Thursday, January 02, 2025  

ਪੰਜਾਬ

ਜ਼ਿਲ੍ਹਾ ਤੇ ਸੈਸ਼ਨ ਜੱਜ ਅਰੁਣ ਗੁਪਤਾ ਨੇ ਜ਼ਿਲ੍ਹਾ ਕਚਿਹਰੀਆਂ ਵਿੱਚ ਫਸਟ ਏਡ ਰੂਮ ਦਾ ਕੀਤਾ ਉਦਘਾਟਨ

October 29, 2024
 
ਸ੍ਰੀ ਫ਼ਤਹਿਗੜ੍ਹ ਸਾਹਿਬ/29 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)
 
ਜ਼ਿਲ੍ਹਾ ਤੇ ਸੈਸ਼ਨ ਜੱਜ ਅਰੁਣ ਗੁਪਤਾ ਵੱਲੋਂ ਦਿਵਿਆਂਗ ਬੱਚਿਆਂ ਰਾਹੀਂ ਅੱਜ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਆਮ ਲੋਕਾਂ, ਵਕੀਲਾਂ ਤੇ ਹੋਰ ਸਟਾਫ ਮੈਂਬਰਾਂ ਦੀ ਸਹੂਲਤ ਲਈ ਫਸਟ ਏਡ ਰੂਮ ਦਾ ਉਦਘਾਟਨ ਕਰਵਾਇਆ ਗਿਆ। ਉਨ੍ਹਾਂ ਇਸ ਮੌਕੇ ਜ਼ਿਲ੍ਹਾ ਰਿਸੋਰਸ ਸੈਂਟਰ, ਸਰਹਿੰਦ ਦੇ ਦਿਵਿਆਂਗ ਬੱਚਿਆਂ ਵੱਲੋਂ ਹੱਥੀਂ ਤਿਆਰ ਕੀਤੀਆਂ ਵਸਤਾਂ ਦੀ ਪ੍ਰਦਰਸ਼ਨੀ ਦਾ ਜਾਇਜ਼ਾ ਲਿਆ ਤੇ ਦੀਵਾਲੀ ਮੌਕੇ ਦੀਵੇ, ਮੋਮਬੱਤੀਆਂ ਤੇ ਹੋਰ ਸਮਾਨ ਦੀ ਖਰੀਦਦਾਰੀ ਵੀ ਕੀਤੀ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਪਤਾ ਨੇ ਕਿਹਾ ਕਿ ਅੱਜ ਦੇ ਭੱਜ ਦੌੜ ਦੇ ਯੁੱਗ ਵਿੱਚ ਇਨਸਾਨ ਨੂੰ ਕਈ ਬਿਮਾਰੀਆਂ ਨੇ ਘੇਰ ਲਿਆ ਹੈ ਅਤੇ ਕਈ ਵਾਰ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਜੱਜ ਸਾਹਿਬਾਨਜ਼, ਵਕੀਲ ਸਾਹਿਬਾਨਜ਼, ਆਪਣੇ ਕੇਸਾਂ ਸਬੰਧੀ ਅਦਾਲਤਾਂ ਵਿੱਚ ਆਉਣ ਵਾਲੇ ਆਮ ਲੋਕਾਂ ਤੇ ਸਬੰਧਤ ਸਟਾਫ ਦੀ ਸਿਹਤ ਸਬੰਧੀ ਅਚਾਨਕ ਕੋਈ ਮੁਸ਼ਕਲ ਆ ਜਾਂਦੀ ਹੈ, ਜਿਸ ਲਈ ਮੁਢਲੀ ਸਹਾਇਤਾ ਬਹੁਤ ਜਰੂਰੀ ਹੈ। ਉਨ੍ਹਾਂ ਦੱਸਿਆ ਕਿ ਫਸਟ ਏਡ ਰੂਮ ਵਿੱਚ ਇੱਕ ਮਾਹਰ ਫਿਜੀਸ਼ੀਅਨ ਬੈਠਣਗੇ ਜੋ ਕਿ ਹਸਪਤਾਲ ਲੈ ਜਾਣ ਤੋਂ ਪਹਿਲਾਂ ਪੀੜ੍ਹਤਾਂ ਨੂੰ ਫਸਟ ਏਡ ਦੀ ਸਹੂਲਤ ਦੇਣਗੇ। ਉਨ੍ਹਾਂ ਦੱਸਿਆ ਕਿ ਛੇਤੀ ਹੀ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਇੱਕ ਐਂਬੂਲੈਸ ਦਾ ਪ੍ਰਬੰਧ ਵੀ ਕੀਤਾ ਜਾਵੇਗਾ ਤਾਂ ਜੋ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਬਿਨਾਂ ਕਿਸੇ ਦੇਰੀ ਤੋਂ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਜਾ ਸਕੇ।ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਦਿਵਿਆਂਗ ਬੱਚਿਆਂ ਵੱਲੋਂ ਦੀਵਾਲੀ ਮੌਕੇ ਤਿਆਰ ਕੀਤੀਆਂ ਵਸਤਾਂ ਦੀ ਲਗਾਈ ਪ੍ਰਦਰਸ਼ਨੀ ਦਾ ਜਾਇਜ਼ਾ ਲੈਣ ਮੌਕੇ ਕਿਹਾ ਕਿ ਦਿਵਿਆਂਗ ਬੱਚੇ ਸਾਡੇ ਸਮਾਜ ਦਾ ਅਨਿਖੜਵਾਂ ਅੰਗ ਹਨ ਅਤੇ ਸਾਡਾ ਸਾਰਿਆਂ ਦਾ ਇਹ ਫਰਜ਼ ਬਣਦਾ ਹੈ ਕਿ ਇਨ੍ਹਾਂ ਬੱਚਿਆਂ ਨੂੰ ਅੱਗੇ ਵੱਧਣ ਲਈ ਪਲੇਟ ਫਾਰਮ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਜਰੂਰਤਾਂ ਦਾ ਸਾਨੂੰ ਵੀ ਧਿਆਨ ਰੱਖਣਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਬੱਚਿਆਂ ਦਾ ਭਵਿੱਖ ਉਜਵਲ ਹੋ ਸਕੇ। ਉਨ੍ਹਾਂ ਕਿਹਾ ਕਿ ਅਜਿਹੀ ਪ੍ਰਦਰਸ਼ਨੀ ਲਗਾਉਣ ਨਾਲ ਇਨ੍ਹਾਂ ਬੱਚਿਆਂ ਦੀ ਅੰਦਰਲੀ ਪ੍ਰਤਿਭਾ ਸਾਹਮਣੇ ਆਉਂਦੀ ਹੈ ਜਿਸ ਨੂੰ ਉਤਸਾਹਤ ਕਰਕੇ ਇਨ੍ਹਾਂ ਬੱਚਿਆਂ ਦੀ ਹੌਂਸਲਾ ਅਫਜ਼ਾਈ ਕੀਤੀ ਜਾ ਸਕਦੀ ਹੈ।ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਦੱਸਿਆ ਕਿ ਇਸ ਫਸਟ ਏਡ ਰੂਮ ਨੂੰ ਹੋਰ ਵੀ ਵਧਾਇਆ ਜਾਵੇਗਾ ਤਾਂ ਜੋ ਲੋੜਵੰਦਾਂ ਦੀਆਂ ਅਨਮੋਲ ਜਾਨਾਂ ਬਚਾਈਆਂ ਜਾ ਸਕਣ। ਉਨ੍ਹਾਂ ਫਸਟ ਏਡ ਰੂਮ ਖੋਲਣ ਲਈ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦਾ ਵੀ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅੰਸ਼ੁਲ ਬੇਰੀ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੋਨੀਆ ਕਿਨਰਾ, ਫੈਮਿਲੀ ਕੋਰਟ ਦੇ ਪ੍ਰਿੰਸੀਪਲ ਜੱਜ ਵਿਜੈ ਕੁਮਾਰ, ਸੀਨੀਅਰ ਜੱਜ ਸਿਵਲ ਡਵੀਜ਼ਨ ਜਗਬੀਰ ਸਿੰਘ ਮਹਿੰਦੀਰੱਤਾ, ਚੀਫ ਜੁਡੀਸ਼ੀਅਲ ਮੈਜਿਸਟਰੇਟ ਪਮਲਪ੍ਰੀਤ ਗਰੇਵਾਲ ਕਾਹਲੋਂ, ਵਧੀਕ ਸਿਵਲ ਜੱਜ ਸੀਨੀਅਰ ਡਵੀਜ਼ਨ ਕ੍ਰਿਸ਼ਨਾਨੁੱਜਾ ਮਿੱਤਲ, ਸਿਵਲ ਜੱਜ ਜੁਨੀਅਰ ਡਵੀਜ਼ਨ ਅੰਕਿਤਾ ਗੁਪਤਾ, ਸਿਵਲ ਜੱਜ ਜੁਨੀਅਰ ਡਵੀਜ਼ਨ ਰੇਨੂੰ ਗੋਇਲ, ਸਕੱਤਰ ਜ਼ਿਲ੍ਰਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਪਤੀ ਗੋਇਲ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਮਰਦੀਪ ਸਿੰਘ ਧਾਰਨੀ ਤੋਂ ਇਲਾਵਾ ਹੋਰ ਅਧਿਕਾਰੀਆਂ ਨੇ ਵੀ ਦਿਵਿਆਂਗ ਬੱਚਿਆਂ ਵੱਲੋਂ ਤਿਆਰ ਕੀਤੀਆਂ ਵਸਤਾਂ ਦੀ ਖਰੀਦਦਾਰੀ ਵੀ ਕੀਤੀ।    
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਲਗਾਇਆ ਗਿਆ ਮੁਫ਼ਤ ਮੈਡੀਕਲ ਅਤੇ ਦੰਦਾਂ ਦਾ ਚੈਕਅੱਪ ਕੈਂਪ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਲਗਾਇਆ ਗਿਆ ਮੁਫ਼ਤ ਮੈਡੀਕਲ ਅਤੇ ਦੰਦਾਂ ਦਾ ਚੈਕਅੱਪ ਕੈਂਪ

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਵਿਖੇ ਸੰਗਤਾਂ ਦੀ ਆਮਦ ਜਾਰੀ

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਵਿਖੇ ਸੰਗਤਾਂ ਦੀ ਆਮਦ ਜਾਰੀ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ “ਪਾਠਕ੍ਰਮ ਦੀ ਸੋਧ: ਨੈੱਟ ਦੀ ਤਿਆਰੀ” ਵਿਸ਼ੇ ’ਤੇ ਮਾਹਿਰ ਲੈਕਚਰ 

ਦੇਸ਼ ਭਗਤ ਯੂਨੀਵਰਸਿਟੀ ਵੱਲੋਂ “ਪਾਠਕ੍ਰਮ ਦੀ ਸੋਧ: ਨੈੱਟ ਦੀ ਤਿਆਰੀ” ਵਿਸ਼ੇ ’ਤੇ ਮਾਹਿਰ ਲੈਕਚਰ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ : ਡਿਪਟੀ ਕਮਿਸ਼ਨਰ

ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ : ਡਿਪਟੀ ਕਮਿਸ਼ਨਰ

ਮੋਹਾਲੀ: ਓਵਰਸਪੀਡ ਮਰਸਡੀਜ਼ ਨੇ ਫੂਡ ਡਿਲੀਵਰੀ ਨੂੰ ਟੱਕਰ ਮਾਰੀ, ਦੋ ਜ਼ਖਮੀ

ਮੋਹਾਲੀ: ਓਵਰਸਪੀਡ ਮਰਸਡੀਜ਼ ਨੇ ਫੂਡ ਡਿਲੀਵਰੀ ਨੂੰ ਟੱਕਰ ਮਾਰੀ, ਦੋ ਜ਼ਖਮੀ

ਪੰਜਾਬ ਨੇ 2024 ਵਿੱਚ 2.84 ਲੱਖ ਬੂਟੇ ਲਗਾਏ, ਮੰਤਰੀ ਨੇ ਕਿਹਾ

ਪੰਜਾਬ ਨੇ 2024 ਵਿੱਚ 2.84 ਲੱਖ ਬੂਟੇ ਲਗਾਏ, ਮੰਤਰੀ ਨੇ ਕਿਹਾ

ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਮੁਹੰਮਦ ਰਫ਼ੀ ਦੇ ਪੁੱਤਰ ਸਾਹਿਦ ਰਫੀ ਨੂੰ ਕੀਤਾ ਸਨਮਾਨਿਤ  

ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਮੁਹੰਮਦ ਰਫ਼ੀ ਦੇ ਪੁੱਤਰ ਸਾਹਿਦ ਰਫੀ ਨੂੰ ਕੀਤਾ ਸਨਮਾਨਿਤ  

ਇਤਿਹਾਸਕ ਸਮਾਰਕਾਂ ਤੇ ਨੌਜਵਾਨ ਲੇਖਕਾਂ ਲਹਿਨਾਜ਼ ਰਾਣਾ ਤੇ ਨੂਰ ਢਿੱਲੋਂ ਦੀ ਕਿਤਾਬ ਰਿਲੀਜ਼

ਇਤਿਹਾਸਕ ਸਮਾਰਕਾਂ ਤੇ ਨੌਜਵਾਨ ਲੇਖਕਾਂ ਲਹਿਨਾਜ਼ ਰਾਣਾ ਤੇ ਨੂਰ ਢਿੱਲੋਂ ਦੀ ਕਿਤਾਬ ਰਿਲੀਜ਼

ਪੰਜਾਬ ਸਰਕਾਰ ਪੁਲਿਸ ਦੀ ਦੁਰਵਰਤੋਂ ਨਾ ਕਰੇ, ਸਾਡੇ ਨਾਲ ਖੜੇ: ਕਿਸਾਨ ਆਗੂ

ਪੰਜਾਬ ਸਰਕਾਰ ਪੁਲਿਸ ਦੀ ਦੁਰਵਰਤੋਂ ਨਾ ਕਰੇ, ਸਾਡੇ ਨਾਲ ਖੜੇ: ਕਿਸਾਨ ਆਗੂ