Monday, October 28, 2024  

ਪੰਜਾਬ

ਸੋਰ ਪ੍ਰਦੂਸ਼ਣ ਵਾਲੇ ਪਟਾਕੇ ਚਲਾਉਣ ਦੀ ਥਾਂ ਲੋਕ ਪ੍ਰਦੂਸ਼ਣ ਮੁਕਤ ਗ੍ਰੀਨ ਦੀਵਾਲੀ ਮਨਾਉਣ

October 26, 2024

ਬਰਨਾਲਾ- 26 ਅਕਤੂਬਰ (ਧਰਮਪਾਲ ਸਿੰਘ, ਬਲਜੀਤ ਕੌਰ)-

ਦੀਵਾਲੀ ਦੇ ਤਿਉਹਾਰ ਤੇ ਵਾਤਾਵਰਨ ਦੀ ਸ਼ੁੱਧਤਾ ਲਈ ਲੋਕਾਂ ਨੂੰ ਸ਼ੋਰ ਪ੍ਰਦੂਸ਼ਣ ਵਾਲੇ ਪਟਾਕੇ ਚਲਾਉਣ ਦੇ ਬਜਾਏ ਗ੍ਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ। ਇਸ ਮੌਕੇ ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ, ਸਿਵਲ ਸਰਜਨ ਡਾਕਟਰ ਤਪਿੰਦਰ ਜੋਤ ਉਰਫ ਜੋਤੀ ਕੌਸਲ ਬਰਨਾਲਾ, ਸੀਨੀਅਰ ਫਾਰਮਾਸਿਸਟ ਰਸਵਿੰਦਰ ਸਿੰਘ ਹਨੀ ਚਹਿਲ, ਪੰਜਾਬ ਕਾਂਗਰਸ ਕਿਸਾਨ ਸੈੱਲ ਦੇ ਸੂਬਾ ਮੀਤ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਧੰਨਾ ਸਿੰਘ ਗਰੇਵਾਲ, ਸੀਨੀਅਰ ਕਾਂਗਰਸੀ ਆਗੂ ਹਲਕਾ ਮਹਿਲ ਕਲਾਂ ਗੁਰਮੇਲ ਸਿੰਘ ਮੌੜ, ਸਮਾਜ ਸੇਵੀ ਸਮਸੇਰ ਸਿੰਘ ਸੇਖੋਂ, ਸਮਾਜ ਸੇਵੀ ਜਸਵਿੰਦਰ ਸਿੰਘ ਸਿੱਧੂ, ਬਾਬਾ ਸੇਖ ਫਰੀਦ ਹਾਈ ਸਕੂਲ ਗੁਰਸੇਵਕ ਨਗਰ ਬਰਨਾਲਾ ਦੇ ਡਾਇਰੈਕਟਰ ਜਸਵੀਰ ਸਿੰਘ ਸਿੱਧੂ, ਗੁਰਮੇਲ ਸਿੰਘ ਡੁੱਲਟ ਆੜ੍ਹਤੀਆਂ, ਸਮਾਜ ਸੇਵੀ ਹਰਬੰਸ ਸਿੰਘ ਉਰਫ ਬੂਟਾ ਗੌੜੀਆ, ਸਮਾਜ ਸੇਵੀ ਚਰਨਜੀਤ ਸਿੰਘ ਕੌਲਧਾਰ, ਸਰਪੰਚ ਜਗਸੀਰ ਸਿੰਘ ਮੱਖਣ ਸੇਖਾ, ਜਗਤਾਰ ਸਿੰਘ ਤਾਰਾ ਗਿੱਲ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਕਾਬਲ ਸਿੰਘ ਮਾਨ, ਪੰਚਾਇਤ ਮੈਂਬਰ ਰਣਧੀਰ ਸਿੰਘ ਰਹਿਲ ਸੇਖਾ ਆਦਿ ਨੇ ਕਿਹਾ ਕਿ 31 ਅਕਤੂਬਰ ਦਿਨ ਵੀਰਵਾਰ ਨੂੰ ਦੀਵਾਲੀ ਦੇ ਤਿਉਹਾਰ ਮੌਕੇ ਲੋਕ ਵਾਤਾਵਰਨ ਦੀ ਸ਼ੁੱਧਤਾ ਲਈ ਪ੍ਰਦੂਸ਼ਣ ਕਰਨ ਵਾਲੇ ਪਟਾਕੇ ਚਲਾਉਣ ਦੀ ਥਾਂ ਗ੍ਰੀਨ ਦੀਵਾਲੀ ਮਨਾਉਣ । ਇਸ ਤੋਂ ਇਲਾਵਾ ਉਨਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਅੱਸਤਬਾਜੀ ਦੀ ਵਰਤੋਂ ਨਾ ਕਰਨ, ਕਿਉਂਕਿ ਕਿਸਾਨਾਂ ਦੀ ਝੋਨੇ ਦੀ ਪੱਕੀ ਫਸਲ ਖੇਤ ਵਿੱਚ ਖੜ੍ਹੀ ਹੈ ਅਤੇ ਕਈ ਜਗ੍ਹਾ ਝੋਨੇ ਦੀ ਕਟਾਈ ਕਰਕੇ ਪਰਾਲੀ ਗੱਠਾ ਬਣਾਉਣ ਲਈ ਪਈ ਹੈ, ਜਿਸ ਨੂੰ ਅੱਗ ਲੱਗਣ ਦਾ ਡਰ ਵੀ ਰਹਿੰਦਾ ਹੈ, ਇਸ ਕਰਕੇ ਆਪਾਂ ਸਭ ਨੂੰ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ ਅਤੇ ਆਪਸੀ ਪਿਆਰ ਵਧਾਉਣਾ ਚਾਹੀਦਾ ਹੈ। ਇਸ ਮੌਕੇ ਸਿਵਲ ਸਰਜਨ ਡਾਕਟਰ ਤਪਿੰਦਰ ਜੋਤ ਉਰਫ ਜੋਤੀ ਕੌਸਲ ਅਤੇ ਸੀਨੀਅਰ ਫਾਰਮਾਸਿਸਟ ਰਸਵਿੰਦਰ ਸਿੰਘ ਹਨੀ ਚਹਿਲ ਨੇ ਕਿਹਾ ਕਿ ਦੀਵਾਲੀ ਮੌਕੇ ਚਲਾਏ ਜਾਂਦੇ ਪਟਾਕੇ ਦੇ ਬਰੂਦ ਤੋਂ ਪੈਦਾ ਹੋਣ ਵਾਲੇ ਧੂੰਏ ਕਾਰਨ ਖੰਘ, ਜੁਕਾਮ, ਅੱਖਾਂ 'ਚ ਜਲਣ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਬਿਮਾਰੀਆਂ ਫੈਲਦੀਆਂ ਹਨ ਅਤੇ ਵਾਤਾਵਰਨ ਵੀ ਗੰਧਲਾ ਹੁੰਦਾ ਹੈ ਇਸ ਲਈ ਸਭ ਨੂੰ ਰਲ ਕੇ ਗ੍ਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ। ਲੋਕਾਂ ਨੂੰ ਪਟਾਕੇ ਚਲਾਉਣ ਦੀ ਬਜਾਏ ਸਜਾਵਟ ਵਾਲੀਆਂ ਚੀਜਾਂ ਦੀ ਵਰਤੋਂ ਕਰਨੀ ਚਾਹੀਦਾ ਹੈ। ਸਮਾਜ ਸੇਵੀ ਲੋਕਾਂ ਅਤੇ ਵਾਤਾਵਰਨ ਪ੍ਰੇਮੀਆਂ ਨੂੰ ਗ੍ਰੀਨ ਦੀਵਾਲੀ ਮਨਣਾਉਣ ਲਈ ਜਾਗਰੂਕਤਾਂ ਮੁਹਿੰਮ ਵੀ ਚਲਾਉਣੀ ਚਾਹੀਦੀ ਹੈ ਤਾਂ ਜੋ ਵਾਤਾਵਰਨ ਸਾਫ ਰਹੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

*ਪੀਆਰ-126 ਨੂੰ ਪੀਏਯੂ ਦੁਆਰਾ ਸਾਰੀਆਂ ਸਬੰਧਤ ਸੰਸਥਾਵਾਂ ਤੋਂ ਸਹਿਮਤੀ ਲੈ ਕੇ ਬਣਾਇਆ ਗਿਆ ਸੀ, ਕੇਂਦਰ ਸਰਕਾਰ ਦੁਆਰਾ ਵੀ ਅਧਿਕਾਰਤ ਹੈ - ਕੰਗ*

*ਪੀਆਰ-126 ਨੂੰ ਪੀਏਯੂ ਦੁਆਰਾ ਸਾਰੀਆਂ ਸਬੰਧਤ ਸੰਸਥਾਵਾਂ ਤੋਂ ਸਹਿਮਤੀ ਲੈ ਕੇ ਬਣਾਇਆ ਗਿਆ ਸੀ, ਕੇਂਦਰ ਸਰਕਾਰ ਦੁਆਰਾ ਵੀ ਅਧਿਕਾਰਤ ਹੈ - ਕੰਗ*

ਮੰਤਰੀ ਅਮਨ ਅਰੋੜਾ ਨੇ ਵਪਾਰੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ

ਮੰਤਰੀ ਅਮਨ ਅਰੋੜਾ ਨੇ ਵਪਾਰੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ

ਦੇਸ਼ ਭਗਤ ਯੂਨੀਵਰਸਿਟੀ ਨੇ ਆਪਣਾ 12 ਵਾਂ ਸਥਾਪਨਾ ਦਿਵਸ ਮਨਾਇਆ 

ਦੇਸ਼ ਭਗਤ ਯੂਨੀਵਰਸਿਟੀ ਨੇ ਆਪਣਾ 12 ਵਾਂ ਸਥਾਪਨਾ ਦਿਵਸ ਮਨਾਇਆ 

ਕਾਂਗਰਸ ਪਾਰਟੀ ਜ਼ਿਮਨੀ ਚੋਣਾਂ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ : ਲੋਹਗੜ੍ਹ

ਕਾਂਗਰਸ ਪਾਰਟੀ ਜ਼ਿਮਨੀ ਚੋਣਾਂ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ : ਲੋਹਗੜ੍ਹ

ਸੜਕ ਹਾਦਸਿਆਂ ਵਿੱਚ ਪੀੜਤ ਬੱਚੇ ਦਾ ਜਾਣਿਆ ਹਾਲਚਾਲ।

ਸੜਕ ਹਾਦਸਿਆਂ ਵਿੱਚ ਪੀੜਤ ਬੱਚੇ ਦਾ ਜਾਣਿਆ ਹਾਲਚਾਲ।

ਜਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਪ੍ਰੇਰਨਾ ਸਦਕਾ ਅਵਤਾਰ ਸਿੰਘ ਟਿਵਾਣਾ ਸਾਥੀਆਂ ਸਮੇਤ ਭਾਜਪਾ ਵਿੱਚ ਹੋਏ ਸ਼ਾਮਲ

ਜਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਪ੍ਰੇਰਨਾ ਸਦਕਾ ਅਵਤਾਰ ਸਿੰਘ ਟਿਵਾਣਾ ਸਾਥੀਆਂ ਸਮੇਤ ਭਾਜਪਾ ਵਿੱਚ ਹੋਏ ਸ਼ਾਮਲ

ਬਠਿੰਡਾ ਰੇਲਵੇ ਸਟੇਸ਼ਨ ਨੇੜੇ ਤੇਲ ਟੈਂਕਰ ਨੂੰ ਅੱਗ ਲੱਗ ਗਈ

ਬਠਿੰਡਾ ਰੇਲਵੇ ਸਟੇਸ਼ਨ ਨੇੜੇ ਤੇਲ ਟੈਂਕਰ ਨੂੰ ਅੱਗ ਲੱਗ ਗਈ

ਰਿਮਟ ਯੂਨੀਵਰਸਿਟੀ ਵਲੋਂ ਕਰਵਾਇਆ ਇੱਕ ਰੋਜ਼ਾ ਫੁਟਬਾਲ ਪੁਰਸ਼ ਅੰਤਰ ਵਿਭਾਗੀ ਟੂਰਨਾਮੈਂਟ 

ਰਿਮਟ ਯੂਨੀਵਰਸਿਟੀ ਵਲੋਂ ਕਰਵਾਇਆ ਇੱਕ ਰੋਜ਼ਾ ਫੁਟਬਾਲ ਪੁਰਸ਼ ਅੰਤਰ ਵਿਭਾਗੀ ਟੂਰਨਾਮੈਂਟ 

ਅਮਨ ਅਰੋੜਾ ਨੇ ਭਾਜਪਾ ਆਗੂਆਂ ਨੂੰ ਝੂਠੀ ਬਿਆਨਬਾਜ਼ੀ ਨਾ ਕਰਨ ਦੀ ਦਿੱਤੀ ਚੇਤਾਵਨੀ

ਅਮਨ ਅਰੋੜਾ ਨੇ ਭਾਜਪਾ ਆਗੂਆਂ ਨੂੰ ਝੂਠੀ ਬਿਆਨਬਾਜ਼ੀ ਨਾ ਕਰਨ ਦੀ ਦਿੱਤੀ ਚੇਤਾਵਨੀ

ਬਾਦਲ ਪਰਿਵਾਰ ਨੇ ਪਵਿੱਤਰ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਜਾਇਦਾਦ ਬਣਾ ਦਿੱਤਾ ਹੈ: ਮਲਵਿੰਦਰ ਕੰਗ

ਬਾਦਲ ਪਰਿਵਾਰ ਨੇ ਪਵਿੱਤਰ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਜਾਇਦਾਦ ਬਣਾ ਦਿੱਤਾ ਹੈ: ਮਲਵਿੰਦਰ ਕੰਗ