Thursday, January 02, 2025  

ਪੰਜਾਬ

ਪੰਜਾਬ ਦੀ ਨਸ਼ਾ ਵਿਰੋਧੀ ਟਾਸਕ ਫੋਰਸ ਦਾ ਇੰਸਪੈਕਟਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

October 29, 2024

ਚੰਡੀਗੜ੍ਹ, 29 ਅਕਤੂਬਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਪਟਿਆਲਾ ਤੋਂ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਦੇ ਇੰਚਾਰਜ ਇੰਸਪੈਕਟਰ ਗੁਰਿੰਦਰ ਸਿੰਘ ਨੂੰ ਕਥਿਤ ਤੌਰ 'ਤੇ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਟਿਆਲਾ ਜ਼ਿਲੇ ਦੀ ਨਾਭਾ ਤਹਿਸੀਲ ਦੇ ਪਿੰਡ ਰੋਹਟੀ ਪੁਲ ਦੀ ਵਸਨੀਕ ਪੂਜਾ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਦੋਸ਼ੀ ਇੰਸਪੈਕਟਰ ਉਸ ਦੇ ਪਿਤਾ ਨੂੰ 3 ਲੱਖ ਰੁਪਏ ਦੀ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਉਸ ਨੂੰ ਝੂਠੇ ਐਨਡੀਪੀਐਸ ਕੇਸ ਵਿੱਚ ਫਸਾਉਣ ਦੀਆਂ ਧਮਕੀਆਂ ਦੇ ਰਿਹਾ ਸੀ ਪਰ ਇਹ ‘ਸੌਦਾ’ 1.50 ਲੱਖ ਰੁਪਏ ਵਿੱਚ ਅਟਕ ਗਿਆ ਸੀ। .

ਮੁਲਜ਼ਮ ਨੇ ਐਤਵਾਰ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 50,000 ਰੁਪਏ ਲਏ ਸਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਬੁੱਧਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

ਰਾਜ ਸਰਕਾਰ ਨੇ 29 ਅਗਸਤ ਨੂੰ ਸਪੈਸ਼ਲ ਟਾਸਕ ਫੋਰਸ (STF), ਚੋਟੀ ਦੀ ਰਾਜ-ਪੱਧਰੀ ਡਰੱਗ ਲਾਅ ਇਨਫੋਰਸਮੈਂਟ ਯੂਨਿਟ ਦਾ ਨਾਮ ਬਦਲ ਕੇ ਐਂਟੀ-ਨਾਰਕੋਟਿਕਸ ਟਾਸਕ ਫੋਰਸ (ANTF) ਰੱਖ ਦਿੱਤਾ ਹੈ, ਜਿਸ ਨੂੰ ਨਸ਼ਿਆਂ ਦੇ ਖਤਰੇ ਨਾਲ ਨਜਿੱਠਣ ਲਈ ਵਾਧੂ ਮਨੁੱਖੀ ਸ਼ਕਤੀ, ਸਰੋਤ ਅਤੇ ਤਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਲਗਾਇਆ ਗਿਆ ਮੁਫ਼ਤ ਮੈਡੀਕਲ ਅਤੇ ਦੰਦਾਂ ਦਾ ਚੈਕਅੱਪ ਕੈਂਪ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਲਗਾਇਆ ਗਿਆ ਮੁਫ਼ਤ ਮੈਡੀਕਲ ਅਤੇ ਦੰਦਾਂ ਦਾ ਚੈਕਅੱਪ ਕੈਂਪ

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਵਿਖੇ ਸੰਗਤਾਂ ਦੀ ਆਮਦ ਜਾਰੀ

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਵਿਖੇ ਸੰਗਤਾਂ ਦੀ ਆਮਦ ਜਾਰੀ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ “ਪਾਠਕ੍ਰਮ ਦੀ ਸੋਧ: ਨੈੱਟ ਦੀ ਤਿਆਰੀ” ਵਿਸ਼ੇ ’ਤੇ ਮਾਹਿਰ ਲੈਕਚਰ 

ਦੇਸ਼ ਭਗਤ ਯੂਨੀਵਰਸਿਟੀ ਵੱਲੋਂ “ਪਾਠਕ੍ਰਮ ਦੀ ਸੋਧ: ਨੈੱਟ ਦੀ ਤਿਆਰੀ” ਵਿਸ਼ੇ ’ਤੇ ਮਾਹਿਰ ਲੈਕਚਰ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ : ਡਿਪਟੀ ਕਮਿਸ਼ਨਰ

ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ : ਡਿਪਟੀ ਕਮਿਸ਼ਨਰ

ਮੋਹਾਲੀ: ਓਵਰਸਪੀਡ ਮਰਸਡੀਜ਼ ਨੇ ਫੂਡ ਡਿਲੀਵਰੀ ਨੂੰ ਟੱਕਰ ਮਾਰੀ, ਦੋ ਜ਼ਖਮੀ

ਮੋਹਾਲੀ: ਓਵਰਸਪੀਡ ਮਰਸਡੀਜ਼ ਨੇ ਫੂਡ ਡਿਲੀਵਰੀ ਨੂੰ ਟੱਕਰ ਮਾਰੀ, ਦੋ ਜ਼ਖਮੀ

ਪੰਜਾਬ ਨੇ 2024 ਵਿੱਚ 2.84 ਲੱਖ ਬੂਟੇ ਲਗਾਏ, ਮੰਤਰੀ ਨੇ ਕਿਹਾ

ਪੰਜਾਬ ਨੇ 2024 ਵਿੱਚ 2.84 ਲੱਖ ਬੂਟੇ ਲਗਾਏ, ਮੰਤਰੀ ਨੇ ਕਿਹਾ

ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਮੁਹੰਮਦ ਰਫ਼ੀ ਦੇ ਪੁੱਤਰ ਸਾਹਿਦ ਰਫੀ ਨੂੰ ਕੀਤਾ ਸਨਮਾਨਿਤ  

ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਮੁਹੰਮਦ ਰਫ਼ੀ ਦੇ ਪੁੱਤਰ ਸਾਹਿਦ ਰਫੀ ਨੂੰ ਕੀਤਾ ਸਨਮਾਨਿਤ  

ਇਤਿਹਾਸਕ ਸਮਾਰਕਾਂ ਤੇ ਨੌਜਵਾਨ ਲੇਖਕਾਂ ਲਹਿਨਾਜ਼ ਰਾਣਾ ਤੇ ਨੂਰ ਢਿੱਲੋਂ ਦੀ ਕਿਤਾਬ ਰਿਲੀਜ਼

ਇਤਿਹਾਸਕ ਸਮਾਰਕਾਂ ਤੇ ਨੌਜਵਾਨ ਲੇਖਕਾਂ ਲਹਿਨਾਜ਼ ਰਾਣਾ ਤੇ ਨੂਰ ਢਿੱਲੋਂ ਦੀ ਕਿਤਾਬ ਰਿਲੀਜ਼

ਪੰਜਾਬ ਸਰਕਾਰ ਪੁਲਿਸ ਦੀ ਦੁਰਵਰਤੋਂ ਨਾ ਕਰੇ, ਸਾਡੇ ਨਾਲ ਖੜੇ: ਕਿਸਾਨ ਆਗੂ

ਪੰਜਾਬ ਸਰਕਾਰ ਪੁਲਿਸ ਦੀ ਦੁਰਵਰਤੋਂ ਨਾ ਕਰੇ, ਸਾਡੇ ਨਾਲ ਖੜੇ: ਕਿਸਾਨ ਆਗੂ