ਚੰਡੀਗੜ੍ਹ, 25 ਅਕਤੂਬਰ
ਪੰਜਾਬ ਵਿੱਚ ਝੋਨੇ ਦੀ ਖਰੀਦ ਦੀ ‘ਧੀਮੀ ਰਫ਼ਤਾਰ’ ਨੂੰ ਲੈ ਕੇ ਕਿਸਾਨਾਂ ਨੇ ਅੰਬਾਲਾ-ਚੰਡੀਗੜ੍ਹ ਹਾਈਵੇਅ ਨੂੰ ਜਾਮ ਕਰ ਦਿੱਤਾ।
ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਸਰਕਾਰ ਨਾ ਤਾਂ ਝੋਨੇ ਦੀ ਖਰੀਦ ਕਰ ਰਹੀ ਹੈ ਅਤੇ ਨਾ ਹੀ ਲਿਫਟਿੰਗ ਕਰ ਰਹੀ ਹੈ। ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਐਲਾਨ ਕੀਤਾ ਸੀ ਕਿ ਉਹ 25 ਅਕਤੂਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਪੂਰੇ ਸੂਬੇ ਦੀਆਂ ਅਨਾਜ ਮੰਡੀਆਂ ਦੇ ਆਲੇ-ਦੁਆਲੇ ਸੜਕਾਂ ਜਾਮ ਕਰਨਗੇ।
ਕਿਸਾਨਾਂ ਨੇ ਇਹ ਵੀ ਐਲਾਨ ਕੀਤਾ ਹੈ ਕਿ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਉਹ 29 ਅਕਤੂਬਰ ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦਾ ਘਿਰਾਓ ਕਰਨਗੇ।