Sunday, November 24, 2024  

ਪੰਜਾਬ

ਕਾਂਗਰਸ ਪਾਰਟੀ ਜ਼ਿਮਨੀ ਚੋਣਾਂ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ : ਲੋਹਗੜ੍ਹ

October 26, 2024

ਵਿਪਨ ਗਰੋਵਰ
ਧਰਮਕੋਟ/ 26 ਅਕਤੂਬਰ :

ਕਾਂਗਰਸ ਪਾਰਟੀ ਅਗਲੇ ਮਹੀਨੇ ਪੰਜਾਬ ਅੰਦਰ ਹੋਣ ਵਾਲੀਆਂ ਗਿੱਦੜਬਾਹ ਸਮੇਤ ਚਾਰੋ ਵਿਧਾਨ ਸਭਾ ਸੀਟਾਂ ਤੇ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾਂ ਕਾਂਗਰਸ ਕਮੇਟੀ ਮੋਗਾ ਦੇ ਪ੍ਰਧਾਨ ਅਤੇ ਹਲਕਾ ਧਰਮਕੋਟ ਤੋ ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਹੁਰਾਂ ਗਿੱਦੜਬਾਹ ਸੀਟ ਤੇ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿ੍ਹੰਗ ਦੇ ਹੱਕ ਵਿੱਚ ਹਲਕੇ ਦੇ ਵੱਖ-2 ਪਿੰਡਾਂ ਚਂ ਚੋਣ ਪ੍ਰਚਾਰ ਕਰਨ ਦੌਰਾਨ ਰਾਜਾ ਵੜਿ੍ਹੰਗ ਸੂਬਾ ਪ੍ਰਧਾਨ ਕਾਂਗਰਸ ਦੀ ਹਾਜ਼ਰੀ ਵਿੱਚ ਵੱਖ-2 ਪਾਰਟੀਆਂ ਨੂੰ ਛੱਡ ਕੇ ਆਏ ਆਗੂਆਂ ਨੂੰ ਕਾਂਗਰਸ ਪਾਰਟੀ ਚਂ ਸ਼ਾਮਿਲ ਕਰਨ ਮੌਕੇ ਦੇਸ਼ ਸੇਵਕ ਦੇ ਇਸ ਪੱਤਰਕਾਰ ਨਾਲ ਫੋਨ ਤੇਗੱਲਬਾਤ ਦੌਰਾਨ ਕੀਤਾ । ਉਹਨਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਹਵਾ ਕਾਂਗਰਸੀ ਉਮੀਦਵਾਰ ਦੇ ਹੱਕ ਚਂ ਚੱਲ ਰਹੀ ਹੈ ਅਤੇਲੋਕਾਂ ਵੱਲੋ ਕਾਂਗਰਸੀ ਉਮੀਦਵਾਰ ਦੀ ਚੋਣ ਮੁਹਿੰਮ ਨੂੰ ਭਰਪੂਰ ਹੁੰਗਾਂਰਾ ਦਿੱਤਾ ਜਾ ਰਿਹਾ ਹੈ । ਲੋਹਗੜ ਹੁਰਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਸੰਵਿਧਾਨਿਕ ਤੌਰ ਤੇ ਭਾਵੇ ਅਜੇ ਕਾਇਮ ਹੈ ਪ੍ਰਤੂੰ ਇਹ ਸਰਕਾਰ ਅਰਸਾਂ ਢਾਈ ਸਾਲ ਅੰਦਰ ਹੀ ਨੈਤਿਕ ਤੌਰ ਤੇ ਲੋਕਾਂ ਵਿੱਚ ਆਪਣਾ ਵਿਸ਼ਵਾਸ਼ ਗੁਆ ਚੁੱਕੀ ਹੈ । ਮੰਡੀਆਂ ਚਂ ਝੋਨੇ ਦੀ ਖਰੀਦ ਨੂੰ ਲੈ ਕੇ ਹੋ ਰਹੀ ਕਿਸਾਨਾ ਦੀ ਹੋ ਰਹੀ ਖੱਜਲ ਖੁਆਰੀ ਬਾਰੇ ਬੋਲਦਿਆਂ ਸਾਬਕਾ ਵਿਧਾਇਕ ਲੋਹਗੜ੍ਹ ਹੁਰਾਂ ਕਿਹਾ ਕਿ ਇਸ ਦੁਰਦਸ਼ਾ ਲਈ ਕੇਂਦਰ ਅਤੇ ਸੂਬਾ ਸਰਕਾਰ ਦੋਨੋ ਹੀ ਜ਼ੁੰਮੇਵਾਰ ਹਨ । ਇਸ ਮੌਕੇ ਹੋਰਨਾਂ ਤੋ ਇਲਾਵਾ ਉਹਨਾਂ ਦੇ ਨਾਲ ਯੂਥ ਕਾਂਗਰਸ ਦੇ ਜ਼ਿਲ੍ਹਾਂ ਮੋਗਾ ਦੇ ਪ੍ਰਧਾਨ ਸੋਹਣ ਖੇਲਾ, ਦਰਸ਼ਨ ਸਿੰਘ ਲਲਿਹਾਂਦੀ ਸਾਬਕਾ ਵਾਈਸ ਚੇਅਰਮੈਨ ਅਤੇ ਯੂਥ ਕਾਂਗਰਸੀ ਆਗੂ ਪ੍ਰਕਾਸ਼ ਸਿੰਘ ਚੋਟੀਆਂ ਸ਼ਾਮਿਲ ਸਨ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

'ਆਮ ਆਦਮੀ ਪਾਰਟੀ' ਨੇ ਹਿੰਦੂ ਚਿਹਰੇ ਅਮਨ ਅਰੋੜਾ ਨੂੰ 'ਆਪ' ਪੰਜਾਬ ਦਾ ਪ੍ਰਧਾਨ ਕੀਤਾ ਨਿਯੁਕਤ

'ਆਮ ਆਦਮੀ ਪਾਰਟੀ' ਨੇ ਹਿੰਦੂ ਚਿਹਰੇ ਅਮਨ ਅਰੋੜਾ ਨੂੰ 'ਆਪ' ਪੰਜਾਬ ਦਾ ਪ੍ਰਧਾਨ ਕੀਤਾ ਨਿਯੁਕਤ

ਪੰਜਾਬ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; ਛੇ ਗ੍ਰਿਫਤਾਰ

ਪੰਜਾਬ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; ਛੇ ਗ੍ਰਿਫਤਾਰ

ਮਾਤਾ ਗੁਜਰੀ ਕਾਲਜ ਦੇ ਇਨੋਵੇਸ਼ਨ ਸੈੱਲ ਅਤੇ ਮੈਨੇਜਮੈਂਟ ਐਸੋਸੀਏਸ਼ਨ ਨੇ ਕਰਵਾਇਆ 'ਸਟਾਰਟਅੱਪ ਸਪਲੈਸ਼' 

ਮਾਤਾ ਗੁਜਰੀ ਕਾਲਜ ਦੇ ਇਨੋਵੇਸ਼ਨ ਸੈੱਲ ਅਤੇ ਮੈਨੇਜਮੈਂਟ ਐਸੋਸੀਏਸ਼ਨ ਨੇ ਕਰਵਾਇਆ 'ਸਟਾਰਟਅੱਪ ਸਪਲੈਸ਼' 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਰੈੱਡ ਰਿਬਨ ਕਲੱਬ ਨੇ ਪਿੰਡ ਸੈਂਪਲਾ ਵਿਖੇ ਕੱਢੀ ਜਾਗਰੂਕਤਾ ਰੈਲੀ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਰੈੱਡ ਰਿਬਨ ਕਲੱਬ ਨੇ ਪਿੰਡ ਸੈਂਪਲਾ ਵਿਖੇ ਕੱਢੀ ਜਾਗਰੂਕਤਾ ਰੈਲੀ 

ਦੇਸ਼ ਭਗਤ ਯੂਨੀਵਰਸਿਟੀ ਨੇ ਬਿਹਾਰ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸਲਾਹਕਾਰ ਸੈੱਲ ਦੀ ਕੀਤੀ ਸ਼ੁਰੂਆਤ  

ਦੇਸ਼ ਭਗਤ ਯੂਨੀਵਰਸਿਟੀ ਨੇ ਬਿਹਾਰ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸਲਾਹਕਾਰ ਸੈੱਲ ਦੀ ਕੀਤੀ ਸ਼ੁਰੂਆਤ  

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਸ਼ਾ-ਜਾਗਰੂਕਤਾ ਲਈ ਸਮੁਦਾਇਕ ਮੁਹਿੰਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਸ਼ਾ-ਜਾਗਰੂਕਤਾ ਲਈ ਸਮੁਦਾਇਕ ਮੁਹਿੰਮ

ਜਲੰਧਰ ਤੋਂ ਲੰਡਾ ਗੈਂਗ ਦੇ ਦੋ ਮੈਂਬਰ ਗ੍ਰਿਫਤਾਰ

ਜਲੰਧਰ ਤੋਂ ਲੰਡਾ ਗੈਂਗ ਦੇ ਦੋ ਮੈਂਬਰ ਗ੍ਰਿਫਤਾਰ

ਜ਼ਿਲ੍ਹੇ ਦੇ 54 ਪਿੰਡਾਂ ਵਿੱਚ ਠੋਸ ਅਤੇ ਤਰਲ ਕੂੜਾ ਪ੍ਰਬੰਧਨ ਦੇ ਕੰਮ ਮੁਕੰਮਲ: ਡਾ. ਸੋਨਾ ਥਿੰਦ

ਜ਼ਿਲ੍ਹੇ ਦੇ 54 ਪਿੰਡਾਂ ਵਿੱਚ ਠੋਸ ਅਤੇ ਤਰਲ ਕੂੜਾ ਪ੍ਰਬੰਧਨ ਦੇ ਕੰਮ ਮੁਕੰਮਲ: ਡਾ. ਸੋਨਾ ਥਿੰਦ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਕੌਮਾਂਤਰੀ ਪੱਧਰ ਤੇ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿਤਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਨੇ ਦੂਸਰੀ ਵਾਰ ਰਚਿਆ ਇਤਿਹਾਸ : ਪ੍ਰੋ. ਬਡੂੰਗਰ 

ਕੌਮਾਂਤਰੀ ਪੱਧਰ ਤੇ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿਤਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਨੇ ਦੂਸਰੀ ਵਾਰ ਰਚਿਆ ਇਤਿਹਾਸ : ਪ੍ਰੋ. ਬਡੂੰਗਰ