Thursday, January 02, 2025  

ਪੰਜਾਬ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਕਰਵਾਇਆ ਯੁਵਕ ਅਤੇ ਸੱਭਿਆਚਾਰਕ ਮੇਲਾ “ਪਰਗਾਸ-2024” 

October 29, 2024
 
ਸ੍ਰੀ ਫ਼ਤਹਿਗੜ੍ਹ ਸਾਹਿਬ/29 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)
 
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਦੋ-ਰੋਜ਼ਾ ਯੁਵਕ ਮੇਲਾ, “ਪਰਗਾਸ-2024” ਕਰਵਾਇਆ ਗਿਆ। ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ 1,000 ਤੋਂ ਵੱਧ ਉਤਸ਼ਾਹੀ ਭਾਗੀਦਾਰਾਂ ਨੇ ਇੱਥੇ ਵੱਖ-ਵੱਖ ਗਤਿਵਿਧੀਆਂ ਵਿੱਚ ਭਾਗ ਲਿਆ। ਇਸ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਪ੍ਰਧਾਨ, ਜ਼ਿਲ੍ਹਾ ਬਾਰ ਐਸੋਸੀਏਸ਼ਨ (ਡੀ.ਬੀ.ਏ.), ਫਤਹਿਗੜ੍ਹ ਸਾਹਿਬ ਨੇ ਸ਼ਿਰਕਤ ਕੀਤੀ।ਇਸ ਮੌਕੇ ਡਾ. ਪ੍ਰਿਤ ਪਾਲ ਸਿੰਘ, ਵਾਈਸ-ਚਾਂਸਲਰ, ਨੇ ਮੇਲੇ ਦਾ ਉਦਘਾਟਨ ਕੀਤਾ ਅਤੇ ਪ੍ਰੋਗ੍ਰਾਮ ਦੇ ਆਯੋਜਨ ਲਈ ਫਕਲਟੀ ਮੈਂਬਰਾਂ ਨੂੰ ਵਧਾਈ ਦਿੱਤੀ। ਡਾ. ਸਿੰਘ ਨੇ ਆਪਣੇ ਉਦਘਾਟਨੀ ਭਾਸ਼ਣ ਦੌਰਾਨ ਦੱਸਿਆ ਕਿ ਇਸ ਮੇਲੇ ਰਾਹੀ ਵਿਦਿਆਰਥੀਆਂ ਨੂੰ ਵੱਖ-ਵੱਖ ਕਲਾਤਮਕ ਅਤੇ ਸਾਹਿਤਕ ਵਿਸ਼ਿਆਂ ਰਾਹੀਂ ਆਪਣੇ ਆਪ ਨੂੰ ਪ੍ਰਗਟ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਯੂਨੀਵਰਸਿਟੀ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਦਾ ਆਯੋਜਨ ਕਰਦੀ ਰਹੇਗੀ।ਡਾ. ਸੁਖਵਿੰਦਰ ਸਿੰਘ ਬਿਲਿੰਗ, ਡੀਨ ਅਕਾਦਮਿਕ ਮਾਮਲੇ, ਨੇ ਭਾਗੀਦਾਰਾਂ ਅਤੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ।ਮੇਲੇ ਵਿੱਚ ਲੋਕ ਗੀਤ, ਮਾਈਮ, ਸਕਿੱਟ, ਰੰਗੋਲੀ, ਮਹਿੰਦੀ, ਬਹਿਸ, ਭਾਸ਼ਣ, ਕੁਇਜ਼, ਮਿਮਿਕਰੀ, ਲਘੂ ਫਿਲਮਾਂ, ਪੰਜਾਬ ਦੇ ਪ੍ਰਸਿਧ ਲੋਕ ਨਾਚ ਗਿੱਧੇ, ਭੰਗੜੇ ਅਤੇ ਮਲਵਈ ਗਿੱਧੇ ਅਤੇ ਨੁੱਕੜ ਨਾਟਕ ਆਦਿ ਮੁਕਾਬਲੇ ਕਰਵਾਏ ਗਏ।ਡਾ: ਕਿਰਨਪ੍ਰੀਤ ਕੌਰ ਕਾਲੀਆ, ਸਹਾਇਕ ਪ੍ਰੋਫੈਸਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਤੇ ਡਾ: ਸਤਵਿੰਦਰ ਕੌਰ, ਸਹਾਇਕ ਪ੍ਰੋਫੈਸਰ, ਖ਼ਾਲਸਾ ਕਾਲਜ ਪਟਿਆਲਾ , ਡਾ: ਤੇਜਬੀਰ ਸਿੰਘ, ਰਜਿਸਟਰਾਰ, ਵੱਖ-ਵੱਖ ਵਿਭਾਗਾਂ ਦੇ ਮੁਖੀਆਂ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਮੇਲੇ ਵਿੱਚ ਸ਼ਿਰਕਤ ਕੀਤੀ।ਸਮਾਗਮ ਦੇ ਅੰਤ ਵਿੱਚ ਵਾਈਸ-ਚਾਂਸਲਰ ਡਾ. ਪ੍ਰਿਤ ਪਾਲ ਸਿੰਘ ਵਲੋਂ ਜੇਤੂਆਂ ਨੂੰ ਟਰਾਫੀਆਂ ਅਤੇ ਇਨਾਮਾਂ ਨਾਲ ਸਨਮਾਨਿਤ ਕੀਤਾ। ਡਾ. ਸਿਕੰਦਰ ਸਿੰਘ, ਡੀਨ ਵਿਿਦਆਰਥੀ ਭਲਾਈ, ਨੇ ਸਾਰੇ ਸ਼ਾਮਲ ਹੋਣ ਵਾਲੇ ਮਹਿਮਾਨਾਂ ਅਤੇ ਮੀਡੀਆ ਪ੍ਰਤੀਨਿਧਾਂ, ਫੈਕਲਟੀ ਮੈਬਰਾਂ ਅਤੇ ਭਾਗੀਦਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਲਗਾਇਆ ਗਿਆ ਮੁਫ਼ਤ ਮੈਡੀਕਲ ਅਤੇ ਦੰਦਾਂ ਦਾ ਚੈਕਅੱਪ ਕੈਂਪ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਲਗਾਇਆ ਗਿਆ ਮੁਫ਼ਤ ਮੈਡੀਕਲ ਅਤੇ ਦੰਦਾਂ ਦਾ ਚੈਕਅੱਪ ਕੈਂਪ

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਵਿਖੇ ਸੰਗਤਾਂ ਦੀ ਆਮਦ ਜਾਰੀ

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਵਿਖੇ ਸੰਗਤਾਂ ਦੀ ਆਮਦ ਜਾਰੀ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ “ਪਾਠਕ੍ਰਮ ਦੀ ਸੋਧ: ਨੈੱਟ ਦੀ ਤਿਆਰੀ” ਵਿਸ਼ੇ ’ਤੇ ਮਾਹਿਰ ਲੈਕਚਰ 

ਦੇਸ਼ ਭਗਤ ਯੂਨੀਵਰਸਿਟੀ ਵੱਲੋਂ “ਪਾਠਕ੍ਰਮ ਦੀ ਸੋਧ: ਨੈੱਟ ਦੀ ਤਿਆਰੀ” ਵਿਸ਼ੇ ’ਤੇ ਮਾਹਿਰ ਲੈਕਚਰ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ : ਡਿਪਟੀ ਕਮਿਸ਼ਨਰ

ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ : ਡਿਪਟੀ ਕਮਿਸ਼ਨਰ

ਮੋਹਾਲੀ: ਓਵਰਸਪੀਡ ਮਰਸਡੀਜ਼ ਨੇ ਫੂਡ ਡਿਲੀਵਰੀ ਨੂੰ ਟੱਕਰ ਮਾਰੀ, ਦੋ ਜ਼ਖਮੀ

ਮੋਹਾਲੀ: ਓਵਰਸਪੀਡ ਮਰਸਡੀਜ਼ ਨੇ ਫੂਡ ਡਿਲੀਵਰੀ ਨੂੰ ਟੱਕਰ ਮਾਰੀ, ਦੋ ਜ਼ਖਮੀ

ਪੰਜਾਬ ਨੇ 2024 ਵਿੱਚ 2.84 ਲੱਖ ਬੂਟੇ ਲਗਾਏ, ਮੰਤਰੀ ਨੇ ਕਿਹਾ

ਪੰਜਾਬ ਨੇ 2024 ਵਿੱਚ 2.84 ਲੱਖ ਬੂਟੇ ਲਗਾਏ, ਮੰਤਰੀ ਨੇ ਕਿਹਾ

ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਮੁਹੰਮਦ ਰਫ਼ੀ ਦੇ ਪੁੱਤਰ ਸਾਹਿਦ ਰਫੀ ਨੂੰ ਕੀਤਾ ਸਨਮਾਨਿਤ  

ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਮੁਹੰਮਦ ਰਫ਼ੀ ਦੇ ਪੁੱਤਰ ਸਾਹਿਦ ਰਫੀ ਨੂੰ ਕੀਤਾ ਸਨਮਾਨਿਤ  

ਇਤਿਹਾਸਕ ਸਮਾਰਕਾਂ ਤੇ ਨੌਜਵਾਨ ਲੇਖਕਾਂ ਲਹਿਨਾਜ਼ ਰਾਣਾ ਤੇ ਨੂਰ ਢਿੱਲੋਂ ਦੀ ਕਿਤਾਬ ਰਿਲੀਜ਼

ਇਤਿਹਾਸਕ ਸਮਾਰਕਾਂ ਤੇ ਨੌਜਵਾਨ ਲੇਖਕਾਂ ਲਹਿਨਾਜ਼ ਰਾਣਾ ਤੇ ਨੂਰ ਢਿੱਲੋਂ ਦੀ ਕਿਤਾਬ ਰਿਲੀਜ਼

ਪੰਜਾਬ ਸਰਕਾਰ ਪੁਲਿਸ ਦੀ ਦੁਰਵਰਤੋਂ ਨਾ ਕਰੇ, ਸਾਡੇ ਨਾਲ ਖੜੇ: ਕਿਸਾਨ ਆਗੂ

ਪੰਜਾਬ ਸਰਕਾਰ ਪੁਲਿਸ ਦੀ ਦੁਰਵਰਤੋਂ ਨਾ ਕਰੇ, ਸਾਡੇ ਨਾਲ ਖੜੇ: ਕਿਸਾਨ ਆਗੂ