Sunday, November 24, 2024  

ਪੰਜਾਬ

ਕਿਸਾਨ ਅੰਦੋਲਨ ਦਾ ਬਦਲਾ ਲੈਣਾ ਚਾਹੁੰਦੀ ਹੈ ਭਾਜਪਾ ਸਰਕਾਰ: ਆਪ

October 22, 2024

ਚੰਡੀਗੜ੍ਹ, 22 ਅਕਤੂਬਰ

 ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਜਪਾ ਸਰਕਾਰ ਦੇ ਮਾੜੇ ਸ਼ਾਸਨ ਅਤੇ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨਾਲ ਕੀਤੇ ਵਿਸ਼ਵਾਸਘਾਤ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਸਰਕਾਰ ਦੀਆਂ ਸਿਆਸੀ ਚਾਲਾਂ 'ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਭਾਜਪਾ ਵੱਲੋਂ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਦਾ ਬਹਾਦਰੀ ਨਾਲ ਵਿਰੋਧ ਕਰਨ ਵਾਲੇ ਮਿਹਨਤੀ ਪੰਜਾਬੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਸੰਧਵਾਂ ਨੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਦਾ ਉਦੇਸ਼ ਖੇਤੀਬਾੜੀ 'ਤੇ ਕਾਰਪੋਰੇਟ ਨਿਯੰਤਰਣ ਦੀ ਇਜਾਜ਼ਤ ਦੇਣਾ ਸੀ, ਜਿਸ ਨਾਲ ਕਿਸਾਨਾਂ ਦੀ ਰੋਜ਼ੀ-ਰੋਟੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਸਕਦੀ ਸੀ। ਵਿਆਪਕ ਵਿਰੋਧ ਪ੍ਰਦਰਸ਼ਨਾਂ ਦੇ ਬਾਅਦ ਕੇਂਦਰ ਸਰਕਾਰ ਨੂੰ ਇਹ ਕਾਨੂੰਨ ਰੱਦ ਕਰਨੇ ਪਏ ਅਤੇ ਹੁਣ ਭਾਜਪਾ ਇਨ੍ਹਾਂ ਬੇਇਨਸਾਫੀ ਵਾਲੇ ਕਾਨੂੰਨਾਂ ਵਿਰੁੱਧ ਖੜ੍ਹੇ ਲੋਕਾਂ ਤੋਂ ਬਦਲਾ ਲੈਣ ਲਈ ਕੋਝੀਆਂ ਚਾਲਾਂ ਦਾ ਸਹਾਰਾ ਲੈ ਰਹੀ ਹੈ।

ਪੰਜਾਬ ਦੇ ਕਿਸਾਨ ਮਜ਼ਦੂਰਾਂ ਅਤੇ ਵਪਾਰੀਆਂ ਨਾਲ ਮਿਲ ਕੇ ਇਨ੍ਹਾਂ ਕਾਲੇ ਕਾਨੂੰਨਾਂ ਦਾ ਵਿਰੋਧ ਕਰਨ ਲਈ ਇਕਜੁੱਟ ਹੋ ਗਏ ਸਨ। ਉਨ੍ਹਾਂ ਕਿਹਾ ਭਾਜਪਾ ਦੀ ਗੰਦੀ ਰਾਜਨੀਤੀ ਇੱਥੇ ਸਫਲ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹੁਣ ਸਟੋਰੇਜ ਸਪੇਸ ਦੀ ਘਾਟ ਦਾ ਦਾਅਵਾ ਕਰਦੇ ਹੋਏ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀਆਂ ਵਿੱਚ ਰੁਲਣ ਲਈ ਮਜਬੂਰ ਕਰ ਰਹੀ ਹੈ।ਉਨ੍ਹਾਂ ਨੇ ਕਿਹਾ ਇਹ ਕੋਈ ਨਵੀਂ ਚਾਲ ਨਹੀਂ ਹੈ;  ਕੇਂਦਰ ਸਰਕਾਰ ਵੱਲੋਂ ਪਹਿਲਾਂ ਵੀ ਇਸ ਤਰ੍ਹਾਂ ਦੀਆਂ ਕਾਰਵਾਈਆਂ ਕੀਤੀਆਂ ਜਾ ਚੁੱਕੀਆਂ ਹਨ।

ਸੰਧਵਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਟਰਾਂਸਪੋਰਟਰਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।  “ਅਸੀਂ ਉਨ੍ਹਾਂ ਦਾ ਸਮਰਥਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ।  ਅਰਵਿੰਦ ਕੇਜਰੀਵਾਲ ਸਾਡੇ ਕਿਸਾਨਾਂ ਲਈ ਨਿਆਂ ਯਕੀਨੀ ਬਣਾਉਣ ਲਈ ਸਾਡੇ ਨਾਲ ਕੰਮ ਕਰਨ ਲਈ ਸਮਰਪਿਤ ਹਨ।

 ਉਨ੍ਹਾਂ ਸਮੂਹ ਪੰਜਾਬੀਆਂ ਨੂੰ ਭਾਜਪਾ ਦੀ ਫੁੱਟ ਪਾਊ ਰਾਜਨੀਤੀ ਵਿਰੁੱਧ ਇਕਜੁੱਟ ਰਹਿਣ ਲਈ ਕਿਹਾ ਅਤੇ ਕਿਸਾਨ ਭਾਈਚਾਰੇ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਲਈ 'ਆਪ' ਦੀ ਵਚਨਬੱਧਤਾ ਨੂੰ ਦੁਹਰਾਇਆ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

'ਆਮ ਆਦਮੀ ਪਾਰਟੀ' ਨੇ ਹਿੰਦੂ ਚਿਹਰੇ ਅਮਨ ਅਰੋੜਾ ਨੂੰ 'ਆਪ' ਪੰਜਾਬ ਦਾ ਪ੍ਰਧਾਨ ਕੀਤਾ ਨਿਯੁਕਤ

'ਆਮ ਆਦਮੀ ਪਾਰਟੀ' ਨੇ ਹਿੰਦੂ ਚਿਹਰੇ ਅਮਨ ਅਰੋੜਾ ਨੂੰ 'ਆਪ' ਪੰਜਾਬ ਦਾ ਪ੍ਰਧਾਨ ਕੀਤਾ ਨਿਯੁਕਤ

ਪੰਜਾਬ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; ਛੇ ਗ੍ਰਿਫਤਾਰ

ਪੰਜਾਬ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; ਛੇ ਗ੍ਰਿਫਤਾਰ

ਮਾਤਾ ਗੁਜਰੀ ਕਾਲਜ ਦੇ ਇਨੋਵੇਸ਼ਨ ਸੈੱਲ ਅਤੇ ਮੈਨੇਜਮੈਂਟ ਐਸੋਸੀਏਸ਼ਨ ਨੇ ਕਰਵਾਇਆ 'ਸਟਾਰਟਅੱਪ ਸਪਲੈਸ਼' 

ਮਾਤਾ ਗੁਜਰੀ ਕਾਲਜ ਦੇ ਇਨੋਵੇਸ਼ਨ ਸੈੱਲ ਅਤੇ ਮੈਨੇਜਮੈਂਟ ਐਸੋਸੀਏਸ਼ਨ ਨੇ ਕਰਵਾਇਆ 'ਸਟਾਰਟਅੱਪ ਸਪਲੈਸ਼' 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਰੈੱਡ ਰਿਬਨ ਕਲੱਬ ਨੇ ਪਿੰਡ ਸੈਂਪਲਾ ਵਿਖੇ ਕੱਢੀ ਜਾਗਰੂਕਤਾ ਰੈਲੀ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਰੈੱਡ ਰਿਬਨ ਕਲੱਬ ਨੇ ਪਿੰਡ ਸੈਂਪਲਾ ਵਿਖੇ ਕੱਢੀ ਜਾਗਰੂਕਤਾ ਰੈਲੀ 

ਦੇਸ਼ ਭਗਤ ਯੂਨੀਵਰਸਿਟੀ ਨੇ ਬਿਹਾਰ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸਲਾਹਕਾਰ ਸੈੱਲ ਦੀ ਕੀਤੀ ਸ਼ੁਰੂਆਤ  

ਦੇਸ਼ ਭਗਤ ਯੂਨੀਵਰਸਿਟੀ ਨੇ ਬਿਹਾਰ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸਲਾਹਕਾਰ ਸੈੱਲ ਦੀ ਕੀਤੀ ਸ਼ੁਰੂਆਤ  

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਸ਼ਾ-ਜਾਗਰੂਕਤਾ ਲਈ ਸਮੁਦਾਇਕ ਮੁਹਿੰਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਸ਼ਾ-ਜਾਗਰੂਕਤਾ ਲਈ ਸਮੁਦਾਇਕ ਮੁਹਿੰਮ

ਜਲੰਧਰ ਤੋਂ ਲੰਡਾ ਗੈਂਗ ਦੇ ਦੋ ਮੈਂਬਰ ਗ੍ਰਿਫਤਾਰ

ਜਲੰਧਰ ਤੋਂ ਲੰਡਾ ਗੈਂਗ ਦੇ ਦੋ ਮੈਂਬਰ ਗ੍ਰਿਫਤਾਰ

ਜ਼ਿਲ੍ਹੇ ਦੇ 54 ਪਿੰਡਾਂ ਵਿੱਚ ਠੋਸ ਅਤੇ ਤਰਲ ਕੂੜਾ ਪ੍ਰਬੰਧਨ ਦੇ ਕੰਮ ਮੁਕੰਮਲ: ਡਾ. ਸੋਨਾ ਥਿੰਦ

ਜ਼ਿਲ੍ਹੇ ਦੇ 54 ਪਿੰਡਾਂ ਵਿੱਚ ਠੋਸ ਅਤੇ ਤਰਲ ਕੂੜਾ ਪ੍ਰਬੰਧਨ ਦੇ ਕੰਮ ਮੁਕੰਮਲ: ਡਾ. ਸੋਨਾ ਥਿੰਦ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਕੌਮਾਂਤਰੀ ਪੱਧਰ ਤੇ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿਤਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਨੇ ਦੂਸਰੀ ਵਾਰ ਰਚਿਆ ਇਤਿਹਾਸ : ਪ੍ਰੋ. ਬਡੂੰਗਰ 

ਕੌਮਾਂਤਰੀ ਪੱਧਰ ਤੇ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿਤਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਨੇ ਦੂਸਰੀ ਵਾਰ ਰਚਿਆ ਇਤਿਹਾਸ : ਪ੍ਰੋ. ਬਡੂੰਗਰ