਜ਼ਰ ਹੋਏ ਸਵੈ ਸੇਵੀ ਸੰਸਥਾਵਾਂ ਦੇ ਸਮੂਹ ਮੈਂਬਰਾਂ ਨੂੰ ਵੀ ਸਮਾਜ ਵਿੱਚ ਜਾਗਰੂਕਤਾ ਕੈਂਪ ਲਗਾਉਣ ਅਤੇ ਇਹਨਾਂ ਕੈਂਪਾਂ ਵਿੱਚ ਸਿਹਤ ਵਿਭਾਗ ਦੀ ਸਮੂਲੀਅਤ ਕਰਵਾਉਣ ਸਬੰਧੀ ਵੀ ਕਿਹਾ। ਇਸ ਮੌਕੇ ਕਮੇਟੀ ਦੇ ਸਮੂਹ ਮੈਂਬਰ ਹਾਜਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

'ਆਮ ਆਦਮੀ ਪਾਰਟੀ' ਨੇ ਹਿੰਦੂ ਚਿਹਰੇ ਅਮਨ ਅਰੋੜਾ ਨੂੰ 'ਆਪ' ਪੰਜਾਬ ਦਾ ਪ੍ਰਧਾਨ ਕੀਤਾ ਨਿਯੁਕਤ

'ਆਮ ਆਦਮੀ ਪਾਰਟੀ' ਨੇ ਹਿੰਦੂ ਚਿਹਰੇ ਅਮਨ ਅਰੋੜਾ ਨੂੰ 'ਆਪ' ਪੰਜਾਬ ਦਾ ਪ੍ਰਧਾਨ ਕੀਤਾ ਨਿਯੁਕਤ

ਪੰਜਾਬ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; ਛੇ ਗ੍ਰਿਫਤਾਰ

ਪੰਜਾਬ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; ਛੇ ਗ੍ਰਿਫਤਾਰ

ਮਾਤਾ ਗੁਜਰੀ ਕਾਲਜ ਦੇ ਇਨੋਵੇਸ਼ਨ ਸੈੱਲ ਅਤੇ ਮੈਨੇਜਮੈਂਟ ਐਸੋਸੀਏਸ਼ਨ ਨੇ ਕਰਵਾਇਆ 'ਸਟਾਰਟਅੱਪ ਸਪਲੈਸ਼' 

ਮਾਤਾ ਗੁਜਰੀ ਕਾਲਜ ਦੇ ਇਨੋਵੇਸ਼ਨ ਸੈੱਲ ਅਤੇ ਮੈਨੇਜਮੈਂਟ ਐਸੋਸੀਏਸ਼ਨ ਨੇ ਕਰਵਾਇਆ 'ਸਟਾਰਟਅੱਪ ਸਪਲੈਸ਼' 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਰੈੱਡ ਰਿਬਨ ਕਲੱਬ ਨੇ ਪਿੰਡ ਸੈਂਪਲਾ ਵਿਖੇ ਕੱਢੀ ਜਾਗਰੂਕਤਾ ਰੈਲੀ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਰੈੱਡ ਰਿਬਨ ਕਲੱਬ ਨੇ ਪਿੰਡ ਸੈਂਪਲਾ ਵਿਖੇ ਕੱਢੀ ਜਾਗਰੂਕਤਾ ਰੈਲੀ 

ਦੇਸ਼ ਭਗਤ ਯੂਨੀਵਰਸਿਟੀ ਨੇ ਬਿਹਾਰ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸਲਾਹਕਾਰ ਸੈੱਲ ਦੀ ਕੀਤੀ ਸ਼ੁਰੂਆਤ  

ਦੇਸ਼ ਭਗਤ ਯੂਨੀਵਰਸਿਟੀ ਨੇ ਬਿਹਾਰ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸਲਾਹਕਾਰ ਸੈੱਲ ਦੀ ਕੀਤੀ ਸ਼ੁਰੂਆਤ  

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਸ਼ਾ-ਜਾਗਰੂਕਤਾ ਲਈ ਸਮੁਦਾਇਕ ਮੁਹਿੰਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਸ਼ਾ-ਜਾਗਰੂਕਤਾ ਲਈ ਸਮੁਦਾਇਕ ਮੁਹਿੰਮ

ਜਲੰਧਰ ਤੋਂ ਲੰਡਾ ਗੈਂਗ ਦੇ ਦੋ ਮੈਂਬਰ ਗ੍ਰਿਫਤਾਰ

ਜਲੰਧਰ ਤੋਂ ਲੰਡਾ ਗੈਂਗ ਦੇ ਦੋ ਮੈਂਬਰ ਗ੍ਰਿਫਤਾਰ

ਜ਼ਿਲ੍ਹੇ ਦੇ 54 ਪਿੰਡਾਂ ਵਿੱਚ ਠੋਸ ਅਤੇ ਤਰਲ ਕੂੜਾ ਪ੍ਰਬੰਧਨ ਦੇ ਕੰਮ ਮੁਕੰਮਲ: ਡਾ. ਸੋਨਾ ਥਿੰਦ

ਜ਼ਿਲ੍ਹੇ ਦੇ 54 ਪਿੰਡਾਂ ਵਿੱਚ ਠੋਸ ਅਤੇ ਤਰਲ ਕੂੜਾ ਪ੍ਰਬੰਧਨ ਦੇ ਕੰਮ ਮੁਕੰਮਲ: ਡਾ. ਸੋਨਾ ਥਿੰਦ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਕੌਮਾਂਤਰੀ ਪੱਧਰ ਤੇ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿਤਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਨੇ ਦੂਸਰੀ ਵਾਰ ਰਚਿਆ ਇਤਿਹਾਸ : ਪ੍ਰੋ. ਬਡੂੰਗਰ 

ਕੌਮਾਂਤਰੀ ਪੱਧਰ ਤੇ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿਤਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਨੇ ਦੂਸਰੀ ਵਾਰ ਰਚਿਆ ਇਤਿਹਾਸ : ਪ੍ਰੋ. ਬਡੂੰਗਰ