ਸ੍ਰੀ ਫਤਿਹਗੜ੍ਹ ਸਾਹਿਬ/28 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)
"ਨੈਸ਼ਨਲ ਲੈਪਰੋਸੀ ਅਰੈਡੀਕੇਸ਼ਨ ਪ੍ਰੋਗਰਾਮ" ਤਹਿਤ ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਵੱਲੋਂ ਕੁਸ਼ਟ ਆਸ਼ਰਮ, ਸੇਖੂਪੁਰਾ , ਸਰਹਿੰਦ ਵਿਖੇ ਰਹਿ ਰਹੇ ਕੁਸ਼ਟ ਰੋਗੀਆਂ ਨੂੰ ਘਰੇਲੂ ਵਰਤੋਂ ਵਿੱਚ ਆਉਣ ਵਾਲੇ ਸਮਾਨ ,ਸਪੋਰਟਿਵ ਮੈਡੀਸਿਨ, ਅੱਖਾਂ ਦੀ ਸੰਭਾਲ ਲਈ ਐਨਕਾਂ, ਜਖਮਾਂ ਦੀ ਸਾਂਭ ਸੰਭਾਲ ਲਈ ਅਲਸਰ ਕਿਟ, ਹੱਥਾਂ ਦੀ ਐਕਸਰਸਾਈਜ਼ ਲਈ ਸਪੰਜ਼ਿੰਗ ਬਾਲ ਅਤੇ ਚਮੜੀ ਦੀ ਦੇਖਭਾਲ ਲਈ ਵੈਸ਼ਲੀਨ ਦੀ ਵੰਡ ਕੀਤੀ ਅਤੇ ਉਨ੍ਹਾਂ ਨੂੰ ਸਿਹਤ ਸੰਭਾਲ ਸਬੰਧੀ ਜਾਗਰੂਕ ਕੀਤਾ। ਡਾ. ਦਵਿੰਦਰਜੀਤ ਕੌਰ ਨੇ ਉਨ੍ਹਾਂ ਨੂੰ ਦੱਸਿਆ ਕਿ ਜਿਲ੍ਹਾ ਹਸਪਤਾਲ ਵਿਖੇ ਸਰਕਾਰ ਵੱਲੋਂ 24 ਘੰਟੇ ਸਿਹਤ ਸੇਵਾਵਾਂ ਮੁਫ਼ਤ ਉਪਲਬਧ ਕਰਵਾਈਆਂ ਜਾ ਰਹੀਆਂ ਹਨ , ਲੋੜ ਪੈਣ ਤੇ ਕਿਸੇ ਸਮੇਂ ਵੀ ਉਹ ਇਹਨਾਂ ਸੇਵਾਵਾਂ ਦਾ ਲਾਭ ਉਠਾ ਸਕਦੇ ਹਨ। ਜ਼ਿਲ੍ਹਾ ਲੈਪਰੋਸ਼ੀ ਅਫ਼ਸਰ- ਕਮ ਚਮੜੀ ਰੋਗਾਂ ਦੇ ਮਾਹਿਰ ਡਾ. ਹਰਪ੍ਰੀਤ ਕੌਰ ਨੇ ਰੋਗੀਆਂ ਦੀ ਜਾਂਚ ਕਰਕੇ ਲੋੜੀਂਦੀਆਂ ਦਵਾਈਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਚਮੜੀ ਦੀ ਸਾਂਭ ਸੰਭਾਲ ਲਈ ਜਾਗਰੂਕ ਵੀ ਕੀਤਾ। ਇਸ ਮੌਕੇ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ,ਗੁਰਦੀਪ ਸਿੰਘ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਜਸਵਿੰਦਰ ਕੌਰ ਅਤੇ ਨਾਨ ਮੈਡੀਕਲ ਸੁਪਰਵਾਈਜ਼ਰ ਜਸਵਿੰਦਰ ਕੌਰ ਵੀ ਹਾਜ਼ਰ ਸਨ।