Thursday, January 02, 2025  

ਪੰਜਾਬ

ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲਿਆਂ 'ਚ 50 ਫੀਸਦੀ ਦੀ ਕਮੀ ਆਈ ਹੈ, ਸ਼ਾਇਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਨਹੀਂ ਪਤਾ, ਉਨ੍ਹਾਂ ਨੂੰ ਸ਼ਿਵਰਾਜ ਚੌਹਾਨ ਤੋਂ ਪੁੱਛਣਾ ਚਾਹੀਦਾ ਹੈ: ਕੰਗ

October 29, 2024

ਚੰਡੀਗੜ੍ਹ, 29 ਅਕਤੂਬਰ

ਭਾਜਪਾ ਆਗੂ ਹਰਦੀਪ ਪੁਰੀ 'ਤੇ ਪਲਟਵਾਰ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਕਿ ਲੱਗਦਾ ਹੈ ਕਿ ਕੇਂਦਰੀ ਮੰਤਰੀ ਤੱਥਾਂ ਤੋਂ ਅਣਜਾਣ ਹਨ ਇਸ ਲਈ ਉਹ ਇਸ ਤਰ੍ਹਾਂ ਦਗ ਬੇਬੁਨਿਆਦ ਬਿਆਨ ਦੇ ਰਹੇ ਹਨ। 'ਆਪ' ਨੇ ਕਿਹਾ ਕਿ ਹਰਦੀਪ ਪੁਰੀ ਨੂੰ ਆਪਣੇ ਕੈਬਨਿਟ ਸਾਥੀ ਸ਼ਿਵਰਾਜ ਸਿੰਘ ਚੌਹਾਨ ਤੋਂ ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲਿਆਂ 'ਚ ਕਮੀ ਬਾਰੇ ਪੁੱਛਣਾ ਚਾਹੀਦਾ ਹੈ।

‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸ਼ਾਇਦ ਹਰਦੀਪ ਪੁਰੀ ਨੂੰ ਤਾਜ਼ਾ ਅੰਕੜਿਆਂ ਦਾ ਪਤਾ ਨਹੀਂ ਹੈ, ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ 50% ਘਟ ਗਿਆ ਹੈ। ਕੁਝ ਦਿਨ ਪਹਿਲਾਂ ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਖੁਦ ਕਿਹਾ ਸੀ ਕਿ ਇਸ ਵਾਰ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 45 ਫੀਸਦੀ ਦੀ ਕਮੀ ਆਈ ਹੈ। ਕੰਗ ਨੇ ਕਿਹਾ ਕਿ ਕਿਸਾਨ ਵੀ ਪਰਾਲੀ ਨੂੰ ਅੱਗ ਨਹੀਂ ਲਗਾਉਣਾ ਚਾਹੁੰਦੇ। ਮਾਨ ਸਰਕਾਰ ਨੇ ਇਸ ਮੁੱਦੇ ਨੂੰ ਹੱਲ ਕਰਨ ਲਈ ਪਿਛਲੇ ਢਾਈ ਸਾਲਾਂ ਤੋਂ ਅਣਥੱਕ ਮਿਹਨਤ ਕੀਤੀ ਹੈ, ਹੁਣ ਉਨ੍ਹਾਂ ਦੀ ਮਿਹਨਤ ਰੰਗ ਲਿਆ ਰਹੀ ਹੈ। ਕੰਗ ਨੇ ਕਿਹਾ ਕਿ ਪੁਰੀ ਬੇਬੁਨਿਆਦ ਬਿਆਨ ਦੇ ਰਹੇ ਹਨ।

ਕੰਗ ਨੇ ਅੱਗੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਭਾਜਪਾ ਦੀ ਧਰੁਵੀਕਰਨ ਦੀ ਰਾਜਨੀਤੀ ਫੇਲ ਹੋਈ ਹੈ, ਅਚਾਨਕ ਪੰਜਾਬ ਦੀ ਕਾਨੂੰਨ ਵਿਵਸਥਾ ਭਾਜਪਾ ਆਗੂਆਂ ਲਈ ਸਮੱਸਿਆ ਬਣ ਗਈ ਹੈ। ਕੰਗ ਨੇ ਕਿਹਾ ਕਿ ਨਸ਼ਾ ਗੁਜਰਾਤ ਤੋਂ ਆਉਂਦਾ ਹੈ, ਹਰਿਆਣਾ ਵਿਚ ਗੈਂਗਸਟਰਵਾਦ ਵਧ ਰਿਹਾ ਹੈ ਅਤੇ ਯੂਪੀ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਦਲਿਤਾਂ ਦੀ ਹਾਲਤ ਸਭ ਨੂੰ ਪਤਾ ਹੈ। ਕੰਗ ਨੇ ਪੁੱਛਿਆ ਕਿ ਇਨ੍ਹਾਂ ਸਾਰੇ ਸੂਬਿਆਂ 'ਚ ਭਾਜਪਾ ਦਾ ਰਾਜ ਹੈ, ਭਾਜਪਾ ਨੇਤਾਵਾਂ ਦਾ ਇਸ ਬਾਰੇ ਕੀ ਕਹਿਣਾ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਲਗਾਇਆ ਗਿਆ ਮੁਫ਼ਤ ਮੈਡੀਕਲ ਅਤੇ ਦੰਦਾਂ ਦਾ ਚੈਕਅੱਪ ਕੈਂਪ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਲਗਾਇਆ ਗਿਆ ਮੁਫ਼ਤ ਮੈਡੀਕਲ ਅਤੇ ਦੰਦਾਂ ਦਾ ਚੈਕਅੱਪ ਕੈਂਪ

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਵਿਖੇ ਸੰਗਤਾਂ ਦੀ ਆਮਦ ਜਾਰੀ

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਵਿਖੇ ਸੰਗਤਾਂ ਦੀ ਆਮਦ ਜਾਰੀ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ “ਪਾਠਕ੍ਰਮ ਦੀ ਸੋਧ: ਨੈੱਟ ਦੀ ਤਿਆਰੀ” ਵਿਸ਼ੇ ’ਤੇ ਮਾਹਿਰ ਲੈਕਚਰ 

ਦੇਸ਼ ਭਗਤ ਯੂਨੀਵਰਸਿਟੀ ਵੱਲੋਂ “ਪਾਠਕ੍ਰਮ ਦੀ ਸੋਧ: ਨੈੱਟ ਦੀ ਤਿਆਰੀ” ਵਿਸ਼ੇ ’ਤੇ ਮਾਹਿਰ ਲੈਕਚਰ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ : ਡਿਪਟੀ ਕਮਿਸ਼ਨਰ

ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ : ਡਿਪਟੀ ਕਮਿਸ਼ਨਰ

ਮੋਹਾਲੀ: ਓਵਰਸਪੀਡ ਮਰਸਡੀਜ਼ ਨੇ ਫੂਡ ਡਿਲੀਵਰੀ ਨੂੰ ਟੱਕਰ ਮਾਰੀ, ਦੋ ਜ਼ਖਮੀ

ਮੋਹਾਲੀ: ਓਵਰਸਪੀਡ ਮਰਸਡੀਜ਼ ਨੇ ਫੂਡ ਡਿਲੀਵਰੀ ਨੂੰ ਟੱਕਰ ਮਾਰੀ, ਦੋ ਜ਼ਖਮੀ

ਪੰਜਾਬ ਨੇ 2024 ਵਿੱਚ 2.84 ਲੱਖ ਬੂਟੇ ਲਗਾਏ, ਮੰਤਰੀ ਨੇ ਕਿਹਾ

ਪੰਜਾਬ ਨੇ 2024 ਵਿੱਚ 2.84 ਲੱਖ ਬੂਟੇ ਲਗਾਏ, ਮੰਤਰੀ ਨੇ ਕਿਹਾ

ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਮੁਹੰਮਦ ਰਫ਼ੀ ਦੇ ਪੁੱਤਰ ਸਾਹਿਦ ਰਫੀ ਨੂੰ ਕੀਤਾ ਸਨਮਾਨਿਤ  

ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਮੁਹੰਮਦ ਰਫ਼ੀ ਦੇ ਪੁੱਤਰ ਸਾਹਿਦ ਰਫੀ ਨੂੰ ਕੀਤਾ ਸਨਮਾਨਿਤ  

ਇਤਿਹਾਸਕ ਸਮਾਰਕਾਂ ਤੇ ਨੌਜਵਾਨ ਲੇਖਕਾਂ ਲਹਿਨਾਜ਼ ਰਾਣਾ ਤੇ ਨੂਰ ਢਿੱਲੋਂ ਦੀ ਕਿਤਾਬ ਰਿਲੀਜ਼

ਇਤਿਹਾਸਕ ਸਮਾਰਕਾਂ ਤੇ ਨੌਜਵਾਨ ਲੇਖਕਾਂ ਲਹਿਨਾਜ਼ ਰਾਣਾ ਤੇ ਨੂਰ ਢਿੱਲੋਂ ਦੀ ਕਿਤਾਬ ਰਿਲੀਜ਼

ਪੰਜਾਬ ਸਰਕਾਰ ਪੁਲਿਸ ਦੀ ਦੁਰਵਰਤੋਂ ਨਾ ਕਰੇ, ਸਾਡੇ ਨਾਲ ਖੜੇ: ਕਿਸਾਨ ਆਗੂ

ਪੰਜਾਬ ਸਰਕਾਰ ਪੁਲਿਸ ਦੀ ਦੁਰਵਰਤੋਂ ਨਾ ਕਰੇ, ਸਾਡੇ ਨਾਲ ਖੜੇ: ਕਿਸਾਨ ਆਗੂ