Wednesday, October 23, 2024  

ਪੰਜਾਬ

ਧਾਲੀਵਾਲ ਨੇ ਭਾਜਪਾ ਨੂੰ ਦਿੱਤੀ ਚੇਤਾਵਨੀ, ਕਿਹਾ- ਘਟੀਆ ਰਾਜਨੀਤੀ ਬੰਦ ਕਰੋ, ਨਹੀਂ ਤਾਂ ਬਹੁਤ ਮਹਿੰਗਾ ਪਵੇਗਾ

October 22, 2024

ਚੰਡੀਗੜ੍ਹ, 22 ਅਕਤੂਬਰ

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਧੀਮੀ ਹੋਣ ਦੇ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਭਾਜਪਾ ਦੀ ਸਖ਼ਤ ਆਲੋਚਨਾ ਕੀਤੀ ਹੈ।  ਪਾਰਟੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨ ਅੰਦੋਲਨ ਦਾ ਬਦਲਾ ਪੰਜਾਬ ਦੇ ਕਿਸਾਨਾਂ ਤੋਂ ਲੈ ਰਹੀ ਹੈ।

‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਅੱਜ ਤੱਕ ਕਿਸੇ ਵੀ ਕੇਂਦਰ ਸਰਕਾਰ ਨੇ ਪੰਜਾਬ ਨਾਲ ਇੰਨਾ ਮਾੜਾ ਸਲੂਕ ਨਹੀਂ ਕੀਤਾ। ਧਾਲੀਵਾਲ ਨੇ ਭਾਜਪਾ ਨੂੰ ਚੇਤਾਵਨੀ ਦਿੱਤੀ ਕਿ ਉਹ ਅਜਿਹੀ ਘਟੀਆ ਰਾਜਨੀਤੀ ਕਰਨਾ ਬੰਦ ਕਰੇ ਨਹੀਂ ਤਾਂ ਬਹੁਤ ਮਹਿੰਗਾ ਪਵੇਗਾ। ਇਸ ਨਾਲ ਪੰਜਾਬ ਵਿੱਚ ਭਾਜਪਾ ਨੂੰ ਭਾਰੀ ਨੁਕਸਾਨ ਹੋਵੇਗਾ। 

 ‘ਆਪ’ ਆਗੂ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਿੱਤਰ ਅਡਾਨੀ ਨੂੰ ਫਾਇਦਾ ਪਹੁੰਚਾਉਣ ਲਈ ਅਜਿਹਾ ਜਾਣਬੁੱਝ ਕੇ ਕੀਤਾ ਜਾ ਰਿਹਾ ਹੈ, ਤਾਂ ਜੋ ਕਿਸਾਨ ਪੂੰਜੀਪਤੀਆਂ ’ਤੇ ਨਿਰਭਰ ਹੋ ਸਕਣ।  ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ, ਮਜ਼ਦੂਰ ਅਤੇ ਕਮਿਸ਼ਨ ਏਜੰਟਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਭਾਜਪਾ ਸਰਕਾਰ ਅੱਖਾਂ ਬੰਦ ਕਰਕੇ ਬੈਠੀ ਹੈ। 

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਤੋਂ ਬਦਲਾ ਲੈਣ ਲਈ ਜਾਣਬੁੱਝ ਕੇ ਗੁਦਾਮ ਖਾਲੀ ਨਹੀਂ ਕਰਵਾਏ।  ਸਾਡੇ ਅਧਿਕਾਰੀਆਂ ਨੇ ਕੇਂਦਰੀ ਅਧਿਕਾਰੀਆਂ ਨੂੰ ਕਈ ਵਾਰ ਪੱਤਰ ਲਿਖੇ।  ਮੁੱਖ ਮੰਤਰੀ ਭਗਵੰਤ ਮਾਨ ਖੁਦ ਕੇਂਦਰੀ ਮੰਤਰੀ ਨੂੰ ਮਿਲੇ ਪਰ ਉਨ੍ਹਾਂ ਨੇ ਕੁਝ ਨਹੀਂ ਕੀਤਾ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਕਿਸਾਨਾਂ ਅਤੇ ਕਮਿਸ਼ਨ ਏਜੰਟਾਂ ਦੇ ਨਾਲ ਖੜ੍ਹੀ ਹੈ।ਅਸੀਂ ਪੂਰੀ ਕੋਸ਼ਿਸ਼ ਕਰ ਰਹੇ ਹਾਂ ਕਿ ਕਿਸਾਨਾਂ ਦੀਆਂ ਫ਼ਸਲਾਂ ਦਾ ਹਰ ਇਕ ਦਾਣਾ ਉਠਾਇਆ ਜਾਵੇ । ਮੈਂ ਸਰਕਾਰ ਦੀ ਤਰਫੋਂ ਕਿਸਾਨਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਅਸੀਂ ਤੁਹਾਡਾ ਕੋਈ ਨੁਕਸਾਨ ਨਹੀਂ ਹੋਣ ਦੇਵਾਂਗੇ।  ਕੇਂਦਰ ਸਰਕਾਰ ਭਾਵੇਂ ਜਿੰਨੀਆਂ ਮਰਜ਼ੀ ਸਾਜ਼ਿਸ਼ਾਂ ਕਰ ਲਵੇ, ਅਸੀਂ ਉਨ੍ਹਾਂ ਦੀਆਂ ਸਾਜ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦੇਵਾਂਗੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਕਿਸਾਨਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਇਹ ਭਾਜਪਾ ਦੀ ਪੰਜਾਬ ਪ੍ਰਤੀ ਨਫਰਤ ਨੂੰ ਦਰਸਾਉਂਦਾ ਹੈ - ਮਲਵਿੰਦਰ ਕੰਗ

ਕਿਸਾਨਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਇਹ ਭਾਜਪਾ ਦੀ ਪੰਜਾਬ ਪ੍ਰਤੀ ਨਫਰਤ ਨੂੰ ਦਰਸਾਉਂਦਾ ਹੈ - ਮਲਵਿੰਦਰ ਕੰਗ

ਕਿਸਾਨਾਂ ਲਈ ਮੁਸੀਬਤ ਪੈਦਾ ਕਰਨ ਲਈ ਗੰਦੀ ਰਾਜਨੀਤੀ ਕਰ ਰਹੀ ਹੈ ਭਾਜਪਾ : ਹਰਪਾਲ ਚੀਮਾ

ਕਿਸਾਨਾਂ ਲਈ ਮੁਸੀਬਤ ਪੈਦਾ ਕਰਨ ਲਈ ਗੰਦੀ ਰਾਜਨੀਤੀ ਕਰ ਰਹੀ ਹੈ ਭਾਜਪਾ : ਹਰਪਾਲ ਚੀਮਾ

ਸਰਕਾਰੀ ਮਿਡਲ ਸਕੂਲ ਸਿੱਧਵਾਂ ਵਿਖੇ ਅਧਿਆਪਕ ਮਾਪੇ ਮਿਲਣੀ 'ਚ ਨਵੀਂ ਚੁਣੀ ਪੰਚਾਇਤ ਨੇ ਕੀਤੀ ਸ਼ਮੂਲੀਅਤ

ਸਰਕਾਰੀ ਮਿਡਲ ਸਕੂਲ ਸਿੱਧਵਾਂ ਵਿਖੇ ਅਧਿਆਪਕ ਮਾਪੇ ਮਿਲਣੀ 'ਚ ਨਵੀਂ ਚੁਣੀ ਪੰਚਾਇਤ ਨੇ ਕੀਤੀ ਸ਼ਮੂਲੀਅਤ

ਕਿਸਾਨ ਅੰਦੋਲਨ ਦਾ ਬਦਲਾ ਲੈਣਾ ਚਾਹੁੰਦੀ ਹੈ ਭਾਜਪਾ ਸਰਕਾਰ: ਆਪ

ਕਿਸਾਨ ਅੰਦੋਲਨ ਦਾ ਬਦਲਾ ਲੈਣਾ ਚਾਹੁੰਦੀ ਹੈ ਭਾਜਪਾ ਸਰਕਾਰ: ਆਪ

ਲਿੰਗ ਦੀ ਜਾਂਚ ਅਤੇ ਬੱਚੀ ਭਰੂਣ ਹੱਤਿਆ ਰੋਕਣ ਲਈ ਲੋਕ ਲਹਿਰ ਚਲਾਈ ਜਾਵੇ : ਡਾ. ਦਵਿੰਦਰਜੀਤ ਕੌਰ

ਲਿੰਗ ਦੀ ਜਾਂਚ ਅਤੇ ਬੱਚੀ ਭਰੂਣ ਹੱਤਿਆ ਰੋਕਣ ਲਈ ਲੋਕ ਲਹਿਰ ਚਲਾਈ ਜਾਵੇ : ਡਾ. ਦਵਿੰਦਰਜੀਤ ਕੌਰ

'ਆਪ' ਨੇ ਕਿਸਾਨ ਅੰਦੋਲਨ ਦੇ ਬਦਲੇ ਵਜੋਂ ਪੰਜਾਬ ਦੇ ਕਿਸਾਨਾਂ ਨੂੰ ਨਿਸ਼ਾਨਾ ਬਣਾਉਣ ਲਈ ਭਾਜਪਾ ਦੀ ਕੀਤੀ ਨਿੰਦਾ

'ਆਪ' ਨੇ ਕਿਸਾਨ ਅੰਦੋਲਨ ਦੇ ਬਦਲੇ ਵਜੋਂ ਪੰਜਾਬ ਦੇ ਕਿਸਾਨਾਂ ਨੂੰ ਨਿਸ਼ਾਨਾ ਬਣਾਉਣ ਲਈ ਭਾਜਪਾ ਦੀ ਕੀਤੀ ਨਿੰਦਾ

ਪੰਜਾਬ ਸਿੱਖਿਆ ਖੇਤਰ ਵਿੱਚ ਕ੍ਰਾਂਤੀ ਦੀ ਦਹਿਲੀਜ਼ 'ਤੇ: ਮਾਨ

ਪੰਜਾਬ ਸਿੱਖਿਆ ਖੇਤਰ ਵਿੱਚ ਕ੍ਰਾਂਤੀ ਦੀ ਦਹਿਲੀਜ਼ 'ਤੇ: ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸਿੱਖਿਆ ਤੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ-ਕੈਬਨਿਟ ਮੰਤਰੀ ਤਰੁਨਪ੍ਰੀਤ ਸੌਂਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸਿੱਖਿਆ ਤੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ-ਕੈਬਨਿਟ ਮੰਤਰੀ ਤਰੁਨਪ੍ਰੀਤ ਸੌਂਦ

ਸੰਗਤਪੁਰ ਸੋਢੀਆਂ ਦੀ ਨਵੀਂ ਚੁਣੀ ਪੰਚਾਇਤ ਦਾ ਵਿਧਾਇਕ ਰਾਏ ਨੇ ਕੀਤਾ ਸਨਮਾਨ

ਸੰਗਤਪੁਰ ਸੋਢੀਆਂ ਦੀ ਨਵੀਂ ਚੁਣੀ ਪੰਚਾਇਤ ਦਾ ਵਿਧਾਇਕ ਰਾਏ ਨੇ ਕੀਤਾ ਸਨਮਾਨ

ਤੀਰਥ ਸਿੰਘ ਕਪੂਰਗੜ੍ਹ ਦਾ

ਤੀਰਥ ਸਿੰਘ ਕਪੂਰਗੜ੍ਹ ਦਾ "ਬੈਸਟ ਯੂਥ ਬਲੱਡ ਡੋਨਰ ਤੇ ਬੈਸਟ ਯੂਥ ਮੋਟੀਵੇਟਰ ਐਵਾਰਡ" ਨਾਲ ਸਨਮਾਨ