Tuesday, January 21, 2025  

ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਦਾ ਜਿਮਨੀ ਚੋਣ ਨਾ ਲੜਨ ਦਾ ਫੈਸਲਾ ਉਸ ਦੇ ਸਿਆਸੀ ਦੀਵਾਲੀਏਪਨ ਦਾ ਪਰਦਾਫਾਸ਼ ਕਰਦਾ ਹੈ: ਆਪ

October 24, 2024

ਚੰਡੀਗੜ੍ਹ, 24 ਅਕਤੂਬਰ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਬੁਲਾਰੇ ਪਵਨ ਕੁਮਾਰ ਟੀਨੂੰ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨਾ ਲੜਨ ਦੇ ਫੈਸਲੇ 'ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਅਕਾਲੀ ਦਲ ਬਾਦਲ ਹੁਣ ਸਿਆਸੀ ਤੌਰ 'ਤੇ ਕਮਜ਼ੋਰ ਹੋ ਚੁੱਕੀ ਹੈ। ਪੰਜਾਬ ਵਿੱਚ ਉਹ ਅਪ੍ਰਸੰਗਿਕ ਹੋ ਗਿਆ ਹੈ ਅਤੇ ਭਾਜਪਾ ਦੇ ਡਰ ਅੱਗੇ ਝੁਕ ਰਹੀ ਹੈ।

 ਪਵਨ ਟੀਨੂੰ ਨੇ ਕਿਹਾ ਕਿ ਇਹ ਫੈਸਲਾ ਦਰਸਾਉਂਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਭਾਰਤੀ ਜਨਤਾ ਪਾਰਟੀ ਦੇ ਦਬਾਅ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਇਹ ਚੋਣਾਂ ਨਾ ਲੜਨ ਦਾ ਉਸ ਦਾ ਫੈਸਲਾ ਉਸ ਦੇ ਸਿਆਸੀ ਦੀਵਾਲੀਏਪਨ ਨੂੰ ਦਰਸਾਉਂਦਾ ਹੈ।  ਇਹ ਫੈਸਲਾ ਪੰਜਾਬ ਅਤੇ ਸੂਬੇ ਦੇ ਸੰਘਰਸ਼ਸ਼ੀਲ ਕਿਸਾਨਾਂ ਦੀਆਂ ਲੋੜਾਂ ਨੂੰ ਵੀ ਨਜ਼ਰਅੰਦਾਜ਼ ਕਰਦਾ ਹੈ।

 ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕਿਸੇ ਸਮੇਂ ਇਨ੍ਹਾਂ ਵਿਧਾਨ ਸਭਾ ਹਲਕਿਆਂ ਵਿੱਚ ਅਹਿਮ ਸਮਰਥਨ ਹਾਸਲ ਸੀ ਪਰ ਅੱਜ ਇਨ੍ਹਾਂ ਦੀ ਚੋਣਾਂ ਵਿੱਚੋਂ ਗੈਰਹਾਜ਼ਰੀ ਉਨ੍ਹਾਂ ਦੇ ਸਿਆਸੀ ਪਤਨ ਦਾ ਸਪੱਸ਼ਟ ਸੰਕੇਤ ਹੈ। ਉਨ੍ਹਾਂ ਕਿਹਾ ਕਿ ਹੁਣ ਤਾਂ ਲੋਕ ਵੀ ਮੰਨਣ ਲੱਗ ਪਏ ਹਨ ਕਿ ਅਕਾਲੀ ਦਲ ਅਤੇ ਇਸ ਦੀ ਉੱਚ ਲੀਡਰਸ਼ਿਪ ਭਾਜਪਾ ਤੋਂ ਡਰਦੀ ਹੈ। ਟੀਨੂੰ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਚੋਣ ਵਿਚ ਭਾਜਪਾ ਅਤੇ ਕਾਂਗਰਸ ਦੋਵਾਂ ਨੂੰ ਨਕਾਰ ਦੇਣਗੇ ਕਿਉਂਕਿ ਦੋਵਾਂ ਪਾਰਟੀਆਂ ਨੇ ਪੰਜਾਬ ਅਤੇ ਇਸ ਦੇ ਕਿਸਾਨਾਂ ਨੂੰ ਇਤਿਹਾਸਕ ਤੌਰ 'ਤੇ ਅਣਗੌਲਿਆ ਕੀਤਾ ਹੈ।

ਟੀਨੂੰ ਨੇ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਦਾ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਚੋਣ ਪੰਜਾਬ ਲਈ ਸੈਮੀਫਾਈਨਲ ਹੈ।  ਆਮ ਆਦਮੀ ਪਾਰਟੀ ਨੇ ਸਾਫ਼-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਸਮੇਤ ਆਪਣੇ ਸਾਰੇ ਵਾਅਦੇ ਪੂਰੇ ਕੀਤੇ ਹਨ। ਜਨਤਾ ਜ਼ਰੂਰ ਸਾਡਾ ਸਾਥ ਦੇਵੇਗੀ।  ਉਨ੍ਹਾਂ ਲੋਕਾਂ ਨੂੰ ਡਰ ਦੀ ਪੁਰਾਣੀ ਰਾਜਨੀਤੀ ਨੂੰ ਨਕਾਰ ਕੇ ਪੰਜਾਬ ਨੂੰ ਇਕਜੁੱਟ ਕਰਨ ਅਤੇ ਮਜ਼ਬੂਤ ਬਣਾਉਣ ਦੀ ਅਪੀਲ ਕਰਦਿਆਂ ਦਾਅਵਾ ਕੀਤਾ ਕਿ ‘ਆਪ’ ਦੇ ਉਮੀਦਵਾਰ ਸਾਰੀਆਂ ਚਾਰ ਸੀਟਾਂ ’ਤੇ ਵੱਡੀ ਜਿੱਤ ਹਾਸਲ ਕਰਨਗੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਚੰਡੀਗੜ੍ਹ: ਸਿਲੰਡਰ ਦੀ ਅੱਗ ਲੱਗਣ ਨਾਲ ਦੋ ਬੱਚੇ ਝੁਲਸੇ

ਚੰਡੀਗੜ੍ਹ: ਸਿਲੰਡਰ ਦੀ ਅੱਗ ਲੱਗਣ ਨਾਲ ਦੋ ਬੱਚੇ ਝੁਲਸੇ

ਦਸੰਬਰ 'ਚ ਭਾਰਤ ਦੇ ਇਲੈਕਟ੍ਰੋਨਿਕਸ ਸਾਮਾਨ ਦੀ ਬਰਾਮਦ 35 ਫੀਸਦੀ ਵਧ ਕੇ ਰਿਕਾਰਡ ਉੱਚ ਪੱਧਰ 'ਤੇ ਪਹੁੰਚ ਗਈ ਹੈ

ਦਸੰਬਰ 'ਚ ਭਾਰਤ ਦੇ ਇਲੈਕਟ੍ਰੋਨਿਕਸ ਸਾਮਾਨ ਦੀ ਬਰਾਮਦ 35 ਫੀਸਦੀ ਵਧ ਕੇ ਰਿਕਾਰਡ ਉੱਚ ਪੱਧਰ 'ਤੇ ਪਹੁੰਚ ਗਈ ਹੈ

ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ

ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ

ਪ੍ਰਸ਼ਾਸਕ ਗੁਲਾਬਚੰਦ ਕਟਾਰੀਆ ਨੇ ਚੰਡੀਗੜ੍ਹ ਵਿੱਚ ਸੀਟੀਯੂ ਦੀਆਂ 60 ਨਵੀਆਂ ਬੱਸਾਂ ਨੂੰ ਹਰੀ ਝੰਡੀ ਦੇ ਦਿੱਤੀ।

ਪ੍ਰਸ਼ਾਸਕ ਗੁਲਾਬਚੰਦ ਕਟਾਰੀਆ ਨੇ ਚੰਡੀਗੜ੍ਹ ਵਿੱਚ ਸੀਟੀਯੂ ਦੀਆਂ 60 ਨਵੀਆਂ ਬੱਸਾਂ ਨੂੰ ਹਰੀ ਝੰਡੀ ਦੇ ਦਿੱਤੀ।

PGI-Chandigarh ਨੇ liver ਕਲੀਨਿਕ ਲਈ ਵਿਸ਼ੇਸ਼ ਵਾਕ-ਇਨ OPD ਸ਼ੁਰੂ ਕੀਤੀ

PGI-Chandigarh ਨੇ liver ਕਲੀਨਿਕ ਲਈ ਵਿਸ਼ੇਸ਼ ਵਾਕ-ਇਨ OPD ਸ਼ੁਰੂ ਕੀਤੀ

'ਅਸੁਰੱਖਿਅਤ' ਐਲਾਨੀ ਚੰਡੀਗੜ੍ਹ 'ਚ ਡੀਸੀ ਦਫ਼ਤਰ ਨੇੜੇ ਇਮਾਰਤ ਢਹਿ ਗਈ

'ਅਸੁਰੱਖਿਅਤ' ਐਲਾਨੀ ਚੰਡੀਗੜ੍ਹ 'ਚ ਡੀਸੀ ਦਫ਼ਤਰ ਨੇੜੇ ਇਮਾਰਤ ਢਹਿ ਗਈ

ਦਰੱਖਤ ਨਾਲ ਟਕਰਾਈ BMW, ਏਅਰਬੈਗ ਵੀ ਖੁੱਲ੍ਹੇ ਪਰ 10 ਸਾਲ ਦੇ ਬੱਚੇ ਨੂੰ ਨਹੀਂ ਬਚਾਇਆ ਜਾ ਸਕਿਆ

ਦਰੱਖਤ ਨਾਲ ਟਕਰਾਈ BMW, ਏਅਰਬੈਗ ਵੀ ਖੁੱਲ੍ਹੇ ਪਰ 10 ਸਾਲ ਦੇ ਬੱਚੇ ਨੂੰ ਨਹੀਂ ਬਚਾਇਆ ਜਾ ਸਕਿਆ

ਚੰਡੀਗੜ੍ਹ 'ਚ ਸੰਘਣੀ ਧੁੰਦ, 4 ਉਡਾਣਾਂ ਲੇਟ

ਚੰਡੀਗੜ੍ਹ 'ਚ ਸੰਘਣੀ ਧੁੰਦ, 4 ਉਡਾਣਾਂ ਲੇਟ

ਚੰਡੀਗੜ੍ਹ ਵਿੱਚ ਇਸ ਹਫ਼ਤੇ 500 ਨਵੀਆਂ ਸਮਾਰਟ ਬਾਈਕ ਮਿਲਣਗੀਆਂ

ਚੰਡੀਗੜ੍ਹ ਵਿੱਚ ਇਸ ਹਫ਼ਤੇ 500 ਨਵੀਆਂ ਸਮਾਰਟ ਬਾਈਕ ਮਿਲਣਗੀਆਂ

ਚੰਡੀਗੜ੍ਹ ਮਾਲ ਵਿੱਚ ਕ੍ਰਿਸਮਿਸ ਕਾਰਨੀਵਲ ਦੌਰਾਨ light ਡਿੱਗਣ ਕਾਰਨ ਬੱਚਾ ਜ਼ਖ਼ਮੀ

ਚੰਡੀਗੜ੍ਹ ਮਾਲ ਵਿੱਚ ਕ੍ਰਿਸਮਿਸ ਕਾਰਨੀਵਲ ਦੌਰਾਨ light ਡਿੱਗਣ ਕਾਰਨ ਬੱਚਾ ਜ਼ਖ਼ਮੀ