Saturday, November 16, 2024  

ਪੰਜਾਬ

ਜ਼ਿਲ੍ਹੇ ਦੇ ਕਰੀਬ 68,157 ਪੈਨਸ਼ਨ ਲਾਭਪਾਤਰੀਆਂ ਨੂੰ ਦਿੱਤਾ 91.64 ਕਰੋੜ ਰੁਪਏ ਤੋਂ ਵੱਧ ਦਾ ਲਾਭ

October 23, 2024
ਸ੍ਰੀ ਫ਼ਤਹਿਗੜ੍ਹ ਸਾਹਿਬ/23 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)

ਮੁੱਖ ਮੰਤਰੀ, ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਨੂੰ ਦੇਣ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ। ਇਸੇ ਤਹਿਤ ਜ਼ਿਲ੍ਹੇ ਵਿੱਚ ਵੱਖ ਵੱਖ ਪੈਨਸ਼ਨ ਸਕੀਮਾਂ ਦੇ ਕਰੀਬ 68,157 ਲਾਭਪਾਤਰੀਆਂ ਨੂੰ ਜਨਵਰੀ 2024 ਤੋਂ ਸਤੰਬਰ 2024 ਤਕ ਕਰੀਬ 91 ਕਰੋੜ 64 ਲੱਖ 11 ਹਜ਼ਾਰ 500 ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਤਰੱਕੀ ਵਾਸਤੇ ਵੱਖੋ-ਵੱਖ ਕਦਮ ਚੁੱਕੇ ਜਾ ਰਹੇ ਹਨ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤਕ ਪੁੱਜਦਾ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ। ਉਹਨਾਂ ਅਪੀਲ ਕੀਤੀ ਕਿ ਯੋਗ ਲਾਭਪਾਤਰੀ ਇਹਨਾਂ ਸਕੀਮਾਂ ਦਾ ਲਾਭ ਸੇਵਾ ਕੇਂਦਰਾਂ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਵਿੱਚ ਲਾਏ ਜਾਂਦੇ ਸੁਵਿਧਾ ਕੈਂਪਾਂ ਵਿੱਚ ਪੁੱਜ ਕੇ ਵੀ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ ਹੈਲਪਲਾਈਨ ਨੰਬਰ "1076" ਉੱਤੇ ਕਾਲ ਕਰ ਕੇ ਵੀ ਇਹਨਾਂ ਸੇਵਾਵਾਂ ਦਾ ਲਾਭ ਲਿਆ ਜਾ ਸਕਦਾ ਹੈ।ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜਨਵਰੀ 2024 ਤੋਂ ਅਕਤੂਬਰ 2024 ਤਕ ਆਸ਼ਰਿਤ ਪੈਨਸ਼ਨ ਦੇ ਕਰੀਬ 4,416 ਲਾਭਪਾਤਰੀਆਂ ਨੂੰ ਕਰੀਬ 05,94,31,500 ਰੁਪਏ, ਕਰੀਬ 5,801 ਦਿਵਿਆਂਗ ਪੈਨਸ਼ਨਰਾਂ ਨੂੰ ਲਗਪਗ 07,79,38,500 ਰੁਪਏ,  ਲਗਪਗ 13,997 ਵਿਧਵਾ ਪੈਨਸ਼ਨਰਾਂ ਨੂੰ ਕਰੀਬ 18,74,56,500 ਰੁਪਏ ਅਤੇ ਬੁਢਾਪਾ ਪੈਨਸ਼ਨ ਦੇ ਕਰੀਬ 43,943 ਲਾਭਪਾਤਰੀਆਂ ਨੂੰ ਲਗਪਗ 59,15,85,000 ਰੁਪਏ ਦੀ ਅਦਾਇਗੀ ਕੀਤੀ ਗਈ ਹੈ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪ੍ਰਵਾਸੀਆਂ ਵੱਲੋਂ ਜ਼ਮੀਨ ਖਰੀਦਣ 'ਤੇ ਪਾਬੰਦੀ ਲਗਾਉਣ ਹਿੱਤ ਪੰਜਾਬ ਸਰਕਾਰ ਫੌਰੀ ਕਾਨੂੰਨ ਬਣਾਵੇ : ਟਿਵਾਣਾ

ਪ੍ਰਵਾਸੀਆਂ ਵੱਲੋਂ ਜ਼ਮੀਨ ਖਰੀਦਣ 'ਤੇ ਪਾਬੰਦੀ ਲਗਾਉਣ ਹਿੱਤ ਪੰਜਾਬ ਸਰਕਾਰ ਫੌਰੀ ਕਾਨੂੰਨ ਬਣਾਵੇ : ਟਿਵਾਣਾ

ਜ਼ਿਲ੍ਹੇ ਦੇ ਨਵੇਂ ਚੁਣੇ 2457 ਪੰਚਾਂ ਨੂੰ ਕੈਬਨਟ ਮੰਤਰੀ ਤਰੁਨਪ੍ਰੀਤ ਸੌਂਦ ਚੁਕਾਉਣਗੇ ਸਹੁੰ

ਜ਼ਿਲ੍ਹੇ ਦੇ ਨਵੇਂ ਚੁਣੇ 2457 ਪੰਚਾਂ ਨੂੰ ਕੈਬਨਟ ਮੰਤਰੀ ਤਰੁਨਪ੍ਰੀਤ ਸੌਂਦ ਚੁਕਾਉਣਗੇ ਸਹੁੰ

ਰਾਣਾ ਹਸਪਤਾਲ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਰਾਣਾ ਹਸਪਤਾਲ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਬਾਲ ਦਿਵਸ ਨੂੰ ਸਮਰਪਿਤ ਸਮਾਗਮ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਬਾਲ ਦਿਵਸ ਨੂੰ ਸਮਰਪਿਤ ਸਮਾਗਮ

ਮਾਤਾ ਗੁਜਰੀ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ

ਮਾਤਾ ਗੁਜਰੀ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ

ਬੀ.ਜੈਡ.ਐਸ.ਐਫ.ਐਸ. ਖਾਲਸਾ ਸਕੂਲ ਸਰਹਿੰਦ ਵਿਖੇ ਮਨਾਇਆ ਗਿਆ ਗੁਰਪੁਰਬ

ਬੀ.ਜੈਡ.ਐਸ.ਐਫ.ਐਸ. ਖਾਲਸਾ ਸਕੂਲ ਸਰਹਿੰਦ ਵਿਖੇ ਮਨਾਇਆ ਗਿਆ ਗੁਰਪੁਰਬ

ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅਵਾਰਡ ਜੇਤੂ ਪ੍ਰੋਟੈਕਟਡ ਕਲਟੀਵੇਸ਼ਨ ਫਾਰਮਾਂ ਦਾ ਕੀਤਾ ਦੌਰਾ

ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅਵਾਰਡ ਜੇਤੂ ਪ੍ਰੋਟੈਕਟਡ ਕਲਟੀਵੇਸ਼ਨ ਫਾਰਮਾਂ ਦਾ ਕੀਤਾ ਦੌਰਾ

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜਾ ਐਨ.ਐਸ.ਐਸ ਕੈਂਪ 

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜਾ ਐਨ.ਐਸ.ਐਸ ਕੈਂਪ 

ਸਿਹਤ ਵਿਭਾਗ ਡੇਂਗੂ ਦੇ ਪਾਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਸਿਹਤ ਵਿਭਾਗ ਡੇਂਗੂ ਦੇ ਪਾਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ ਸਮਾਗਮ