ਸ੍ਰੀ ਫ਼ਤਹਿਗੜ੍ਹ ਸਾਹਿਬ/24 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)
ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਪ੍ਰਿੰਸੀਪਲ ਡਾ. ਵਨੀਤਾ ਗਰਗ ਦੀ ਯੋਗ ਅਗਵਾਈ ਅਧੀਨ ਕਾਲਜ ਦੇ ਈਕੋ ਕਲੱਬ ਵੱਲੋਂ ਦੀਵਾਲੀ ਦੇ ਪਾਵਨ ਪਰਵ ਨੂੰ ਸਮਰਪਿਤ 'ਈਕੋ ਫਰੈਂਡਲੀ ਦੀਵਾਲੀ' 'ਪ੍ਰਤੀਯੋਗਿਤਾ ਕਾਰਵਾਈ ਗਈ। ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਵੱਲੋਂ ਦੀਵੇ, ਮੋਮਬੱਤੀਆਂ, ਰੰਗੋਲੀ, ਪੋਸਟਰ ਅਤੇ ਸਜਾਵਟੀ ਸਮਾਨ ਬਣਾਇਆ ਗਿਆ। ਇਸ ਮੁਕਾਬਲੇ ਦਾ ਮੁੱਖ ਮਕਸਦ ਪ੍ਰਦੂਸ਼ਣ ਰੋਕਣ ਅਤੇ ਵਾਤਾਵਰਨ ਦੀ ਸੰਭਾਲ ਦੇ ਤਰੀਕਿਆਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨਾ ਸੀ। ਕਾਲਜ ਦੇ ਪ੍ਰਿੰਸੀਪਲ ਡਾ. ਵਨੀਤਾ ਗਰਗ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਮਹੱਤਵ ਬਾਰੇ ਦੱਸਦੇ ਹੋਏ ਉਨ੍ਹਾਂ ਨੂੰ ਈਕੋ ਫਰੈਂਡਲੀ ਦੀਵਾਲੀ ਮਨਾਉਣ ਲਈ ਉਤਸ਼ਾਹਿਤ ਕੀਤਾ। ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ । ਮੁਕਾਬਲੇ ਵਿੱਚ ਰਵੀ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਜਦੋਂ ਕਿ ਈਸ਼ਾ ਦੂਜੇ ਸਥਾਨ ਅਤੇ ਅਤੇ ਸਿਮਰਨਜੀਤ ਕੌਰ ਤੀਜੇ ਸਥਾਨ ਤੇ ਰਹੀ। ਜੱਜਮੈਂਟ ਦੀ ਭੂਮਿਕਾ ਪ੍ਰੋ. ਨਵਜੋਤ ਕੌਰ ਅਤੇ ਡਾ. ਸਤਪਾਲ ਸਿੰਘ ਵੱਲੋਂ ਨਿਭਾਈ ਗਈ। ਇਸ ਮੌਕੇ ਕਾਲਜ ਦਾ ਸਟਾਫ਼,ਵਿਦਿਆਰਥੀ ਅਤੇ ਈਕੋ ਕਲੱਬ ਦੀ ਪੂਰੀ ਟੀਮ ਹਾਜ਼ਰ ਸੀ।