ਸ੍ਰੀ ਫ਼ਤਹਿਗੜ੍ਹ ਸਾਹਿਬ/22 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)
ਸਰਕਾਰੀ ਮਿਡਲ ਸਕੂਲ ਸਿੱਧਵਾਂ ਵਿਖੇ ਸਕੂਲ ਦੇ ਇੰਚਾਰਜ ਮਨਮੋਹਨ ਰਾਏ ਥਾਪਰ ਦੀ ਅਗਵਾਈ ਵਿੱਚ ਅਧਿਆਪਕ ਮਾਪੇ ਮਿਲਣੀ ਕਰਵਾਈ ਗਈ।ਇਸ ਮੌਕੇ ਪਿੰਡ ਦੀ ਨਵੀਂ ਚੁਣੀ ਗਈ ਪੰਚਾਇਤ ਵੱਲੋਂ ਸ਼ਮੂਲੀਅਤ ਕੀਤੀ ਗਈ ਜਿਨਾਂ ਦਾ ਸਕੂਲ ਦੇ ਸਟਾਫ ਵੱਲੋਂ ਸਵਾਗਤ ਕੀਤਾ ਗਿਆ।ਮਿਲਣੀ ਦੀ ਸ਼ੁਰੂਆਤ ਪਿੰਡ ਦੇ ਸਰਪੰਚ ਹਰਪਾਲ ਸਿੰਘ ਨੇ ਰੀਬਨ ਕੱਟ ਕੇ ਕੀਤੀ।ਇਸ ਮੌਕੇ ਸਕੂਲ ਦੇ ਇੰਚਾਰਜ ਮਨਮੋਹਨ ਰਾਏ ਥਾਪਰ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਅਤੇ ਪੰਚਾਇਤ ਮੈਂਬਰਾਂ ਨੂੰ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।ਨਵੀਂ ਚੁਣੀ ਗਈ ਪੰਚਾਇਤ ਵੱਲੋਂ ਸਕੂਲ ਦੇ ਸਟਾਫ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਬੰਸ ਸਿੰਘ,ਜੋਗਿੰਦਰ ਸਿੰਘ,ਚੇਅਰਮੈਨ ਰਾਜਵਿੰਦਰ ਕੌਰ ਅਤੇ ਲੈਕਚਰਾਰ ਮਨਪ੍ਰੀਤ ਸਿੰਘ ਵੀ ਮੌਜ਼ੂਦ ਸਨ।